ਬੋਲੇ, ਦੰਗੇ ਰੋਕਣੇ ਹਨ ਤਾਂ ਅਮਿਤ ਸ਼ਾਹ ਦੇ ਘਰ ’ਤੇ ਚਲੇ ਬੁਲਡੋਜ਼ਰ
Published : Apr 20, 2022, 11:59 pm IST
Updated : Apr 20, 2022, 11:59 pm IST
SHARE ARTICLE
image
image

ਬੋਲੇ, ਦੰਗੇ ਰੋਕਣੇ ਹਨ ਤਾਂ ਅਮਿਤ ਸ਼ਾਹ ਦੇ ਘਰ ’ਤੇ ਚਲੇ ਬੁਲਡੋਜ਼ਰ

ਨਵੀਂ ਦਿੱਲੀ, 20 ਅਪ੍ਰੈਲ : ਦਿੱਲੀ ਦੇ ਹਿੰਸਾ ਪ੍ਰਭਾਵਿਤ ਜਹਾਂਗੀਰਪੁਰੀ ਇਲਾਕੇ ’ਚ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਵੀਡੀਉ ਜਾਰੀ ਕਰ ਕੇ ਕਿਹਾ ਕਿ ਭਾਜਪਾ ਪਾਰਟੀ ਪੂਰੇ ਦੇਸ਼ ’ਚ ਦੰਗੇ ਕਰਵਾ ਰਹੀ ਹੈ। ਜੇਕਰ ਦੇਸ਼ ’ਚ ਦੰਗੇ ਰੋਕਣੇ ਹਨ ਤਾਂ ਸਭ ਤੋਂ ਪਹਿਲਾਂ ਭਾਜਪਾ ਹੈੱਡਕੁਆਰਟਰ ’ਤੇ ਬੁਲਡੋਜ਼ਰ ਚੱਲਣਾ ਚਾਹੀਦਾ ਹੈ। ਮੈਂ ਗਰੰਟੀ ਨਾਲ ਕਹਿ ਸਕਦਾ ਹਾਂ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਦੰਗੇ ਰੁਕ ਜਾਣਗੇ।
ਰਾਘਵ ਨੇ ਗ੍ਰਹਿ ਮੰਤਰੀ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਅਮਿਤ ਸ਼ਾਹ ਦੇ ਇਸ਼ਾਰੇ ’ਤੇ ਦੰਗੇ ਹੋ ਰਹੇ ਹਨ। ਦੰਗਿਆਂ ਨੂੰ ਰੋਕਣਾ ਹੈ ਤਾਂ ਅਮਿਤ ਸ਼ਾਹ ਦੇ ਘਰ ’ਤੇ ਬੁਲਡੋਜ਼ਰ ਚਲਵਾਓ। ਉਨ੍ਹਾਂ ਕਿਹਾ ਕਿ ਬੀਤੇ 8 ਸਾਲਾਂ ’ਚ ਭਾਜਪਾ ਨੇ ਪੂਰੇ ਦੇਸ਼ ’ਚ ਵੱਡੀ ਗਿਣਤੀ ’ਚ ਬੰਗਲਾਦੇਸ਼ੀ ਅਤੇ ਰੋਹਿੰਗਿਆ ਨੂੰ ਵਸਾਇਆ ਹੈ ਅਤੇ ਅੱਜ ਉਨ੍ਹਾਂ ਦਾ ਇਸਤੇਮਾਲ ਦੰਗੇ ਕਰਵਾਉਣ ਲਈ ਕਰ ਰਹੀ ਹੈ। ਜਹਾਂਗੀਰਪੁਰੀ ਇਲਾਕੇ ’ਚ ਕਬਜ਼ੇ ਵਿਰੋਧੀ ਮੁਹਿੰਮ ਨੂੰ ਲੈ ਕੇ ਰਾਘਵ ਨੇ ਕਿਹਾ ਕਿ ਪਿਛਲੇ 15 ਸਾਲਾਂ ’ਚ ਭਾਜਪਾ ਦੇ ਨੇਤਾਵਾਂ ਨੇ ਪੈਸੇ ਖਾ ਕੇ ਗੈਰ-ਕਾਨੂੰਨੀ ਨਿਰਮਾਣ ਕਰਵਾਇਆ। ਐਮ. ਸੀ. ਡੀ. ਨੇ ਉਨ੍ਹਾਂ ਨੇਤਾਵਾਂ ਦੇ ਘਰ ਵੀ ਤੋੜਨੇ ਚਾਹੀਦੇ ਹਨ, ਜਿਨ੍ਹਾਂ ਨੇ ਰਿਸ਼ਵਤ ਲੈ ਕੇ ਇਨ੍ਹਾਂ ਦਾ ਨਿਰਮਾਣ ਹੋਣ ਦਿਤਾ।
ਜ਼ਿਕਰਯੋਗ ਹੈ ਕਿ ਜਹਾਂਗੀਰਪੁਰੀ ਖੇਤਰ ’ਚ 16 ਅਪ੍ਰੈਲ ਨੂੰ ਹਨੂੰਮਾਨ ਜਯੰਤੀ ’ਤੇ ਆਯੋਜਿਤ ਸ਼ੋਭਾ ਯਾਤਰਾ ਦੌਰਾਨ ਦੋ ਧਿਰਾਂ ’ਚ ਹਿੰਸਕ ਝੜਪ ਹੋਈ ਸੀ। ਹਿੰਸਾ ਦੇ ਦੋਸ਼ੀਆਂ ਦੀ ਗ਼ੈਰ-ਕਾਨੂੰਨੀ ਜਾਇਦਾਦਾਂ ’ਤੇ ਬੁੱਧਵਾਰ ਨੂੰ ਬੁਲਡੋਜ਼ਰ ਚਲਾਇਆ ਗਿਆ ਪਰ ਸੁਪਰੀਮ ਕੋਰਟ ਨੇ ਪ੍ਰਸ਼ਾਸਨ ਦੇ ਕਬਜ਼ਾ ਵਿਰੋਧੀ ਮੁਹਿੰਮ ’ਤੇ ਰੋਕ ਲਾ ਦਿਤੀ। ਉੱਤਰੀ ਦਿੱਲੀ ਨਗਰ ਨਿਗਮ ਦਾ ਕਹਿਣਾ ਹੈ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਜਾਇਦਾਦਾਂ ਅਤੇ ਕਬਜ਼ਾ ਵਿਰੋਧੀ ਮੁਹਿੰਮ ’ਤੇ ਕੀਤੀ ਗਈ ਹੈ। (ਪੀਟੀਆਈ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement