
ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ਨੇੜੇ ਪਿੰਡ ਟਾਕੀ ਸੈਦਾਂ ਦੇ ਕੋਲ ਤੇਜ਼ ਰਫ਼ਤਾਰ ਕਾਰ ਦਰੱਖ਼ਤ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਕੇ ਉਤੇ ਹੀ ਮੌਤ ਹੋ ਗਈ
ਪਠਾਨਕੋਟ, 19 ਅਪ੍ਰੈਲ (ਪਪ): ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ਨੇੜੇ ਪਿੰਡ ਟਾਕੀ ਸੈਦਾਂ ਦੇ ਕੋਲ ਤੇਜ਼ ਰਫ਼ਤਾਰ ਕਾਰ ਦਰੱਖ਼ਤ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਕੇ ਉਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਥਾਣਾ ਨੰਗਲ ਭੂਰ ਦੇ ਏ.ਐੱਸ.ਆਈ ਕੁਲਦੀਪ ਰਾਜ ਨੇ ਦਸਿਆ ਕਿ ਕਾਰ ਸਵਾਰ ਚਰਨਜੀਤ ਸਿੰਘ ਵਾਸੀ ਗੋਇ ਬਾਲ ਡਾਕ ਘਰ, ਜੋ ਦਵਾਈ ਲੈਣ ਲਈ ਪਠਾਨਕੋਟ ਜਾ ਰਿਹਾ ਸੀ ਜਦੋਂ ਟਾਕੀ ਸੈਦਾਂ ਦੇ ਕੋਲ ਪਹੁੰਚਿਆ ਤਾਂ ਕਾਰ ਤੋਂ ਆਪਣਾ ਸੰਤੁਲਨ ਖੋਹ ਬੈਠਾ ਜਿਸ ਕਾਰਨ ਗੱਡੀ ਇਕ ਦਰੱਖ਼ਤ ਨਾਲ ਟਕਰਾ ਗਈ ਅਤੇ ਚਾਲਕ ਦੀ ਮੌਕੇ ਉਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਪਠਾਨਕੋਟ ਭੇਜ ਦਿਤਾ ਹੈ।