ਬਟਾਲਾ ’ਚ ASI ਰੁਪਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ, ਸਕਾਰਪਿਓ ਦੇ ਅੰਦਰ ਮਿਲੀ ਲਾਸ਼

By : GAGANDEEP

Published : Apr 20, 2023, 7:35 pm IST
Updated : Apr 20, 2023, 7:35 pm IST
SHARE ARTICLE
photo
photo

2 ਮਹੀਨੇ ਦੀ ਛੁੱਟੀ ’ਤੇ ਚੱਲ ਰਿਹਾ ਸੀ ASI ਰੁਪਿੰਦਰ ਸਿੰਘ

 

ਬਟਾਲਾ: ਬਟਾਲਾ ਦੇ ਕਾਦੀਆਂ ਰੋਡ 'ਤੇ ਸਥਿਤ ਵਾਲੀਆਂ ਇਨਕਲੇਵ 'ਚ ਇੱਕ ਸਕਾਰਪੀਓ ਗੱਡੀ 'ਚ ਇਕ ਪੁਲਿਸ ਮੁਲਾਜ਼ਮ ਦੀ ਭੇਦਭਰੇ ਹਾਲਾਤ 'ਚ ਲਾਸ਼ ਮਿਲੀ ਹੈ। ਪੁਲਿਸ ਮੁਲਾਜ਼ਮ ਦੀ ਲਾਸ਼ ਨੇੜਿਓ ਇੱਕ ਅਸਾਲਟ ਰਾਈਫਲ ਵੀ ਮਿਲੀ ਹੈ। ਪੁਲਿਸ ਵੱਲੋਂ ਸ਼ੰਕਾ ਜਤਾਈ ਜਾ ਰਹੀ ਹੈ ਕਿ ਮ੍ਰਿਤਕ ਨੇ ਅਸਾਲਟ ਰਾਈਫਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਅੰਦਰ PGI ਵਰਗਾ ਵੱਡਾ ਹਸਪਤਾਲ ਬਣਾਇਆ ਜਾਵੇਗਾ- ਕੇਜਰੀਵਾਲ

ਹਾਲਾਂਕਿ ਮੌਕੇ 'ਤੇ ਪੁੱਜੇ ਡੀਐਸਪੀ ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਪੁਰਸ਼ ਮੁਲਾਜ਼ਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮ ਦੀ ਪਛਾਣ ਰੁਪਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਸ਼ਾਸਤਰੀ ਨਗਰ ਬਟਾਲਾ ਵਜੋਂ ਹੋਈ ਹੈ। ਮ੍ਰਿਤਕ 5 ਆਈਆਰਬੀ 'ਚ ਡਿਊਟੀ ਕਰਦਾ ਹੈ ਅਤੇ ਇਸ ਵੇਲੇ ਇੱਕ ਕਾਂਗਰਸੀ ਆਗੂ ਦੇ ਨਾਲ ਸੁਰੱਖਿਆ ਕਰਮਚਾਰੀ ਵਜੋਂ ਤਾਇਨਾਤ ਸੀ।

ਇਹ ਵੀ ਪੜ੍ਹੋ: ਹਰਿਆਣਾ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ਵਿਚ 4 ਫ਼ੀ ਸਦੀ ਕੀਤਾ ਵਾਧਾ 

ਮ੍ਰਿਤਕ ਰੁਪਿੰਦਰ ਸਿੰਘ ਨੇ ਪਿਛਲੇ ਦੋ ਮਹੀਨਿਆਂ ਤੋਂ ਛੁੱਟੀ ਲਈ ਹੋਈ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਿਵਾਰ ਵਿੱਚ ਕਿਸੇ ਕਿਸਮ ਦਾ ਕੋਈ ਵੀ ਘਰੇਲੂ ਝਗੜਾ ਨਹੀਂ ਸੀ ਚਲਦਾ। ਡੀਐਸਪੀ ਸਿਟੀ ਲਲਿਤ ਕੁਮਾਰ ਨੇ ਕਿਹਾ ਕਿ ਪੁਲਸ ਮੁਲਾਜ਼ਮ ਕੋਲੋਂ ਬਰਾਮਦ ਅਸਾਲਟ ਕਿਸੇ ਹੋਰ ਪੁਲfਸ ਮੁਲਾਜ਼ਮ ਦੀ ਹੈ, ਜੋ ਕਿ ਕਾਂਗਰਸੀ ਨੇਤਾ ਦੇ ਨਾਲ ਸੁਰੱਖਿਆ ਕਰਮਚਾਰੀ ਨਾਲ ਤਾਇਨਾਤ ਹੈ। ਫਿਲਹਾਲ ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement