
ਕੋਰੋਨਾ ਵਾਇਰਸ ਦੇ ਖਤਰੇ ਨੂੰ ਰੋਕਣ ਲਈ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਮਾਮਲੇ ਦਰਜ ਕੀਤੇ ਹਨ। ਇਸ ਦੌਰਾਨ ਹੈਬੋਵਾਲ ਪੁਲਿਸ
ਲੁਧਿਆਣਾ, 19 ਅਪ੍ਰੈਲ (ਕਿਰਨਵੀਰ ਸਿੰਘ ਮਾਂਗਟ): ਕੋਰੋਨਾ ਵਾਇਰਸ ਦੇ ਖਤਰੇ ਨੂੰ ਰੋਕਣ ਲਈ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਮਾਮਲੇ ਦਰਜ ਕੀਤੇ ਹਨ। ਇਸ ਦੌਰਾਨ ਹੈਬੋਵਾਲ ਪੁਲਿਸ ਦੇ ਸਬ ਇਸੰਪੈਕਟਰ ਰਾਜ ਕੁਮਾਰ ਅਪਣੀ ਪੁਲਿਸ ਟੀਮ ਨਾਲ ਸਬਜ਼ੀ ਮੰਡੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ।
ਪੁਲਿਸ ਨੂੰ ਜਾਣਕਾਰੀ ਮਿਲੀ ਕਿ ਸਬਜ਼ੀ ਮੰਡੀ ’ਚ ਕੁਝ ਲੋਕਾਂ ਨੇ ਸਬਜ਼ੀ ਵੇਚਣ ਲਈ ਲੋਕਾਂ ਦੀ ਭੀੜ ਇਕੱਠੀ ਕੀਤੀ ਹੋਈ ਹੈ। ਪੁਲਿਸ ਨੇ ਭੀੜ ਇਕੱਠੀ ਕਰਨ ਵਾਲੇ ਨਾਮਾਲੂਮ ਮੁਲਜ਼ਮਾਂ ਵਿਰੁਧ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿਤੀ ਹੈ।