
ਘਟਨਾ ਤੋਂ ਬਾਅਦ ਕੰਬਾਇਨ ਚਾਲਕ ਫਰਾਰ ਹੋ ਗਿਆ
ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਤੁੜ ਵਿਖੇ ਇਕ ਮੋਟਰਸਾਈਕਲ ਸਵਾਰ ਨੂੰ ਕੰਬਾਇਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਵਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਜੋਂ ਹੋਈ ਹੈ, ਜੋ ਪਿੰਡ ਬਨਵਾਲੀਪੁਰ ਨੇੜੇ ਪਿੰਡ ਢੋਟੀਆਂ ਵਿਖੇ ਗ੍ਰੰਥੀ ਦੀ ਡਿਊਟੀ ਕਰਦਾ ਸੀ।
ਇਹ ਵੀ ਪੜ੍ਹੋ: ਜੰਮੂ ਕਸ਼ਮੀਰ 'ਚ ਫ਼ੌਜੀ ਜਵਾਨਾਂ 'ਤੇ ਅਤਿਵਾਦੀ ਹਮਲਾ, 5 ਜਵਾਨ ਸ਼ਹੀਦ
ਮਿਲੀ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਦੋਂ ਲਵਜੀਤ ਸਿੰਘ ਡਿਊਟੀ ਤੋਂ ਵਾਪਸ ਆ ਰਿਹਾ ਸੀ। ਤਰਨਤਾਰਨ ਦੇ ਅਧੀਨ ਆਉਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਕੰਬਾਇਨ ਚਾਲਕ ਫਰਾਰ ਹੋ ਗਿਆ ਜਦਕਿ ਪੁਲਿਸ ਨੇ ਕੰਬਾਇਨ ਬਰਾਮਦ ਕਰ ਲਈ ਹੈ। ਇਸ ਮੌਕੇ ਇਕੱਠੇ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ।