
ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਸਹਾਰੇ ਦੋਸ਼ੀਆਂ ਤਕ ਪਹੁੰਚਣ ਦੀ ਕੋਸ਼ਿਸ਼
ਪਟਿਆਲਾ: ਪਟਿਆਲਾ ‘ਚ ਅੱਜ ਤਿੰਨ ਨੌਜਵਾਨ ਦੁਕਾਨ ਵਿਚੋਂ ਪਿਸਤੌਲ ਦੀ ਨੌਕ ‘ਤੇ ਨਕਦੀ ਅਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ। ਸਥਾਨਕ ਸਰਹਿੰਦ ਰੋਡ ਉਪਰ ਦਿਨ-ਦਿਹਾੜੇ ਵਾਪਰੀ ਇਸ ਘਟਨਾ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਦੁਪਿਹਰ ਬਾਅਦ ਵਾਪਰੀ ਇਸ ਘਟਨਾ ਵਿਚ ਤਿੰਨ ਨੌਜਵਾਨਾਂ ਬਰਨਾਲਾ ਪੇਂਟ ਅਤੇ ਹਾਰਡਵੇਅਰ ਦੀ ਦੁਕਾਨ ‘ਤੇ ਆਏ।
incident of robbery
ਇਨ੍ਹਾਂ ਨੌਜਵਾਨਾਂ ਨੇ ਸ਼ਰ੍ਹੇਆਮ ਪਿਸਤੌਲ ਦੀ ਨੋਕ ’ਤੇ ਲੁਟ ਦੀ ਘਟਨਾ ਨੂੰ ਅੰਜ਼ਾਮ ਦਿਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਤਕਰੀਬਨ ਤਿੰਨ ਕੁ ਵਜੇ ਦੇ ਸਮੇਂ ਦੌਰਾਨ ਦੁਕਾਨ ‘ਤੇ ਤਿੰਨ ਨੌਜਵਾਨ ਆਉਂਦੇ ਹਨ ਅਤੇ ਪਿਸਤੌਲ ਦੀ ਨੋਕ ਤੇ ਕੁਝ ਨਕਦੀ ਅਤੇ ਮੋਬਾਇਲ ਫੋਨ ਲੈ ਕੇ ਫਰਾਰ ਹੋ ਜਾਂਦੇ ਹਨ। ਪੁਲਿਸ ਮੁਤਾਬਕ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੇਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
incident of robbery
ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਸ਼ਰ੍ਹੇਆਮ ਵਾਪਰੀ ਲੁੱਟ ਦੀ ਇਸ ਘਟਨਾ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਤੇ ਪਹੁੰਚੇ ਥਾਣਾ ਤ੍ਰਿਪੜੀ ਦੇ ਐੱਸ ਐੱਚ ਓ ਹੈਰੀ ਬੋਪਾਰਾਏ ਨੇ ਸਾਰੀ ਜਾਣਕਾਰੀ ਮੀਡੀਆ ਨੂੰ ਦਿਤੀ।
incident of robbery
ਇਸੇ ਦੌਰਾਨ ਦੁਕਾਨ ਮਾਲਕ ਨੇ ਦਸਿਆ ਕਿ ਇਹ ਘਟਨਾ ਅਚਾਨਕ ਵਾਪਰੀ ਅਤੇ ਜਦੋਂ ਤਕ ਉਨ੍ਹਾਂ ਨੂੰ ਇਸ ਦੀ ਸਮਝ ਆਈ, ਲੁਟੇਰੇ ਘਟਨਾ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਚੁੱਕੇ ਸਨ।