
ਪੰਜਾਬ ਦੇ ਪਾਣੀਆਂ ਤੇ ਕਿਸੇ ਨੂੰ ਨਹੀਂ ਮਾਰਨ ਦੇਵਾਂਗੇ ਡਾਕਾ, ਪੰਜਾਬ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ : ਸਿੱਧੂ
ਸਮਾਣਾ, 19 ਅਪ੍ਰੈਲ (ਦਲਜਿੰਦਰ ਸਿੰਘ) : ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਮਾਣਾ ਵਿਖੇ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਨਿਰਮਲ ਸਿੰਘ ਦਾ ਹਾਲ-ਚਾਲ ਜਾਨਣ ਲਈ ਉਨ੍ਹਾਂ ਦੇ ਸਮਾਣਾ ਸਥਿਤ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਹਲਕਾ ਰਾਜਪੁਰਾ ਦੇ ਸਾਬਕਾ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਰਜਿੰਦਰ ਸਿੰਘ ਵੀ ਮੌਜੂਦ ਰਹੇ |
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਨਿਰਮਲ ਸਿੰਘ ਕਾਂਗਰਸ ਦੇ ਸੀਨੀਅਰ ਆਗੂ ਹਨ, ਇਸ ਲਈ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਨਣ ਲਈ ਉਹ ਸਮਾਣਾ ਪਹੁੰਚੇ ਹਨ | ਇਸ ਤੋਂ ਇਲਾਵਾ ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀਆਂ ਸਮੇਤ ਪੰਜਾਬ ਦੇ ਹੱਕਾਂ 'ਤੇ ਡਟ ਕੇ ਪਹਿਰਾ ਦਿੰਦੇ ਰਹਿਣਗੇ | ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਬੂੰਦ ਵੀ ਫਾਲਤੂ ਪਾਣੀ ਨਹੀਂ ਹੇੈ ਅਤੇ ਇਸ ਮੁੱਦੇ 'ਤੇ ਪੰਜਾਬ ਦੇ ਹਿਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਸਮਾਣਾ ਕਾਂਗਰਸ ਬਲਾਕ ਪ੍ਰਧਾਨ ਜੀਵਨ ਗਰਗ, ਨਗਰ ਕੌਂਸਲਰ ਬੱਬੂ ਲਾਹੌਰੀਆ , ਹਰਪ੍ਰੀਤ ਕੂਕਾ ,ਬੱਬੂ ਕੌਂਸਲਰ, ਸੰਦੀਪ ਲੂੰਬਾ , ਨਗਰ ਕੌਂਸਲ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਆਗੂ ਹਾਜ਼ਰ ਸਨ |
ਫੋਟੋ ਨੰ 19 ਪੀਏਟੀ. 33