ਅਗਲੇ ਦੋ ਸਾਲਾਂ 'ਚ ਗੰਨੇ ਦੇ ਝਾੜ ਵਿਚ 100 ਕੁਇੰਟਲ ਪ੍ਰਤੀ ਏਕੜ ਤਕ ਵਾਧਾ ਕਰਨ ਦਾ ਟੀਚਾ : ਹਰਪਾਲ ਚੀਮਾ
Published : Apr 20, 2022, 7:00 am IST
Updated : Apr 20, 2022, 7:00 am IST
SHARE ARTICLE
image
image

ਅਗਲੇ ਦੋ ਸਾਲਾਂ 'ਚ ਗੰਨੇ ਦੇ ਝਾੜ ਵਿਚ 100 ਕੁਇੰਟਲ ਪ੍ਰਤੀ ਏਕੜ ਤਕ ਵਾਧਾ ਕਰਨ ਦਾ ਟੀਚਾ : ਹਰਪਾਲ ਚੀਮਾ

2021-22 ਦੌਰਾਨ ਗੰਨੇ ਦੀ ਪਿੜਾਈ ਪਿਛਲੇ ਸੀਜ਼ਨ ਨਾਲੋਂ 20 ਲੱਖ ਕੁਇੰਟਲ ਵਧ

ਚੰਡੀਗੜ੍ਹ, 19 ਅਪ੍ਰੈਲ (ਭੁੱਲਰ) : ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਹੈ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵਲੋਂ ਸੀਜ਼ਨ 2021-22 ਦੌਰਾਨ 1 ਕਰੋੜ 72 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਗਈ ਹੈ ਜੋ ਕਿ ਪਿਛਲੇ ਪਿੜਾਈ ਸੀਜ਼ਨ ਨਾਲੋਂ ਤਕਰੀਬਨ 20 ਲੱਖ ਕੁਇੰਟਲ ਵੱਧ ਹੈ | ਉਨ੍ਹਾਂ ਦਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ 2021-22 ਦੌਰਾਨ ਪਿਛਲੇ ਸਾਲ ਨਾਲੋਂ 0.26 ਫ਼ੀ ਸਦੀ ਵੱਧ ਖੰਡ ਦੀ ਰਿਕਵਰੀ ਪ੍ਰਾਪਤ ਕੀਤੀ ਹੈ ਜਿਸ ਨਾਲ ਕਰੀਬ 44764 ਕੁਇੰਟਲ ਵਾਧੂ ਖੰਡ ਦਾ ਉਤਪਾਦਨ ਕੀਤਾ ਗਿਆ ਹੈ | ਇਸ ਨਾਲ ਲਗਭਗ 16 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ |
ਸਹਿਕਾਰਤਾ ਮੰਤਰੀ ਨੇ ਇਹ ਵੀ ਦਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਪਿਛਲੇ ਸਾਲ ਦੀ ਔਸਤ ਦਰ 800 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ 887 ਰੁਪਏ ਪ੍ਰਤੀ ਕੁਇੰਟਲ ਦੀ ਔਸਤ ਦਰ 'ਤੇ 2,85,000 ਕੁਇੰਟਲ ਸ਼ੀਰਾ ਵੇਚਿਆ ਜਿਸ ਨਾਲ ਕਰੀਬ 2.50 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ |
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬਧ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋੋਂ ਗੰਨੇ ਦੇ ਝਾੜ ਵਿਚ ਵਾਧਾ ਕਰ ਕੇ ਗੰਨਾ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿਤ ਇਕ ਟਾਸਕਫ਼ੋੋਰਸ ਦਾ ਗਠਨ ਕੀਤਾ ਗਿਆ ਹੈ | ਇਸ ਟਾਸਕਫ਼ੋਰਸ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਟੀ, ਲੁਧਿਆਣਾ, ਇੰਡੀਅਨ ਕਾਊਾਸਲ ਆਫ਼ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋੋਇੰਬਟੂਰ ਅਤੇ ਦੇਸ਼ ਪੱਧਰ ਦੇ ਗੰਨਾ ਮਾਹਰਾਂ ਤੋੋਂ ਇਲਾਵਾ ਸ਼ੂਗਰਫ਼ੈੱਡ, ਪੰਜਾਬ ਦੇ ਨੁਮਾਇੰਦੇ ਨੂੰ  ਸ਼ਾਮਲ ਕੀਤਾ ਗਿਆ ਹੈ | ਇਸ ਟਾਸਕਫ਼ੋੋਰਸ ਨੂੰ  ਤਿੰਨ ਮਹੀਨੇ ਵਿਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ |
ਚੀਮਾ ਨੇ ਦਸਿਆ ਕਿ ਅਗਲੇ ਦੋ ਸਾਲਾਂ ਵਿਚ ਗੰਨੇ ਦੇ ਝਾੜ ਵਿਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤਕ ਵਾਧਾ ਕਰਨ ਦਾ ਟੀਚਾ ਰਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿਚ ਲਗਭਗ 36,000 ਰੁਪਏ ਤਕ ਦਾ ਵਾਧਾ ਹੋੋਵੇਗਾ | ਇਸ ਯੋੋਜਨਾ ਤਹਿਤ ਗੰਨਾ ਕਾਸ਼ਤਕਾਰਾਂ ਨੂੰ  ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ |
ਇਸ ਦੇ ਨਾਲ ਚੀਮਾ ਵਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵਲੋੋਂ ਗੰਨੇ ਦੇ ਆਉਣ ਵਾਲੇ ਅਗਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਟੀ, ਲੁਧਿਆਣਾ ਅਤੇ ਇੰਡੀਅਨ ਕਾਊਾਸਲ ਆਫ਼ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਤਕਰੀਬਨ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰ ਕੇ ਗੰਨਾ ਕਾਸ਼ਤਕਾਰਾਂ ਨੂੰ  ਬੀਜ ਵਜੋੋਂ ਦਿਤੇ ਜਾਣ |

 

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement