ਕਰਜ਼ੇ ਤੋਂ ਦੁਖੀ ਹੋਰ 2 ਕਿਸਾਨਾਂ ਨੇ ਕੀਤੀ ਆਤਮਹੱਤਿਆ
Published : Apr 20, 2022, 7:36 pm IST
Updated : Apr 20, 2022, 7:37 pm IST
SHARE ARTICLE
Photo
Photo

ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਹਰ ਰੋਜ਼ ਮੌਤ ਨੂੰ ਗਲੇ ਲਗਾਉਂਦੇ

 

ਮਾਨਸਾ : ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੁੰਦੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ। ਇਸੇ ਕੜੀ ਵਿਚ ਅੱਜ ਦੋ ਹੋਰ ਕਿਸਾਨਾਂ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਮੌਤ ਨੂੰ ਗਲੇ ਲਗਾ ਲਿਆ ਹੈ।

 

PHOTO
Gurdeep Singh 

 

ਪਿੰਡ ਮਾਈਸਰਖਾਨਾ ਦੇ ਕਿਸਾਨ ਜਸਪਾਲ ਸਿੰਘ ਅਤੇ ਪਿੰਡ ਮਾਨਸਾ ਖ਼ੁਰਦ ਦੇ ਕਿਸਾਨ ਗੁਰਦੀਪ ਸਿੰਘ ਨੇ ਕਣਕ ਦੇ ਨਿਕਲੇ ਘੱਟ ਝਾੜ ਅਤੇ ਕਰਜ਼ੇ ਦੀ ਮਾਰ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਹੈ। ਸਾਬਕਾ ਬਲਾਕ ਸੰਮਤੀ ਮੈਂਬਰ ਭੋਲਾ ਸਿੰਘ ਮਾਨ ਨੇ ਦੱਸਿਆ ਕਿ ਮਾਨਸਾ ਖ਼ੁਰਦ ਦੇ ਕਿਸਾਨ ਗੁਰਦੀਪ ਸਿੰਘ ਸਿਰ ਕਰੀਬ ਚਾਰ ਲੱਖ ਰੁਪਏ ਦਾ ਸਰਕਾਰੀ ਤੇ ਗ਼ੈਰ-ਸਰਕਾਰੀ ਕਰਜ਼ਾ ਸੀ।

 

PHOTOPHOTO

ਕਿਸਾਨ ਨੇ ਕਰਜ਼ਾ ਮੋੜਨ ਲਈ ਆਪਣਾ ਖ਼ੂਨ ਪਸੀਨਾ ਵਹਾਇਆ ਪਰ ਕਰਜ਼ਾ ਨਾ ਮੁੜਦਾ ਦੇਖ ਕੇ ਉਹ ਪਰੇਸ਼ਾਨ ਰਹਿਣ ਲੱਗ ਪਿਆ। ਬੁੱਧਵਾਰ ਨੂੰ ਉਹ ਘਰੋਂ ਖੇਤ ਗਿਆ ਸੀ ਪਰ ਜਦੋਂ ਕਾਫੀ ਸਮਾਂ ਵਾਪਸ ਨਾ ਆਇਆ ਤਾਂ ਪਰਿਵਾਰਕ ਮੈਂਬਰ ਖੇਤ ਪੁੱਜੇ। ਉਨ੍ਹਾਂ ਦੇਖਿਆ ਕਿ ਉਸ ਨੇ ਮੋਟਰ ਵਾਲੇ ਕਮਰੇ 'ਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਸੀ। ਥਾਣਾ ਬਾਲਿਆਂਵਾਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਪਾਵੇਗਾ ਗੁਰਦਾਸਪੁਰ ਦੀ ਗੇਮ, ਕਿਸ ਨੂੰ ਜਿਤਾਉਣਗੇ ਮਾਝੇ ਵਾਲ਼ੇ, ਕੌਣ ਬਣੇਗਾ ਮਾਝੇ ਦਾ ਜਰਨੈਲ, ਵੇਖੋ ਖ਼ਾਸ ਪੇਸ਼ਕਸ਼

04 May 2024 10:06 AM

'ਅੰਮ੍ਰਿਤਪਾਲ ਦੇ ਬਾਕੀ ਸਾਥੀ ਕਿਉਂ ਨਹੀਂ ਲੜਦੇ ਚੋਣ? 13 ਦੀਆਂ 13 ਸੀਟਾਂ 'ਤੇ ਲੜ ਕੇ ਦੇਖ ਲੈਣ'

04 May 2024 9:50 AM

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM
Advertisement