ਕੇਂਦਰ ਦੇ ਕੋਵਿਡ19 ਸਬੰਧੀ ਸੋਧੀਆਂ ਹਦਾਇਤਾਂ ਸਮੇਤ ਸੂਬਾ ਸਰਕਾਰਵੱਲੋਂ ਹੋਰ ਸੁਰੱਖਿਆ ਹਦਾਇਤਾਂ ਲਾਗੂ
Published : Apr 20, 2020, 7:29 am IST
Updated : Apr 20, 2020, 7:29 am IST
SHARE ARTICLE
File Photo
File Photo

ਕੋਵਿਡ-19 ਜੰਗ ਵਿਰੁਧ ਇਕ ਵੱਡਾ ਕਦਮ ਚੁਕਦਿਆਂ ਪੰਜਾਬ ਸਰਕਾਰ ਨੇ ਕੰਟੇਨਮੈਂਟ ਜ਼ੋਨਾਂ ਅੰਦਰ ਕਿਸੇ ਵੀ ਤਰ੍ਹਾਂ ਦੀਆਂ ਗਤੀਵਿਧੀਆਂ ’ਤੇ ਸਖ਼ਤੀ ਨਾਲ ਪਾਬੰਦੀ

ਚੰਡੀਗੜ੍ਹ, 19 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ): ਕੋਵਿਡ-19 ਜੰਗ ਵਿਰੁਧ ਇਕ ਵੱਡਾ ਕਦਮ ਚੁਕਦਿਆਂ ਪੰਜਾਬ ਸਰਕਾਰ ਨੇ ਕੰਟੇਨਮੈਂਟ ਜ਼ੋਨਾਂ ਅੰਦਰ ਕਿਸੇ ਵੀ ਤਰ੍ਹਾਂ ਦੀਆਂ ਗਤੀਵਿਧੀਆਂ ’ਤੇ ਸਖ਼ਤੀ ਨਾਲ ਪਾਬੰਦੀ ਲਗਾ ਦਿਤੀ ਹੈ, ਹਾਲਾਂਕਿ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਸਥਾਨਕ ਜ਼ਰੂਰਤਾਂ ਅਤੇ ਸਮਾਜਕ ਵਿੱਥ ਦੇ ਨਿਯਮਾਂ ਦੇ ਆਧਾਰ ’ਤੇ ਉਦਯੋਗਾਂ ਅਤੇ ਹੋਰ ਸਬੰਧਤ ਗਤੀਵਿਧੀਆਂ ਸਮੇਤ ਵੱਖ-ਵੱਖ ਅਦਾਰਿਆਂ ਦੇ ਸਮੇਂ ਨੂੰ ਨਿਯਮਤ ਕਰਨ ਦਾ ਅਧਿਕਾਰ ਦਿਤਾ ਗਿਆ ਹੈ।
ਇਹ ਫ਼ੈਸਲਾ ਲਿਆ ਗਿਆ ਹੈ ਕਿ ਸੂਬਾ 3 ਮਈ ਤਕ ਕਰਫ਼ਿਊ ਦਾ ਪੂਰਾ ਪਾਲਣ ਕਰੇਗਾ ਅਤੇ ਕਰਫ਼ਿਊ ਦੌਰਾਨ ਗਤੀਵਿਧੀਆਂ ਕਰਨ ਲਈ ਲੋੜ ਮੁਤਾਬਕ ਕਰਫ਼ਿਊ ਪਾਸ ਜਾਰੀ ਕਰਨਾ ਕਾਇਮ ਰਖਿਆ ਜਾਵੇਗਾ।

ਸੂਬਾ ਸਰਕਾਰ ਨੇ ਓਪਰੇਟਰਾਂ ਨੂੰ ਫ਼ੈਕਟਰੀ ਵਿਚ ਠਹਿਰਣ ਦੇ ਪ੍ਰਬੰਧਾਂ ਜਾਂ ਕਰਮਚਾਰੀਆਂ ਦੇ ਆਉਣ-ਜਾਣ ਦੀ ਦੇਖਭਾਲ ਕਰਨ ਲਈ ਆਗਿਆ ਦਿਤੀ ਹੈ, ਜਿਨ੍ਹਾਂ ਫ਼ੈਕਟਰੀਆਂ ਵਿਚ 10 ਜਾਂ ਇਸ ਤੋਂ ਵੱਧ ਵਿਅਕਤੀ ਨੌਕਰੀ ਕਰ ਰਹੇ ਹਨ। ਕਰਫ਼ਿਊ ਦੌਰਾਨ ਗਤੀਵਿਧੀਆਂ ਕਰਨ ਲਈ ਲੋੜ ਮੁਤਾਬਕ ਕਰਫ਼ਿਊ ਪਾਸ ਜ਼ਰੂਰੀ ਹੋਵੇਗਾ। ਇਸ ਸਬੰਧੀ ਵਧੇਰੇ ਸੂਬਾ ਗ੍ਰਹਿ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਇਹ ਨਿਰਦੇਸ਼ ਭਾਰਤ ਸਰਕਾਰ ਦੀਆਂ ਸੋਧੀਆਂ ਕੋਵਿਡ ਦਿਸ਼ਾ ਨਿਰਦੇਸ਼ਾਂ ਨੂੰ 20 ਅਪ੍ਰੈਲ ਤੋਂ ਲਾਗੂ ਕਰਨ ਲਈ ਜਾਰੀ ਕੀਤੇ ਗਏ ਹਨ।

File photoFile photo

ਕਿਸੇ ਸਥਾਨ ਵਿਚ ਕੋਵਿਡ-19 ਦੇ 2 ਜਾਂ ਵਧੇਰੇ ਮਾਮਲਿਆਂ ਦੀ ਪੁਸ਼ਟੀ ਹੋਣ ਨਾਲ ਉਸ ਸਥਾਨ ਨੂੰ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ ਜ਼ੋਨ ਦੀ ਘੋਸ਼ਣਾ ਕੇਸਾਂ ਦੀ ਗਿਣਤੀ, ਉਨ੍ਹਾਂ ਦੀ ਭੂਗੋਲਿਕ ਵੰਡ ਅਤੇ ਖੇਤਰ ਨੂੰ ਸੀਲ ਕਰਨ ਦੀ ਸੰਭਾਵਨਾ ਦੇ ਆਧਾਰ ਤੇ ਜ਼ਿਲ੍ਹਾ ਅਧਿਕਾਰੀਆਂ (ਡੀ.ਸੀ., ਐਸ.ਐਸ.ਪੀ. ਅਤੇ ਸੀ.ਐਸ.) ਦੁਆਰਾ ਕੀਤੀ ਜਾਂਦੀ ਹੈ।

ਕੰਟੇਨਮੈਂਟ ਜ਼ੋਨ ਇਕ ਸਥਾਨ ਤੋਂ ਮੁਹੱਲੇ, ਸੈਕਟਰ (ਪਿੰਡ), ਇਕ ਜਾਂ ਇਕ ਤੋਂ ਵੱਧ ਵਾਰਡ ਜਾਂ ਪੂਰੇ ਸ਼ਹਿਰ ਮੁਤਾਬਕ ਹੋ ਸਕਦਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 15 ਅਪ੍ਰੈਲ ਦੇ ਦਿਸ਼ਾ ਨਿਰਦੇਸ਼ਾਂ ਨੂੰ ਸਿਰਫ਼ ਕੰਟੇਨਮੈਂਟ ਜ਼ੋਨ ਤੋਂ ਬਾਹਰ ਲਾਗੂ ਕੀਤਾ ਜਾ ਸਕਦਾ ਹੈ ਅਤੇ ਇਨ੍ਹਾਂ ਨੂੰ ਹਾਟਸਪਾਟ ਜਾਂ ਰੈਡ ਜ਼ੋਨ ਨਾ ਸਮਝਿਆ ਜਾਵੇ।
ਅਗਾਮੀ ਗਰਮੀ ਦੇ ਮੌਸਮ ਅਤੇ ਨਵੇਂ ਅਕਾਦਮਿਕ ਸੈਸ਼ਨ ਦੇ ਮੱਦੇਨਜ਼ਰ, ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀਆਂ ਦੁਕਾਨਾਂ ਵਲੋਂ ਕਿਤਾਬਾਂ ਦੀ ਵੰਡ ਅਤੇ ਏਅਰ ਕੰਡੀਸ਼ਨਰਾਂ, ਏਅਰ ਕੂਲਰਾਂ,

ਪੱਖਿਆਂ ਦੀ ਉਪਲਬਧਤਾ ਤੇ ਮੁਰੰਮਤ ਲਈ ਬਿਜਲੀ ਵਾਲੀਆਂ ਦੁਕਾਨਾਂ ਨੂੰ ਜ਼ਰੂਰੀ ਸਮਾਨ/ਸੇਵਾਵਾਂ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ ਹੁਣ ਇਨ੍ਹਾਂ ਦੁਕਾਨਾਂ ਨੂੰ ਖੁਲ੍ਹੀਆਂ ਰੱਖਣ ਦੀ ਆਗਿਆ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਆਦੇਸ਼ਾਂ ਮੁਤਾਬਕ ਢਾਬੇ ਖੁੱਲੇ ਰਹਿਣਗੇ ਪਰ ਉਹ ਸਿਰਫ਼ ਪੈਕ ਕੀਤਾ ਭੋਜਨ ਹੀ ਮੁਹਈਆ ਕਰਵਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement