ਮੁੱਖ ਮੰਤਰੀ ਏ.ਜੀ ਪੰਜਾਬ ਅਤੁੱਲ ਨੰਦਾ ਨੂੰ ਅਹੁਦੇ ਤੋਂ ਤੁਰੰਤ ਫਾਰਗ ਕਰਨ : ਮਾਣੂੰਕੇ
Published : Apr 20, 2021, 9:49 pm IST
Updated : Apr 20, 2021, 9:49 pm IST
SHARE ARTICLE
Sarabjit Kaur Manunke
Sarabjit Kaur Manunke

ਕਿਹਾ, ਅਤੁਲ ਨੰਦਾ ਵਿਚ ਕਿਹੜੀ ਖ਼ੂਬੀ ਹੈ ਜੋ ਕੈਪਟਨ ਸਰਕਾਰ ਉਸ ਦਾ ਭਾਰ ਢੋਹ ਰਹੀ ਹੈ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਆਗੂ ਤੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਸਰਬਜੀਤ ਕੌਰ ਮਾਣੂੰਕੇ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਖ਼ਾਰਜ ਕੀਤੇ ਜਾਣ 'ਤੇ ਪੰਜਾਬ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ ਦੇ ਅਸ਼ਤੀਫ਼ੇ ਦੀ ਮੰਗ ਕੀਤੀ ਹੈ, ਕਿਉਂਕਿ  ਵਿਸ਼ੇਸ਼ ਜਾਂਚ ਕਮੇਟੀ ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅਤੁਲ ਨੰਦਾ ਵਲੋਂ ਬੇਅਦਬੀ ਸਮੇਤ ਹੋਰ ਮਾਮਲਿਆਂ ਵਿਚ ਨਿਭਾਈ ਭੂਮਿਕਾ ਨੂੰ ਜੱਗ ਜਾਹਰ ਕਰ ਦਿਤਾ ਹੈ।

Bibi Sarabjit Kaur ManunkeBibi Sarabjit Kaur Manunke

ਅੱਜ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਤੋਂ ਇਕ ਬਿਆਨ ਜਾਰੀ ਕਰਦਿਆਂ ਬੀਬਾ ਸਰਬਜੀਤ ਕੌਰ ਮਾਣੂੰਕੇ ਨੇ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਦੀ ਸਰਕਾਰੀ ਪੱਧਰ 'ਤੇ ਜਾਂਚ ਕਰਨ ਲਈ ਬਣਾਈ ਕਮੇਟੀ ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਹੀ ਪੰਜਾਬ ਦੇ ਐਡਵੋਕੇਟ ਜਨਰਲ ਅਤੇ ਉਸ ਦੇ ਸਟਾਫ਼ ਵਲੋਂ ਨਿਭਾਈ ਭੂਮਿਕਾ ਨੂੰ ਲੋਕਾਂ ਸਾਹਮਣੇ ਰੱਖ ਦਿਤਾ ਹੈ।

Sarabjit Kaur ManunkeSarabjit Kaur Manunke

ਉਨ੍ਹਾਂ ਕਿਹਾ ਕਿ ਸਾਬਕਾ ਪੁਲਿਸ ਅਧਿਕਾਰੀ ਵਲੋਂ ਕੀਤੇ ਖੁਲਾਸਿਆਂ ਤੋਂ ਪਤਾ ਚੱਲਦਾ ਹੈ ਕਿ ਖ਼ੁਦ ਕੈਪਟਨ ਅਮਰਿੰਦਰ ਸਿੰਘ ਹੀ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੇ ਸਨ ਅਤੇ ਅਜਿਹਾ ਹੀ ਹੋਇਆ। ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਕੀਤੇ ਖੁਲਾਸਿਆਂ ਦਾ ਜ਼ਿਕਰ ਕਰਦਿਆਂ ਬੀਬਾ ਮਾਣੂੰਕੇ ਨੇ ਕਿਹਾ ਕਿ ਸੂਬੇ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਂਚ ਰਿਪੋਰਟ ਦੇ ਪੱਖ ਵਿਚ ਪੰਜਾਬ ਤੇ ਹਰਿਆਣਾ ਕੋਰਟ ਵਿਚ ਇਕ ਵਾਰ ਵੀ ਪੇਸ਼ ਨਹੀਂ ਹੋਏ, ਸਗੋਂ ਉਹ ਪੇਸ਼ੀ ਸਮੇਂ ਬਹਾਨਾ ਕਰਕੇ ਛੁੱਟੀ ਲੈਂਦੇ ਸਨ। ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਸਨ।

Sarabjit Kaur ManunkeSarabjit Kaur Manunke

ਇਸ ਤੋਂ ਇਲਾਵਾ ਐਡਵੋਕੇਟ ਜਨਰਲ ਦੇ ਸਟਾਫ਼ ਵਲੋਂ ਅਦਾਲਤੀ ਕਾਰਵਾਈ ਦੌਰਾਨ ਲੱਖਾਂ ਰੁਪਏ ਖ਼ਰਚ ਕਰਕੇ ਕੇਵਲ ਪੰਜ ਤਾਰਾ ਹੋਟਲਾਂ ਦੀ ਸਹੂਲਤਾਂ ਦਾ ਹੀ ਆਨੰਦ ਮਾਣਿਆ ਗਿਆ, ਨਾ ਕਿ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਦੀ ਭਾਵਨਾ ਨਾਲ ਉਨ੍ਹਾਂ ਕੋਈ ਕੰਮ ਕੀਤਾ। ਸਗੋਂ ਉਨ੍ਹਾਂ ਇਨਸਾਫ਼ ਲਈ ਲੜ ਰਹੇ ਇਕ ਉਚ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਵੀ ਭੈੜਾ ਵਰਤਾਉ ਕੀਤਾ। ਬੀਬਾ ਮਾਣੂੰਕ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵਾਲ ਕੀਤਾ ਕਿ ਜਦੋਂ ਜਾਂਚ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਐਡਵੋਕੇਟ ਜਨਰਲ ਅਤੁੱਲ ਨੰਦਾ ਅਤੇ ਉਸ ਦੀ ਟੀਮ ਵਲੋਂ ਬੇਅਦਬੀ ਮਾਮਲੇ 'ਚ ਸਹੀ ਭੂਮਿਕਾ ਅਦਾ ਨਾ ਕਰਨ ਦੀ ਜਾਣਕਾਰੀ ਮੁੱਖ ਮੰਤਰੀ ਨੂੰ ਦਿਤੀ ਸੀ ਤਾਂ ਉਨ੍ਹਾਂ ਅਤੁੱਲ ਨੰਦਾ ਤੇ ਉਸ ਦੀ ਟੀਮ ਨੂੰ ਕਿਉਂ ਨਹੀਂ ਬਦਲਿਆ।

Sarabjit Kaur ManunkeSarabjit Kaur Manunke

ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਅਤੁਲ ਨੰਦਾ ਵਿੱਚ ਕਿਹੜੀ ਖ਼ੂਬੀ ਹੈ ਜੋ ਕੈਪਟਨ ਸਰਕਾਰ ਉਸ ਦਾ ਭਾਰ ਢੋਹ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਤੋ ਮੰਗ ਕੀਤੀ ਕਿ ਏ.ਜੀ ਪੰਜਾਬ ਅਤੁੱਲ ਨੰਦਾ ਨੂੰ ਤੁਰੰਤ ਪ੍ਰਭਾਵ ਤੋਂ ਅਹੁਦੇ ਤੋਂ ਹਟਾਇਆ ਜਾਵੇ, ਪੁਲਿਸ ਅਧਿਕਾਰੀ ਨਾਲ ਦੁਰਵਿਵਹਾਰ ਕਰਨ ਵਾਲੇ ਵਕੀਲਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮਾਮਲੇ ਦੀ ਅਦਾਲਤੀ ਪੈਰਵੀ ਲਈ ਹੋਏ ਖ਼ਰਚ ਦਾ ਹਿਸਾਬ ਕਿਤਾਬ ਪੰਜਾਬ ਦੇ ਲੋਕਾਂ ਅੱਗੇ ਪੇਸ਼ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement