
ਬਰਮਿੰਘਮ ਜਾਣ ਦੀ ਤਿਆਰੀ 'ਚ ਸੀ ਕਿਰਨਦੀਪ ਕੌਰ
ਅੰਮ੍ਰਿਤਸਰ: ਇਕ ਮਹੀਨੇ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰੋਕ ਲਿਆ। ਇਸ ਤੋਂ ਬਾਅਦ ਉਸ ਕੋਲੋਂ ਤਰੀਬ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਕਿਰਨਦੀਪ ਨੂੰ ਵਾਪਸ ਪਿੰਡ ਜੱਲੂਪੁਰ ਖੇੜਾ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਵਿਚ ਸਰਕਾਰੀ ਦਫ਼ਤਰਾਂ ਦੇ ਸਮੇਂ ’ਚ ਬਦਲਾਅ ਸਬੰਧੀ ਨੋਟੀਫਿਕੇਸ਼ਨ ਜਾਰੀ, ਜਾਣੋ ਨਵੀਂ ਸਮਾਂ ਸਾਰਣੀ
ਮਿਲੀ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਅੰਮ੍ਰਿਤਸਰ ਤੋਂ ਲੰਡਨ ਜਾਣ ਦੀ ਤਿਆਰੀ ਵਿਚ ਸੀ। ਉਹ ਸਵੇਰੇ 11.30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ। ਉਸ ਨੇ ਏਅਰ ਇੰਡਆ ਦੀ ਉਡਾਣ AI117 ਰਾਹੀਂ ਲੰਡਨ ਜਾਣਾ ਸੀ। ਸੂਤਰਾਂ ਅਨੁਸਾਰ ਕਿਰਨਦੀਪ ਨੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਮਾਤਾ-ਪਿਤਾ ਨੂੰ ਮਿਲਣ ਲਈ ਜਾ ਰਹੀ ਹੈ। ਉਸ ਦੇ ਖ਼ਿਲਾਫ਼ ਭਾਰਤ ਵਿਚ ਕੋਈ ਕੇਸ ਵੀ ਦਰਜ ਨਹੀਂ ਹੈ।
ਇਹ ਵੀ ਪੜ੍ਹੋ: ਅਬੋਹਰ 'ਚ ਤੇਜ਼ਧਾਰ ਹਥਿਆਰਾਂ ਨਾਲ ਵੱਢੇ ਤਿੰਨ ਨੌਜਵਾਨ, ਜਾਣੋ ਪੂਰਾ ਮਾਮਲਾ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ, ਉਸ ਦੇ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਈ ਕਰੀਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।