
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਅੱਜ 51 ਹਜ਼ਾਰ
ਅੰਮ੍ਰਿਤਸਰ, 19 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਅੱਜ 51 ਹਜ਼ਾਰ ਰੁਪਏ ਭੇਟ ਕੀਤੇ ਗਏ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਇਸ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਿਆ।
File photo
ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵੀ 5 ਲੱਖ ਪੰਦਰਾਂ ਹਜ਼ਾਰ ਰੁਪਏ ਗੁਰੂ ਕੇ ਲੰਗਰਾਂ ਲਈ ਦਿਤੇ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸ. ਸੁਖਵਰਸ਼ ਸਿੰਘ ਪੰਨੂ ਨੇ ਪ੍ਰਚਾਰਕਾਂ ਵਲੋਂ ਇਕੱਠੀ ਕੀਤੀ ਰਾਸ਼ੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਸੌਂਪੀ। ਇਸੇ ਤਰ੍ਹਾਂ ਤਰਨ ਤਾਰਨ ਸਹਿਕਾਰੀ ਬੈਂਕ ਦੀ ਕੇਂਦਰੀ ਮੁਲਾਜਮ ਯੂਨੀਅਨ ਵਲੋਂ ਵੀ ਸ੍ਰੀ ਦਰਬਾਰ ਸਾਹਿਬ ਲਈ ਇਕ ਲੱਖ ਇਕ ਹਜ਼ਾਰ ਰੁਪਏ ਦਾ ਯੋਗਦਾਨ ਭੇਜਿਆ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਭਾਈ ਅਜਾਇਬ ਸਿਮਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ,ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਕੁਲਵਿੰਦਰ ਸਿੰਘ ਰਮਦਾਸ,ਮੁਖਤਾਰ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਸ. ਨਰਿੰਦਰ ਸਿੰਘ, ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਸ. ਕੁਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਦਿੱਲੀ ਨਿਵਾਸੀ ਸ. ਹਰਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ 30 ਕੁਇੰਟਲ ਪੰਜਾਬ, 15 ਕੁਇੰਟਲ ਆਲੂ ਤੇ ਪੰਜ ਕੁਇੰਟਲ ਟਮਾਟਰ ਭੇਜੇ ਹਨ।