
ਤਰਨ ਤਾਰਨ ਦੀ ਜ਼ਿਲ੍ਹਾ ਪੁਲਿਸ ਵਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਦੁਰਵਿਹਾਰ ਕਰਨ ’ਤੇ ਪਿੰਡ ਨਾਗੋਕੇ ਦੇ ਵਸਨੀਕ ਸਕੱਤਰ ਸਿੰਘ ਪੁੱਤਰ ਸਾਧੂ ਸਿੰਘ
ਸ੍ਰੀ ਖਡੂਰ ਸਾਹਿਬ, 19 ਅਪ੍ਰੈਲ (ਕੁਲਦੀਪ ਸਿੰਘ ਮਾਨ ਰਾਮਪੁਰ): ਤਰਨ ਤਾਰਨ ਦੀ ਜ਼ਿਲ੍ਹਾ ਪੁਲਿਸ ਵਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਦੁਰਵਿਹਾਰ ਕਰਨ ’ਤੇ ਪਿੰਡ ਨਾਗੋਕੇ ਦੇ ਵਸਨੀਕ ਸਕੱਤਰ ਸਿੰਘ ਪੁੱਤਰ ਸਾਧੂ ਸਿੰਘ ਵਿਰੁਧ ਥਾਣਾ ਵੈਰੋਵਾਲ ’ਚ ਮਾਮਲਾ ਦਰਜ ਕੀਤਾ ਗਿਆ ਹੈ।
File photo
ਇਸ ਸਬੰਧੀ ਐਸ.ਐਚ.ਓ ਸਮਿੰਦਰਜੀਤ ਸਿੰਘ ਨੇ ਦਸਿਆ ਕਿ ਬੀਤੇ ਦਿਨੀਂ ਸਿਹਤ ਵਿਭਾਗ ਦੇ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਕ ਕਰਮਚਾਰੀ ਪਰਮਪਾਲ ਸਿੰਘ ਅਤੇ ਪਰਮਜੀਤ ਕੌਰ ਪਿੰਡ ਨਾਗੋਕੇ ਵਿਖੇ ਬਾਹਰੋਂ ਆਏ ਇਕ ਵਿਅਕਤੀ ਨੂੰ ਇਕਾਂਤਵਾਸ ਕਰਨ ਲਈ ਗਏ ਸਨ ਤਾਂ ਉਪਰੋਕਤ ਵਿਅਕਤੀ ਵਲੋਂ ਉਨ੍ਹਾਂ ਨਾਲ ਦੁਰਵਿਹਾਰ ਕੀਤਾ ਗਿਆ ਤੇ ਉਨ੍ਹਾਂ ਨੂੰ ਘੇਰਨ ਦੀ ਕੋੋਸ਼ਿਸ਼ ਕੀਤੀ ਗਈ। ਇਸ ਸਬੰਧੀ ਸਕੱਤਰ ਸਿੰਘ ਵਿਰੁਧ ਪਰਚਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।