ਸੁਵਿਧਾ ਕੇਂਦਰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ - ਬ੍ਰਮ ਸ਼ੰਕਰ ਜਿੰਪਾ
Published : Apr 20, 2022, 6:56 pm IST
Updated : Apr 20, 2022, 6:56 pm IST
SHARE ARTICLE
 Bram Shankar Jimpa
Bram Shankar Jimpa

- ਮਾਲ ਅਤੇ ਮੁੜ ਵਸੇਬਾ ਮੰਤਰੀ ਵੱਲੋਂ ਮੋਗਾ ਦੇ ਸੁਵਿਧਾ ਕੇਂਦਰ ਦਾ ਅਚਾਨਕ ਦੌਰਾ

 

ਮੋਗਾ- ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਚਾਨਕ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ। ਇਸ ਦੌਰਾਨ ਉਹਨਾਂ ਲੋਕਾਂ ਅਤੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਚੱਲ ਰਹੇ ਸੁਵਿਧਾ ਕੇਂਦਰਾਂ ਨੂੰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤਾ ਜਾਵੇਗਾ। 

 Bram Shankar JimpaBram Shankar Jimpa

ਉਹਨਾਂ ਕਿਹਾ ਕਿ ਉਹਨਾਂ ਦੇ ਅੱਜ ਦੇ ਇਸ ਅਚਾਨਕ ਦੌਰੇ ਦਾ ਮਕਸਦ ਸੀ ਕਿ ਜ਼ਮੀਨੀ ਪੱਧਰ ਉੱਤੇ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਜਾ ਸਕੇ। ਇਸੇ ਕਰਕੇ ਹੀ ਉਹਨਾਂ ਨੇ ਬੀਤੇ ਦਿਨੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਅੱਜ ਮੋਗਾ ਦੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ ਹੈ। ਉਹਨਾਂ ਕਿਹਾ ਕਿ ਇਥੇ ਆ ਕੇ ਪਤਾ ਲੱਗਾ ਹੈ ਕਿ ਸੁਵਿਧਾ ਕੇਂਦਰਾਂ ਵਿੱਚ ਲੋਕਾਂ ਨੂੰ ਸੇਵਾਵਾਂ ਲੈਣ ਲਈ ਲੰਮਾ ਸਮਾਂ ਲੱਗਦਾ ਹੈ। ਇਸ ਬਾਰੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਮੌਕੇ ਉੱਤੇ ਦੱਸਿਆ ਕਿ ਸਟਾਫ ਅਤੇ ਕੁਝ ਹੋਰ ਊਣਤਾਈਆਂ ਹੋਣ ਕਾਰਨ ਕੁਝ ਸੇਵਾਵਾਂ ਵਿੱਚ ਦੇਰੀ ਹੋ ਜਾਂਦੀ ਹੈ। ਜਿਸ ਨੂੰ ਜਲਦ ਹੀ ਸੁਧਾਰ ਲਿਆ ਜਾਵੇਗਾ। 

 Bram Shankar JimpaBram Shankar Jimpa

 ਜਿੰਪਾ ਨੇ ਸੁਵਿਧਾ ਕੇਂਦਰ ਦੇ ਇੰਚਾਰਜ ਨੂੰ  ਹਦਾਇਤ ਕੀਤੀ ਕਿ ਇਥੇ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ। ਇਸ ਸਾਰੇ ਕੰਮ ਦੀ ਵੱਡੇ ਅਫ਼ਸਰ ਖੁਦ ਨਿਗਰਾਨੀ ਕਰਨ। ਲੋਕਾਂ ਨੂੰ ਤੈਅ ਸਮਾਂ ਸੀਮਾ ਵਿਚ ਸੇਵਾਵਾਂ ਦੇਣ ਲਈ ਕਾਂਊਟਰ ਵਧਾਏ ਜਾਣ। ਉਹਨਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਮ ਲੋਕਾਂ ਨਾਲ ਬੋਲ ਬਾਣੀ ਠੀਕ ਹੋਣੀ ਚਾਹੀਦੀ ਹੈ। ਸੇਵਾਵਾਂ ਮਿਲਣ ਦੇ ਸਮਾਂ ਸੀਮਾ ਬਾਰੇ ਥਾਂ ਥਾਂ ਉਪਰ ਬੋਰਡ ਲਗਾਏ ਜਾਣ। ਔਰਤਾਂ ਅਤੇ ਬਜ਼ੁਰਗਾਂ ਲਈ ਅਲੱਗ ਕਤਾਰਾਂ ਹੋਣੀਆਂ ਚਾਹੀਦੀਆਂ ਹਨ। ਉਹਨਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਲਈ ਬੰਦ ਪਏ ਸੇਵਾ ਕੇਂਦਰ ਲੋੜ ਮੁਤਾਬਿਕ ਮੁੜ ਖੋਲ੍ਹੇ ਜਾਣਗੇ। 

ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਸ਼ਹਿਰ ਮੋਗਾ ਵਿੱਚ ਕਥਿਤ ਤੌਰ ਉੱਤੇ ਰਜਿਸਟਰੀਆਂ ਵਿੱਚ ਧਾਂਦਲੀ ਮਾਮਲੇ ਦੀ ਜਾਂਚ ਰਿਪੋਰਟ ਮਿਤੀ 21ਅਪ੍ਰੈਲ ਤੱਕ ਭੇਜਣ ਬਾਰੇ ਕਿਹਾ ਗਿਆ ਹੈ। ਇਸ ਰਿਪੋਰਟ ਦੇ ਅਧਾਰ ਉੱਤੇ ਹੀ ਇਸ ਮਾਮਲੇ ਉੱਤੇ ਕੋਈ ਫੈਸਲਾ ਲਿਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਅਤੇ ਹੋਰ ਵੀ ਹਾਜ਼ਰ ਸਨ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement