ਵਿਧਾਇਕਾ ਸਰਵਜੀਤ ਕੌਰ ਵੱਲੋਂ ਨਜਾਇਜ਼ ਮਾਈਨਿੰਗ ਰੋਕਣ ਸਬੰਧੀ ਜੇਲ੍ਹ ਮੰਤਰੀ ਨਾਲ ਮੁਲਾਕਾਤ
Published : Apr 20, 2022, 7:08 pm IST
Updated : Apr 20, 2022, 7:08 pm IST
SHARE ARTICLE
MLA Sarvajit Kaur Meets Jail Minister
MLA Sarvajit Kaur Meets Jail Minister

ਹਲਕਾ ਵਾਸੀਆਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣ ਲਈ ਬਚਨਵੱਧ ਹਾਂ-ਬੀਬੀ ਮਾਣੂੰਕੇ

 

ਜਗਰਾਉਂ  : ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਾਈਨਿੰਗ ਦੇ ਸਬੰਧ ਵਿੱਚ ਮੁਲਾਕਾਤ ਕੀਤੀ। ਇਸ ਮੁਲਾਕਾਤ ਮੌਕੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੀ ਉਹਨਾਂ ਦੇ ਨਾਲ ਸਨ। ਮੀਟਿੰਗ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਮਾਈਨਿੰਗ ਮੰਤਰੀ ਨੂੰ ਨਜਾਇਜ਼ ਮਾਈਨਿੰਗ ਰੋਕਣ ਲਈ ਢੁਕਵੇਂ ਤੇ ਸਖ਼ਤ ਕਦਮ ਚੁੱਕਣ ਲਈ ਉਪਰਾਲੇ ਕਰਨ ਸਬੰਧੀ ਮੰਗ ਕੀਤੀ।

 

MLA Sarvajit Kaur Meets Jail Minister MLA Sarvajit Kaur Meets Jail Minister

ਉਹਨਾਂ ਆਖਿਆ ਕਿ ਮੰਤਰੀ ਸਾਹਿਬ ਨੇ ਵਿਸ਼ਵਾ਼ਸ ਦਿਵਾਇਆ ਹੈ ਕਿ ਸਬੰਧਿਤ ਠੇਕੇਦਾਰ ਨੂੰ ਜਾਰੀ ਹੋਈ ਖੱਡ ਦੀ ਨਿਸ਼ਾਨਦੇਹੀ ਕਰਵਾਕੇ ਝੰਡੇ ਲਗਾਏ ਜਾਣਗੇ, ਖੱਡ ਦੇ ਬਾਹਰ ਨੋਟਿਸ ਬੋਰਡ ਲਗਾਕੇ ਪੂਰੀ ਜਾਣਕਾਰੀ ਲਿਖੀ ਜਾਵੇਗੀ, ਸਰਕਾਰ ਖੱਡਾਂ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ ਕੈਮਰੇ ਲਗਾਉਣ ਬਾਰੇ ਵੀ ਵਿਚਾਰ ਕਰ ਰਹੀ ਹੈ ਲੋਕਾਂ ਨੂੰ ਸਸਤਾ ਰੇਤਾ-ਬਜ਼ਰੀ ਦਿਵਾਉਣ ਲਈ ਵੀ ਸਰਕਾਰ ਤਜਵੀਜ਼ਾਂ ਤਿਆਰ ਕਰ ਰਹੀ ਹੈ। ਇਸ ਤੋਂ ਇਲਾਵਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਹਲਕੇ ਦੇ ਲੋਕਾਂ ਨੇ ਉਹਨਾਂ ਨੂੰ ਵੱਡੀ ਲੀਡ ਦਿਵਾਕੇ ਦੂਜੀ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਹਲਕਾ ਵਾਸੀਆਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣ ਲਈ ਹਰ ਸਮੇਂ ਯਤਨਸ਼ੀਲ ਰਹਿਣਗੇ।

 

MLA Sarvajit Kaur Meets Jail Minister MLA Sarvajit Kaur Meets Jail Minister

ਇਸ ਸਬੰਧ ਵਿੱਚ ਉਹਨਾਂ ਵੱਲੋਂ ਹਲਕੇ ਦੇ ਅਧਿਕਾਰੀਆਂ ਨਾਲ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਹਨਾਂ ਦੇ ਹੱਲ ਕਰਨ ਲਈ ਸਖ਼ਤ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਲਈ ਪ੍ਰਪੋਜ਼ਲਾਂ ਤਿਆਰ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਹਲਕੇ ਨੂੰ ਨਮੂਨੇ ਦਾ ਬਣਾਇਆ ਜਾ ਸਕੇ। ਵਿਧਾਇਕਾ ਨੇ ਆਖਿਆ ਕਿ ਹਲਕੇ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਤੁਰੰਤ ਸ਼ੁਰੂ ਕਰਨ ਲਈ ਅਧਿਕਾਰੀਆਂ ਨੂੰ ਕਹਿ ਦਿੱਤਾ ਗਿਆ ਹੈ ਅਤੇ ਜਿੱਥੇ ਕਿਤੇ ਵੀ ਸੜਕਾਂ ਜਾਂ ਗਲੀਆਂ ਟੁੱਟੀਆਂ ਹੋਈਆਂ ਹਨ, ਉਹਨਾਂ ਦੀ ਮੁਰੰਮਤ ਕਰਨ ਅਤੇ ਜਿੱਥੇ ਗਲੀਆਂ ਨਵੀਆਂ ਬਣਨ ਵਾਲੀਆਂ ਹਨ, ਉਹਨਾਂ ਸਬੰਧੀ ਤੁਰੰਤ ਕਾਰਵਾਈ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਅਮਰਦੀਪ ਸਿੰਘ ਟੂਰੇ, ਕੁਲਵਿੰਦਰ ਸਿੰਘ ਕਾਲਾ, ਪ੍ਰੀਤਮ ਸਿੰਘ ਅਖਾੜਾ, ਗੁਰਪ੍ਰੀਤ ਸਿੰਘ ਨੋਨੀ, ਸਰਪੰਚ ਗੁਰਨਾਮ ਸਿੰਘ ਭੈਣੀ, ਸੋਨੀ ਕਾਉਂਕੇ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਸਨੀ ਬੱਤਰਾ, ਕੁਲਵੰਤ ਸਿੰਘ ਕਮਲ, ਮਨਪ੍ਰੀਤ ਸਿੰਘ ਮੰਨਾਂ, ਰਾਮਾ ਨਾਹਰ, ਅਮਨ ਨਾਹਰ, ਬਲਜੀਤ ਸਿੰਘ, ਸੁਸ਼ੀਲ ਕੁਮਾਰ, ਗੁਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement