ਸੁੰਦਰ ਸ਼ਾਮ ਅਰੋੜਾ ਵੱਲੋਂ ਮਹਾਂਮਾਰੀ ਦੌਰਾਨ ਉਦਯੋਗਾਂ ਲਈ ਹਰ ਕਿਸਮ ਦੀ ਸਹਾਇਤਾ ਦੇਣ ਦਾ ਭਰੋਸਾ 
Published : Apr 20, 2021, 3:10 pm IST
Updated : Apr 20, 2021, 3:10 pm IST
SHARE ARTICLE
Sunder Sham Arora
Sunder Sham Arora

ਮੁਸ਼ਕਲ ਸਮੇਂ ‘ਚ ਪ੍ਰਵਾਸੀ ਕਾਮਿਆਂ ਨੂੰ ਸਹੂਲਤ ਦੇਣ ਦੀ ਸ਼ਲਾਘਾ 

ਚੰਡੀਗੜ੍ਹ:  ਕੋਵਿਡ ਦੀ ਦੂਜੀ ਲਹਿਰ ਦੇ ਬੁਰੇ ਪ੍ਰਭਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ, ਉਦਯੋਗਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਨਅਤਕਾਰਾਂ ਨੂੰ ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਅਤੇ ਸੁਰੱਖਿਆ ਵਾਸਤੇ ਹਰ ਕਿਸਮ ਦੀ ਸਹੂਲਤ ਦੇਣ ਦੀ ਅਪੀਲ ਕੀਤੀ।

Migrants WorkersMigrant Workers

 ਅਰੋੜਾ ਨੇ ਕਿਹਾ ਕਿ ਸੂਬੇ ਵਿਚ ਕੰਮ ਕਰ ਰਹੀਆਂ ਸਾਡੀਆਂ ਉਦਯੋਗਿਕ ਇਕਾਈਆਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੌਰਾਨ ਸਾਲ 2020 ਵਿੱਚ ਵੀ ਪੂਰਾ ਸਮਰਥਨ ਦਿੱਤਾ ਅਤੇ ਪੰਜਾਬ ਵਿਚ ਉਦਯੋਗ ਖੇਤਰ ਨੂੰ ਕੋਵਿਡ ਸੰਕਟ ਦਾ ਮੁਕਾਬਲਾ ਕਰਨ ਯੋਗ ਬਣਾਇਆ। ਇੱਥੇ ਹੀ ਬਸ ਨਹੀਂ ਸਗੋਂ ਪੰਜਾਬ ਦੇ ਉਦਯੋਗਿਕ ਖੇਤਰ ਨੇ ਦੇਸ਼ ਲਈ ਲੋੜੀਂਦੀਆਂ ਪੀ.ਪੀ.ਈ. ਕਿੱਟਾਂ ਅਤੇ ਮਾਸਕ ਦਾ ਉਤਪਾਦਨ ਵੀ ਕੀਤਾ। 

SUNDER SHAM ARORASunder Sham Arora

ਗੰਭੀਰ ਸੰਕਟ ਸਮੇਂ ਉਦਯੋਗਾਂ ਦੀ ਬੇਮਿਸਾਲ ਭੂਮਿਕਾ ਦੀ ਸ਼ਲਾਘਾ ਕਰਦਿਆਂ ਅਰੋੜਾ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਉਦਯੋਗਿਕ ਇਕਾਈਆਂ ਮੈਡੀਕਲ ਆਕਸੀਜਨ ਦਾ ਨਿਰਮਾਣ ਕਰਨ ਲਈ ਅੱਗੇ ਆਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਬਹੁਤ ਸਾਰੀਆਂ ਉਦਯੋਗਿਕ ਇਕਾਈਆਂ ਪ੍ਰਵਾਸੀ ਉਦਯੋਗਿਕ ਕਾਮਿਆਂ ‘ਤੇ ਨਿਰਭਰ ਹਨ ਅਤੇ ਇਹ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਵਿੱਚੋਂ ਪ੍ਰਵਾਸੀ ਮਜ਼ਦੂਰਾਂ ਦੀ ਆਵਾਜਾਈ ਦੀ ਕੋਈ ਖ਼ਬਰ ਨਹੀਂ ਆਈ, ਜੋ ਕਿ ਦੂਜੇ ਰਾਜਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ।

Captain Amarinder singhCaptain Amarinder singh

ਉਨ੍ਹਾਂ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੇ ਇਸ ਮੁਸ਼ਕਲ ਸਮੇਂ ਆਪਣੇ ਪ੍ਰਵਾਸੀ ਕਾਮਿਆਂ ਸਮੇਤ ਆਪਣੇ ਸਾਰੇ ਕਰਮਚਾਰੀਆਂ ਦੀ ਦੇਖਭਾਲ ਕਰਨ ਅਤੇ ਸਾਰੇ ਉਦਯੋਗਿਕ ਕਾਮਿਆਂ ਨੂੰ ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਲਦੀ ਤੋਂ ਜਲਦੀ ਕੋਵਿਡ ਦਾ ਟੀਕਾ ਲਗਵਾਉਣ। ਅਰੋੜਾ ਨੇ ਉਦਯੋਗਿਕ ਖੇਤਰ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਮੌਜੂਦਾ ਕੋਵਿਡ ਮਹਾਂਮਾਰੀ ਵਿੱਚ ਉਨ੍ਹਾਂ ਦੇ ਨਿਰਵਿਘਨ ਕੰਮਕਾਜ ਲਈ ਉਦਯੋਗ ਨੂੰ ਹਰ ਸੰਭਵ ਸਹਾਇਤਾ ਅਤੇ ਸਹੂਲਤ ਦੇਣ ਲਈ ਵਚਨਬੱਧ ਹੈ।

Sunder Sham AroraSunder Sham Arora

ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਦੇਸ਼ ਭਰ ਵਿਚ ਕੋਵਿਡ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਸੂਬਾ ਸਰਕਾਰ ਨੇ ਸੋਮਵਾਰ ਨੂੰ ਸਖ਼ਤ ਬੰਦਸ਼ਾਂ ਦਾ ਆਦੇਸ਼ ਦਿੱਤਾ ਜਿਸ ਵਿਚ ਨਾਈਟ ਕਰਫਿਊ ਦਾ ਸਮਾਂ ਵਧਾਉਣਾ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ), ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਬੰਦ ਕਰਨਾ ਸ਼ਾਮਲ ਹੈ ਅਤੇ ਇਸ ਦੇ ਨਾਲ ਹੀ  ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸੋਮਵਾਰ ਤੋਂ ਸ਼ਨੀਵਾਰ ਤੱਕ ਸਿਰਫ਼ ਟੇਕਵੇਅ ਅਤੇ ਹੋਮ ਡਿਲਿਵਰੀ ਲਈ ਖੋਲ੍ਹਿਆ ਜਾਵੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement