ਜ਼ਮੀਨੀ ਵਿਵਾਦ 'ਚ ਕੁੜੀ ਦੀ ਗੋਲ਼ੀ ਲੱਗਣ ਕਾਰਨ ਹੋਈ ਸੀ ਮੌਤ, ਅਦਾਲਤ ਨੇ 9 ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਤੇ ਇਕ ਨੂੰ ਕੀਤਾ ਬਰੀ
Published : Apr 20, 2023, 3:22 pm IST
Updated : Apr 20, 2023, 5:51 pm IST
SHARE ARTICLE
photo
photo

ਜ਼ੁਰਮਾਨਾ ਅਦਾ ਨਾ ਕਰਨ ਦੀ ਸੂਰਤ ’ਚ ਅਦਾਲਤ ਦੇ ਫ਼ੈਸਲੇ ਅਨੁਸਾਰ ਉਨ੍ਹਾਂ ਨੂੰ ਹੋਰ ਸਜ਼ਾ ਭੁਗਤਣੀ ਪਵੇਗੀ

 

ਫਿਰੋਜ਼ਪੁਰ :  8 ਮਈ 2018 ਨੂੰ ਜ਼ਮੀਨੀ ਝਗੜੇ ਨੂੰ ਲੈ ਕੇ ਇੱਕ ਕੁੜੀ ਦੇ ਕਤਲ ਮਾਮਲੇ ਵਿਚ ਪੁਲਿਸ ਥਾਣਾ ਗੁਰੂਹਰਸਾਏ ਵਿਚ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤੇ ਅਸਲਾ ਐਕਟ ਤਹਿਮ ਮਾਮਲਾ ਨੰਬਰ 63 ਦਰਜ ਕੀਤਾ ਗਿਆ ਸੀ।

ਫਿਰੋਜ਼ਪੁਰ ਸੈਸ਼ਨ ਜੱਜ ਰਾਜਵਿੰਦਰ ਕੌਰ ਨੇ ਫੈਸਲਾ ਸੁਣਾਉਂਦਿਆਂ 9 ਨਾਮਜ਼ਦ ਹਮਲਾਵਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਨਾਲ-ਨਾਲ ਜੁਰਮਾਨਾ ਵੀ ਲਗਾਇਆ ਹੈ। ਇਕ ਵਿਅਕਤੀ ਨੂੰ ਬੇਕਸੂਰ ਮੰਨਦਿਆਂ ਬਰੀ ਕਰ ਦਿੱਤਾ ਹੈ।

ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ’ਚ ਅਦਾਲਤ ਦੇ ਫ਼ੈਸਲੇ ਅਨੁਸਾਰ ਉਨ੍ਹਾਂ ਨੂੰ ਹੋਰ ਸਜ਼ਾ ਭੁਗਤਣੀ ਪਵੇਗੀ।

ਮਿਲੀ ਜਾਣਕਾਰੀ ਮੁਤਾਬਿਕ ਸ਼ਿਕਾਇਤਕਰਤਾ ਅਜੀਤ ਸਿੰਘ ਪੁੱਤਰ ਕਪੂਰ ਸਿੰਘ ਦੇ ਬਿਆਨਾਂ ’ਤੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਵਲੋਂ ਲਕਸ਼ਮੀ ਦੇਵੀ ਪੁੱਤਰੀ ਮਲਕੀਤ ਸਿੰਘ ਦੇ ਕਤਲ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ’ਚ ਦੋਸ਼ ਲਗਾਇਆ ਗਿਆ ਸੀ ਕਿ ਗੁਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ, ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਲਈ ਆਏ ਅਤੇ ਉਨ੍ਹਾਂ ਨੇ ਗੋਲ਼ੀ ਚਲਾ ਦਿੱਤੀ ਅਤੇ ਸ਼ਿਕਾਇਤਕਰਤਾ ਦੀ ਭਤੀਜੀ ਲਕਸ਼ਮੀ ਦੇਵੀ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। 

ਬੁੱਧਵਾਰ ਇਸ ਮਾਮਲੇ ’ਚ ਫ਼ੈਸਲਾ ਸੁਣਾਉਂਦਿਆਂ ਮਾਣਯੋਗ ਅਦਾਲਤ ਨੇ ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਮੰਗਲ ਸਿੰਘ, ਇੰਦਰਜੀਤ ਸਿੰਘ, ਸਤਨਾਮ ਸਿੰਘ, ਪਿੱਪਲ ਸਿੰਘ, ਜਗਤਾਰ ਸਿੰਘ, ਰੁੜ ਸਿੰਘ, ਭੁਪਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਸ਼ਵਿੰਦਰ ਸਿੰਘ ਨੂੰ ਬੇਕਸੂਰ ਮੰਨਦੇ ਹੋਏ ਇਸ ਮਾਮਲੇ ’ਚ ਉਸ ਨੂੰ ਬਰੀ ਕਰ ਦਿੱਤਾ ਗਿਆ ਹੈ। 
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement