ਪੰਜਾਬ ਸਰਕਾਰ ਨੇ ਅਮਰੀਕ ਸਿੰਘ ਆਲੀਵਾਲ ਨੂੰ ਮੁੜ ਥਾਪਿਆ ਸ਼ੂਗਰਫੈਡ ਦਾ ਚੇਅਰਮੈਨ
Published : Apr 20, 2021, 7:36 pm IST
Updated : Apr 20, 2021, 7:36 pm IST
SHARE ARTICLE
Amrik Singh Aliwal
Amrik Singh Aliwal

ਆਲੀਵਾਲ ਵੱਲੋਂ ਮੁੱਖ ਮੰਤਰੀ ਤੇ ਸਹਿਕਾਰਤਾ ਮੰਤਰੀ ਦਾ ਧੰਨਵਾਦ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸਾਬਕਾ ਲੋਕ ਸਭਾ ਮੈਂਬਰ ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿਤੀ ਗਈ ਹੈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੇਂ ਨਿਯੁਕਤ ਹੋਏ ਚੇਅਰਮੈਨ ਸ. ਆਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਜ਼ਮੀਨ ਨਾਲ ਜੁੜੇ ਨੇਤਾ ਅਤੇ ਕਿਸਾਨੀ ਪਰਿਵਾਰ ਨਾਲ ਸਬੰਧਤ ਹਨ ਜਿਨ੍ਹਾਂ ਦੇ ਤਜ਼ਰਬੇ ਦਾ ਸ਼ੂਗਰਫੈਡ ਨੂੰ ਸਿੱਧਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਿਸਾਨੀ ਸੰਕਟ ਵਿੱਚੋਂ ਉਭਾਰਨ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ 'ਚੋਂ ਕੱਢਣ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।

Amrik Singh AliwalAmrik Singh Aliwal

ਸ. ਰੰਧਾਵਾ ਨੇ ਕਿਹਾ ਕਿ ਪਿਛਲੇਂ ਸਮੇਂ ਤੋਂ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੈਰਾਂ ਸਿਰ ਕਰਨ ਅਤੇ ਨਵੀਨੀਕਰਨ ਲਈ ਉਪਰਾਲੇ ਕਰ ਰਹੇ ਹਨ ਅਤੇ ਸ.ਆਲੀਵਾਲ ਦੇ ਮੁੜ ਚੇਅਰਮੈਨ ਨਿਯੁਕਤ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਉਲੀਕੀਆਂ ਯੋਜਨਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇਗਾ। ਸ਼ੂਗਰਫੈਡ ਵੱਲੋਂ ਜਿੱਥੇ ਭੋਗਪੁਰ ਖੰਡ ਮਿੱਲ ਦਾ ਵਿਸਥਾਰ ਕੀਤਾ ਗਿਆ ਉਥੇ ਬਟਾਲਾ ਤੇ ਗੁਰਦਾਸਪੁਰ ਵਿਖੇ ਨਵੀਆਂ ਖੰਡ ਮਿੱਲਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਕਲਾਨੌਰ ਵਿਖੇ ਅਤਿ-ਆਧੁਨਿਕ ਗੰਨਾ ਖੋਜ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ।

Sukhjinder RandhawaSukhjinder Randhawa

ਸ. ਅਮਰੀਕ ਸਿੰਘ ਆਲੀਵਾਲ ਨੇ ਲੁਧਿਆਣਾ ਜ਼ਿਲੇ ਦੇ ਪਿੰਡ ਆਲੀਵਾਲ ਦੀ ਸਰਪੰਚੀ ਤੋਂ ਸਫਰ ਸ਼ੁਰੂ ਕੀਤਾ ਅਤੇ ਦੋ ਵਾਰ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਹੇ। ਉਹ ਪੰਜਾਬ ਐਗਰੋ ਦੇ ਵੀ ਚੇਅਰਮੈਨ ਰਹੇ ਹਨ। ਸਾਲ 2019 ਵਿੱਚ ਉਨ੍ਹਾਂ ਨੂੰ ਸ਼ੂਗਰਫੈਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਅੱਜ ਮੁੜ ਉਨ੍ਹਾਂ ਦੀ ਫੇਰ ਨਿਯੁਕਤੀ ਹੋਈ ਹੈ।

Amrik Singh AliwalAmrik Singh Aliwal

ਸ. ਆਲੀਵਾਲ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement