‘ਡਬਲ ਇੰਜਣ’ ਵਾਲੀ ਯੂਪੀ ਸਰਕਾਰ ਲਖੀਮਪੁਰ ਕਾਂਡ ਦੇ ਗਵਾਹਾਂ ਨੂੰ ਨਿਆਂ ਤੇ ਪੂਰੀ ਸੁਰੱਖਿਆ ਦੇਵੇ : ਬੀਬੀ ਰਾਜੂ
Published : Apr 20, 2022, 12:10 am IST
Updated : Apr 20, 2022, 12:10 am IST
SHARE ARTICLE
image
image

‘ਡਬਲ ਇੰਜਣ’ ਵਾਲੀ ਯੂਪੀ ਸਰਕਾਰ ਲਖੀਮਪੁਰ ਕਾਂਡ ਦੇ ਗਵਾਹਾਂ ਨੂੰ ਨਿਆਂ ਤੇ ਪੂਰੀ ਸੁਰੱਖਿਆ ਦੇਵੇ : ਬੀਬੀ ਰਾਜੂ

ਜਲੰਧਰ, 19 ਅਪ੍ਰੈਲ (ਅਮਰਿੰਦਰ ਸਿੱਧੂ) : ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ (ਯੂਪੀ) ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਜੇਲ ਭੇਜਣ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਦੇਸ਼ ਦੀ ਹਾਕਮ ਜਮਾਤ ਵਲੋਂ ਅਪਣੇ ਚਹੇਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਤੇ ਉਸ ਦੇ ਪੁੱਤਰ ਨੂੰ ਜ਼ਮਾਨਤ ਰਾਹੀਂ ਬਚਾਉਣ ਲਈ ਕੀਤੀ ਕਥਿਤ ਚਾਰਾਜੋਈ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਤਾਰ-ਤਾਰ ਹੋ ਗਈ ਜਿਸ ਕਰ ਕੇ ਹੁਣ ਪੀੜਤ ਕਿਸਾਨਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ।
ਅੱਜ ਇਥੇ ਜਾਰੀ ਇਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਯੂਪੀ ਦੀ ‘ਡਬਲ ਇੰਜਣ’ ਵਾਲੀ ਯੋਗੀ ਸਰਕਾਰ ਨੇ ਦੋ ਮਹੀਨੇ ਪਹਿਲਾਂ ਇਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਵਲੋਂ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ’ਤੇ ਸੁਣਵਾਈ ਮੌਕੇ ਜਾਣਬੁੱਝ ਕੇ ਸਹੀ ਢੰਗ ਨਾਲ ਪੈਰਵੀ ਨਹੀਂ ਸੀ ਕੀਤੀ ਜਿਸ ਕਰ ਕੇ ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦ ਅਤੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ ਸਗੋਂ ਅਦਾਲਤੀ ਹੁਕਮਾਂ ’ਤੇ ਮਿਲੀ ਸੁਰੱਖਿਆ ਦੇ ਬਾਵਜੂਦ ਇਸ ਕੇਸ ਦੇ ਗਵਾਹਾਂ ਨੂੰ ਧਮਕੀਆਂ ਦਿਤੀਆਂ ਜਾ ਰਹੀਆਂ ਹਨ ਤੇ ਚਸ਼ਮਦੀਦ ਗਵਾਹ ਹਰਦੀਪ ਸਿੰਘ ਉਪਰ ਕਥਿਤ ਭਾਜਪਾ ਆਗੂਆਂ ਦੀ ਸ਼ਹਿ ’ਤੇ ਜਾਨਲੇਵਾ ਹਮਲਾ ਵੀ ਹੋ ਚੁੱਕਾ ਹੈ।
ਮਹਿਲਾ ਕਿਸਾਨ ਨੇਤਾ ਨੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਤੋਂ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਦੀ ਰੋਸ਼ਨੀ ਵਿਚ ਅਸ਼ੀਸ਼ ਮਿਸ਼ਰਾ ਵਲੋਂ ਜ਼ਾਲਮਾਨਾਂ ਢੰਗ ਨਾਲ ਅਪਣੀ ਗੱਡੀ ਹੇਠਾਂ ਦਰੜ ਕੇ ਸ਼ਹੀਦ ਕੀਤੇ ਅਤੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਇਸ ਘਿਨੌਣੇ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਉਹ ਖ਼ੁਦ ਨਿਰਪਖਤਾ ਨਾਲ ਦਖ਼ਲ ਦੇਣ ਦੀ ਵੀ ਅਪੀਲ ਕੀਤੀ। 
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੀ ਮੰਗ ਕੀਤੀ ਹੈ ਕਿ ਇਸ ਵਹਿਸ਼ੀਆਨਾ ਕਤਲ ਕਾਂਡ ਦੇ ਸਾਜਸ਼ਕਰਤਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਕੈਬਿਨਟ ਵਿਚੋਂ ਤੁਰਤ ਬਾਹਰ ਕੀਤਾ ਜਾਵੇ।
ਬੀਬੀ ਰਾਜੂ ਨੇ ਸੰਯੁਕਤ ਕਿਸਾਨ ਮੋਰਚੇ ਅਤੇ ਉਸ ਨਾਲ ਜੁੜੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਲਖੀਮਪੁਰ ਕਾਂਡ ਦੇ ਪੀੜਤ ਕਿਸਾਨਾਂ ਦੇ ਪਰਵਾਰਾਂ ਅਤੇ ਗਵਾਹਾਂ ਨੂੰ ਹੌਸਲਾ ਦੇਣ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਕਿਸਾਨਾਂ ਦਾ ਉੱਚ ਪਧਰੀ ਵਫ਼ਦ ਲਖੀਮਪੁਰ ਭੇਜਿਆ ਜਾਵੇ। ਇਸ ਸਬੰਧੀ ਯੂਪੀ ਦੇ ਮੁੱਖ ਮੰਤਰੀ ਨੂੰ ਵੀ ਮਿਲਿਆ ਜਾਵੇ ਤੇ ਜੇਕਰ ਲੋੜ ਪਵੇ ਤਾਂ ਨਿਆਂ ਲੈਣ ਲਈ ਉਥੇ ਧਰਨਾ ਵੀ ਦਿਤਾ ਜਾਵੇ।

Photo Jal_Sidhu_19_1 
Photo Jal_Sidhu_19_2
 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement