ਕਿਸਾਨਾਂ ਨੂੰ ਅੱਜ ਤੱਕ 2600 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਅਦਾਇਗੀ : ਭਾਰਤ ਭੂਸ਼ਣ ਆਸ਼ੂ
Published : Apr 20, 2021, 6:17 pm IST
Updated : Apr 20, 2021, 6:17 pm IST
SHARE ARTICLE
Bharat Bhushan Ashu
Bharat Bhushan Ashu

ਸੂਬੇ ਦੀਆਂ ਮੰਡੀਆਂ 'ਚ 54 ਲੱਖ ਮੀਟਰਕ ਟਨ ਕਣਕ ਦੀ ਹੋਈ ਆਮਦ, 50 ਲੱਖ ਮੀਟ੍ਰਿਕ ਟਨ ਖਰੀਦ ਕੀਤੀ

ਚੰਡੀਗੜ੍ਹ :  ਪੰਜਾਬ ਰਾਜ ਦੇ ਕਿਸਾਨਾਂ ਨੂੰ ਕਣਕ ਦੀ ਖਰੀਦ ਸਬੰਧੀ ਅੱਜ ਤੱਕ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਸਕੀਮ ਤਹਿਤ  2600 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਕਤ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਇਥੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ  ਬੀਤੇ ਕੱਲ੍ਹ ਤੱਕ 1141 ਕਰੋੜ ਰੁਪਏ ਦੀਆਂ ਅਦਾਇਗੀਆਂ ਕਰ ਦਿੱਤੀਆਂ ਗਈਆਂ ਸਨ, 1500 ਕਰੋੜ ਰੁਪਏ ਅੱਜ ਤੱਕ ਕਲੀਅਰ ਹੋ ਗਏ ਹਨ ਅਤੇ ਕੱਲ੍ਹ ਤੱਕ ਕੁੱਲ 4200 ਕਰੋੜ ਰੁਪਏ ਦੀਆਂ ਅਦਾਇਗੀਆਂ ਨੂੰ ਵੀ ਕਲੀਅਰ ਕਰ ਦਿੱਤਾ ਜਾਵੇਗਾ।

Bharat Bhushan AshuBharat Bhushan Ashu

ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਪੈਦਾਵਾਰ ਕੀਤੀ ਕਣਕ ਦਾ ਇੱਕ-ਇੱਕ ਦਾਣਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਹਰ ਹੀਲੇ ਖਰੀਦਿਆ ਜਾਵੇਗਾ। ਭਾਰਤ ਭੂਸ਼ਣ ਆਸ਼ੂ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ 54 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਪਹਿਲਾਂ ਹੀ 50 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 20 ਲੱਖ ਮੀਟਰਕ ਟਨ ਕਣਕ ਪਹਿਲਾਂ ਹੀ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਚੁਕਾਈ ਕੀਤੀ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਖਰੀਦ ਅਤੇ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

Captain Amarinder SinghCaptain Amarinder Singh

ਬਾਰਦਾਨਾ (ਖਾਲੀ ਬੋਰੀਆਂ) ਦੇ ਮੁੱਦੇ 'ਤੇ, ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਅਤੇ ਪੱਛਮੀ ਬੰਗਾਲ ਵਿੱਚ ਚੋਣਾਂ ਦੇ ਕਾਰਨ, ਬਹੁਤ ਸਾਰੀਆਂ ਜੂਟ ਮਿਲਾਂ ਬੰਦ ਹਨ, ਜਿਸ ਨਾਲ ਦੇਸ਼ ਭਰ ਵਿੱਚ ਬਾਰਦਾਨੇ ਦੀ ਭਾਰੀ ਕਿੱਲਤ ਆਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮੁੱਦਾ ਭਾਰਤ ਦੇ ਜੂਟ ਕਮਿਸ਼ਨਰ ਕੋਲ ਵੀ ਚੁੱਕਿਆ ਸੀ, ਪਰ ਉਹ ਪੰਜਾਬ ਸੂਬੇ ਦੀ ਮਦਦ ਕਰਨ ਵਿੱਚ ਅਸਫਲ ਰਹੇ। ਉਨ੍ਹਾਂ ਕਿਹਾ ਕਿ ਸ਼ੁਰੂ ਵਿਚ ਬਾਰਦਾਨੇ ਦੀ ਕੁਝ ਘਾਟ ਸੀ, ਪਰ ਹੁਣ ਮਾਮਲਾ ਸੁਲਝ ਗਿਆ ਹੈ। ਉਨ੍ਹਾਂ ਕਿਹਾ ਕਿ 12 ਅਪ੍ਰੈਲ, 2021 ਨੂੰ ਭਾਰਤ ਸਰਕਾਰ ਨੇ ਆੜ੍ਹਤੀਆਂ ਦੁਆਰਾ ਵਰਤੇ ਗਏ ਬਰਦਾਨੇ ਦੀ ਵਰਤੋਂ ਲਈ ਸੂਬਾ ਸਰਕਾਰ ਨੂੰ ਇਜਾਜ਼ਤ ਦੇ ਦਿੱਤੀ ਸੀ, ਜਿਸ ਲਈ 41.90 ਰੁਪਏ ਪ੍ਰਤੀ ਬੋਰੀ ਮੁੱਲ ਨਿਰਧਾਰਤ ਕੀਤਾ ਗਿਆ ਹੈ।

Paddy Field Field

ਭਾਰਤ ਭੂਸ਼ਣ ਆਸ਼ੂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ਦਾ ਸਿਆਸੀਕਰਨ ਨਾ ਕਰਨ ਕਿਉਂਕਿ ਪੰਜਾਬ ਸੂਬੇ ਵਿੱਚ ਹੁਣ ਬਰਦਾਨੇ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ, ਜ਼ਿਲ੍ਹਾ ਪ੍ਰਸ਼ਾਸਨ ਜਾਂ ਉਨ੍ਹਾਂ ਦੇ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ ਅਤੇ ਭਰੋਸਾ ਦਿੱਤਾ ਕਿ ਸਾਰੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ 'ਤੇ ਹੱਲ ਕੀਤੀਆਂ ਜਾਣਗੀਆਂ।

ਡੀ.ਬੀ.ਟੀ. ਦੇ ਮੁੱਦੇ 'ਤੇ ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ 18 ਮਹੀਨਿਆਂ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰ ਰਹੀ ਹੈ ਅਤੇ ਭਰੋਸਾ ਦਿੱਤਾ ਹੈ ਕਿ ਹਰੇਕ ਕਿਸਾਨ ਨੂੰ ਅਦਾਇਗੀ ਨਿਰਧਾਰਤ ਸਮੇਂ ਅੰਦਰ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਅਤੇ ਆੜ੍ਹਤੀਏ (ਕਮਿਸ਼ਨ ਏਜੰਟ) ਦੋਵੇਂ ਹੀ ਚੱਲ ਰਹੀ ਕਣਕ ਦੀ ਖਰੀਦ ਤੋਂ ਖੁਸ਼ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement