ਕੁਮਾਰ ਵਿਸ਼ਵਾਸ਼ ਖਿਲਾਫ਼ ਰੋਪੜ 'ਚ ਮਾਮਲਾ ਦਰਜ, ਭੜਕਾਊ ਬਿਆਨ ਦੇਣ ਦੇ ਲੱਗੇ ਇਲਜ਼ਾਮ
Published : Apr 20, 2022, 4:45 pm IST
Updated : Apr 20, 2022, 4:45 pm IST
SHARE ARTICLE
Kumar Vishwas
Kumar Vishwas

26 ਅਪ੍ਰੈਲ ਨੂੰ ਰੋਪੜ ਥਾਣੇ ਵਿੱਚ ਪੇਸ਼ ਹੋਣ ਲਈ ਕਿਹਾ

 

 ਚੰਡੀਗੜ੍ਹ: ਆਮ ਆਦਮੀ ਪਾਰਟੀ ਖਿਲਾਫ਼ ਟਿੱਪਣੀ ਕਰਨ ਦੇ ਮਾਮਲੇ 'ਚ ਪੰਜਾਬ ਪੁਲਿਸ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ। ਵਿਸ਼ਵਾਸ ਨੇ ਖ਼ੁਦ ਪੁਲਿਸ ਦੇ ਗਾਜ਼ੀਆਬਾਦ ਦੇ ਘਰ ਪਹੁੰਚਣ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਪੰਜਾਬ ਪੁਲਿਸ ਨੇ ਦੁਸ਼ਮਣੀ ਤੇ ਨਫ਼ਰਤ ਫੈਲਾਉਣ ਦੇ ਦੋਸ਼ 'ਚ  ਕੁਮਾਰ ਵਿਸ਼ਵਾਸ਼ 'ਤੇ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਉਸ ਖ਼ਿਲਾਫ਼ ਥਾਣਾ ਸਦਰ ਰੋਪੜ ਵਿੱਚ ਕੇਸ ਦਰਜ ਕੀਤਾ। ਪੁਲਿਸ ਦੀ ਇੱਕ ਟੀਮ ਨੋਟਿਸ ਦੇਣ ਲਈ ਉਹਨਾਂ ਕੋਲ ਪਹੁੰਚੀ ਅਤੇ ਉਸ ਨੂੰ 26 ਅਪ੍ਰੈਲ ਨੂੰ ਰੋਪੜ ਥਾਣੇ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

Kumar VishwasKumar Vishwas

 

ਰੋਪੜ ਦੇ ਐਸਪੀ (ਡੀ) ਹਰਬੀਰ ਅਟਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਵਿਸ਼ਵਾਸ ਨੂੰ ਕਿਹਾ ਕਿ ਉਸਨੇ ਕੇਜਰੀਵਾਲ 'ਤੇ ਖਾਲਿਸਤਾਨ ਪੱਖੀ ਹੋਣ ਦਾ ਦੋਸ਼ ਲਗਾਇਆ ਹੈ ਅਤੇ ਪੰਜਾਬ ਪੁਲਿਸ ਨੂੰ ਇਸ ਸਬੰਧੀ ਸਬੂਤ ਦੇ ਕੇ ਜਾਂਚ ਵਿੱਚ ਸਹਿਯੋਗ ਕਰਨ। ਇਸੇ ਮਾਮਲੇ ਵਿੱਚ ਅਲਕਾ ਲਾਂਬਾ ਨੂੰ ਵੀ ਨੋਟਿਸ ਜਾਰੀ ਕਰਕੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਖਾਸ ਗੱਲ ਇਹ ਹੈ ਕਿ ਪੁਲਿਸ ਨੇ ਇਸ ਮਾਮਲੇ 'ਚ ਸ਼ਿਕਾਇਤਕਰਤਾ ਦਾ ਨਾਂ ਗੁਪਤ ਰੱਖਿਆ ਹੈ।

kumarkumar

 

ਪੰਜਾਬ ਦੇ ਰੋਪੜ ਜ਼ਿਲੇ ਦੇ ਥਾਣਾ ਸਦਰ 'ਚ ਕੁਮਾਰ ਵਿਸ਼ਵਾਸ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਸ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 153, 153ਏ, 505, 505(2), 116 ਆਰ/ਡਬਲਯੂ, 143, 147, 323, 341, 506 ਅਤੇ 120ਬੀ ਅਤੇ ਲੋਕ ਪ੍ਰਤੀਨਿਧਤਾ ਐਕਟ 125 ਤਹਿਤ ਕੇਸ ਦਰਜ ਕੀਤਾ ਗਿਆ ਹੈ। ਰੋਪੜ ਸਦਰ ਥਾਣੇ ਦੇ ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਕੁਮਾਰ ਦੇ ਮੈਨੇਜਰ ਨੂੰ ਨੋਟਿਸ ਸੌਪਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement