
ਇਸ ਮੌਕੇ ਨਾ ਤਾਂ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਗਿਆ ਅਤੇ ਨਾ ਹੀ ਕੋਈ ਮਾਸਕ ਪਾਇਆ ਹੋਇਆ ਨਜ਼ਰ ਆਇਆ
ਚੰਡੀਗੜ੍ਹ - ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਸੈਕਟਰ 39- ਚੰਡੀਗੜ੍ਹ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ।
AAP Kisan Wing besieges Cabinet Minister Ashu's house
ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਪੰਜਾਬ ਵਿਚ ਕਣਕ ਦੀ ਫ਼ਸਲ ਦੀ ਖ਼ਰੀਦ ਸਹੀ ਤਰੀਕੇ ਨਾਲ ਨਾ ਹੋਣ ਦੇ ਚਲਦੇ ਇਹ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਇਸ ਮੌਕੇ ਨਾ ਤਾਂ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਗਿਆ ਅਤੇ ਨਾ ਹੀ ਕੋਈ ਮਾਸਕ ਪਾਇਆ ਹੋਇਆ ਨਜ਼ਰ ਆਇਆ। ਭਾਰਤ ਭੂਸ਼ਣ ਆਸ਼ੂ ਦੀ ਕੋਠੀ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ|