CM ਵਲੋਂ ਅਧਿਆਪਕਾਂ ਦੀ ਤਬਾਦਲਾ ਨੀਤੀ ਨੂੰ ਵਿਧਾਨਕ ਰੂਪ ਦੇਣ ਲਈ ਕਾਨੂੰਨ ਬਣਾਉਣ ਦੀ ਪ੍ਰਵਾਨਗੀ
Published : Apr 20, 2021, 8:19 pm IST
Updated : Apr 20, 2021, 8:19 pm IST
SHARE ARTICLE
Capt. Amarinder Singh
Capt. Amarinder Singh

ਵਿਦਿਆਰਥੀਆਂ ਨੂੰ 2.14 ਲੱਖ ਹੋਰ ਮੋਬਾਈਲ ਵੰਡਣ ਦਾ ਐਲਾਨ

ਚੰਡੀਗੜ੍ਹ :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕ ਤਬਾਦਲਾ ਐਕਟ ਸਬੰਧੀ ਕਾਨੂੰਨ ਲਿਆਉਣ ਲਈ ਸਿਧਾਂਤਕ ਤੌਰ ‘ਤੇ ਮਨਜੂਰੀ ਦੇ ਦਿਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਿਡ-ਡੇ ਮੀਲ ਦੇ ਵਰਕਰਾਂ ਦੀਆਂ ਤਨਖਾਹਾਂ ਵਿਚ ਮਹੀਨਾਵਾਰ 500 ਰੁਪਏ ਦਾ ਵਾਧਾ ਕਰਨ ਅਤੇ ਇਸ ਸਾਲ ਸਰਕਾਰੀ ਸਕੂਲਾਂ ਦੇ ਬਾਰਵੀਂ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ ਕੀਤਾ ਹੈ।

Capt Amrinder SinghCapt Amrinder Singh

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਬਣਨ ਨਾਲ ਸੂਬਾ ਸਰਕਾਰ ਵੱਲੋਂ ਸਾਲ 2019 ਵਿਚ ਲਾਗੂ ਕੀਤੀ ਅਧਿਆਪਕ ਤਬਾਦਲਾ ਨੀਤੀ ਨੂੰ ਵਿਧਾਨਕ ਰੂਪ ਮਿਲ ਜਾਵੇਗਾ। ਇਹ ਨੀਤੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਪ੍ਰਭਾਵੀ ਅਤੇ ਭਿ੍ਸ਼ਟਾਚਾਰ-ਮੁਕਤ ਬਣਾਉਣ ਲਈ ਲਿਆਂਦੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਨੀਤੀ ਲਾਗੂ ਹੋਣ ਨਾਲ ਸਕੂਲ ਅਧਿਆਪਕਾਂ ਦੀਆਂ ਬਦਲੀਆਂ ਦੇ ਸੰਦਰਭ ਵਿਚ ਭਿ੍ਸ਼ਟਾਚਾਰ  ਦੀ ਇਕ ਵੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਇਸ ਨੀਤੀ, ਜਿਸ ਦੇ ਘੇਰੇ ਹੇਠ ਹੁਣ ਨਾਨ-ਟੀਚਿੰਗ ਸਟਾਫ ਨੂੰ ਵੀ ਲਿਆਂਦਾ ਜਾ ਚੁੱਕਾ ਹੈ, ਰਾਹੀਂ 1.12 ਲੱਖ ਅਧਿਆਪਕਾਂ ਵਿਚੋਂ ਹੁਣ ਤਕ 21600 ਅਧਿਆਪਕਾਂ ਨੇ ਲਾਭ ਲਿਆ ਹੈ। 

Capt Amrinder SinghCapt Amrinder Singh

ਮਿਡ-ਡੇ ਮੀਲ ਦੇ ਵਰਕਰਾਂ ਦੀ ਤਨਖਾਹ ਵਧਾਉਣ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਰਕਰਾਂ ਦੀ ਚਿਰੌਕਣੀ ਮੰਗ ਸੀ ਕਿਉਂਜੋ ਇਸ ਵਿਚ ਸਾਲ 2017 ਵਿਚ ਇਜਾਫਾ ਕੀਤਾ ਗਿਆ ਸੀ। ਇਸ ਕਦਮ ਨਾਲ 19000 ਸਕੂਲਾਂ ਵਿਚ  ਮਿਡ-ਡੇ ਮੀਲ ਦੇ 42000 ਵਰਕਰਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦੀ ਪ੍ਰਕਿਰਿਆ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗੀ ਅਤੇ ਇਸ ਸਬੰਧੀ ਸਾਲ 2020-21 ਲਈ ਬਜਟ ਵਿਵਸਥਾ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।

Capt Amrinder SinghCapt Amrinder Singh

ਵਰਚੂਅਲ ਮੀਟਿੰਗ ਦੌਰਾਨ ਸਕੂਲ ਸਿਖਿਆ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 20 ਵਾਅਦਿਆਂ ਵਿਚੋਂ 15 ਵਾਅਦਿਆਂ ਨੂੰ ਅਮਲੀ ਰੂਪ ਦਿਤਾ ਗਿਆ ਹੈ ਜਦਕਿ ਦੋ ਨੂੰ ਅਸ਼ੰਕ ਤੌਰ ‘ਤੇ ਲਾਗੂ ਕੀਤਾ ਗਿਆ ਹੈ ਅਤੇ ਤਿੰਨ ਬਕਾਇਆ ਹੈ। ਉਨ੍ਹਾਂ ਕਿਹਾ ਕਿ ਇਨਾਂ ਨੂੰ ਵੀ ਇਸ ਸਰਕਾਰ ਦਾ ਕਾਰਜਕਾਲ ਮੁੱਕਣ ਤੋਂ ਪਹਿਲਾਂ ਲਾਗੂ ਕਰ ਦਿਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement