ਅਮਨ ਅਰੋੜਾ ਵਲੋਂ ਜੌਬ ਪੋਰਟਲ ਨੂੰ ਤਕਨੀਕੀ ਸਿਖਿਆ ਅਤੇ ਉਦਯੋਗ ਵਿਭਾਗ ਨਾਲ ਜੋੜਨ ਦੇ ਨਿਰਦੇਸ਼

By : GAGANDEEP

Published : Apr 20, 2023, 3:51 pm IST
Updated : Apr 20, 2023, 6:04 pm IST
SHARE ARTICLE
photo
photo

ਕਿਹਾ, ਇਸ ਕਦਮ ਦਾ ਉਦੇਸ਼ ਜੌਬ ਪੋਰਟਲ 'ਤੇ ਹੁਨਰਮੰਦ ਕਾਮਿਆਂ ਸਬੰਧੀ ਡਾਟਾ ਦੀ ਰੀਅਲ ਟਾਈਮ ਅਪਡੇਸ਼ਨ ਯਕੀਨੀ ਬਣਾਉਣਾ ਹੈ

 

ਚੰਡੀਗੜ੍ਹ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਉਦਯੋਗ ਵਿਭਾਗ ਦੇ ਪੋਰਟਲਾਂ ਨਾਲ ਜੋੜਿਆ ਜਾਵੇ ਤਾਂ ਜੋ ਇਨ੍ਹਾਂ ਵਿਭਾਗਾਂ ਕੋਲ ਉਪਲਬਧ ਹੁਨਰਮੰਦ ਕਾਮਿਆਂ ਦੇ ਬਾਰੇ ਜਾਣਕਾਰੀ ਨੂੰ ਵੀ ਜੌਬ ਪੋਰਟਲ ਉਤੇ ਯਕੀਨੀ ਬਣਾਇਆ ਜਾ ਸਕੇ। ਇੱਥੇ ਪੰਜਾਬ ਭਵਨ ਵਿਖੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕਦਮ ਇਸ ਪਲੇਟਫਾਰਮ 'ਤੇ ਹੁਨਰਮੰਦ ਕਾਮਿਆਂ ਦੇ ਅੰਕੜਿਆਂ ਦੀ ਰੀਅਲ ਟਾਈਮ ਅਪਡੇਸ਼ਨ ਵਿੱਚ ਸਹਾਈ ਸਿੱਧ ਹੋਵੇਗਾ। ਵੱਖ-ਵੱਖ ਉਦਯੋਗਿਕ ਅਦਾਰਿਆਂ ਤੇ ਸਨਅਤਾਂ ਵੱਲੋਂ ਮਨੁੱਖੀ ਵਸੀਲਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਪੋਰਟਲ ਦੀ ਵਰਤੋਂ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: ਸੂਰਜ ਗ੍ਰਹਿਣ ਕਾਰਨ ਆਸਟ੍ਰੇਲੀਆ 'ਚ ਛਾਇਆ ਹਨੇਰਾ, ਇੰਡੋਨੇਸ਼ੀਆ 'ਚ ਵੀ ਦੇਖਣ ਨੂੰ ਮਿਲਿਆ ਸਾਲ ਦੇ ਪਹਿਲੇ ਗ੍ਰਹਿਣ ਦਾ ਅਸਰ

ਉਨ੍ਹਾਂ ਨੇ ਅਧਿਕਾਰੀਆਂ ਨੂੰ ਪਲੇਸਮੈਂਟ ਸੈੱਲ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਉੱਦਮ ਬਿਊਰੋ (ਡੀ.ਬੀ.ਈ.ਈ.) ਬਾਰੇ  ਨੌਜਵਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਨੌਜਵਾਨਾਂ ਨੂੰ ਇਨ੍ਹਾਂ ਕੇਂਦਰਾਂ ਵਿੱਚ ਖੁਦ ਨੂੰ ਰਜਿਸਟਰ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਅਜੋਕੇ ਸਮੇਂ 'ਚ ਉਪਲਬਧ ਰੋਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣਕਾਰੀ ਮਿਲ ਸਕੇਗੀ। ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਜੌਬ ਪੋਰਟਲ 'ਤੇ ਹੁਨਰਮੰਦ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ 'ਤੇ ਵਿਸ਼ੇਸ਼ ਜ਼ੋਰ ਦੇਣ ਤੋਂ ਇਲਾਵਾ ਜੌਬ ਪੋਰਟਲ ਉਤੇ ਰਜਿਸਟਰਡ ਕਾਮਿਆਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਵਾਸਤੇ ਮੁਹਿੰਮ ਚਲਾਉਣ ਲਈ ਵੀ ਕਿਹਾ

ਇਹ ਵੀ ਪੜ੍ਹੋ: ਪੰਜਾਬ ਆਉਣ ਤੋਂ ਪਹਿਲਾਂ ਹੀ ਪੰਜਾਬੀ ਨਾਲ ਵਾਪਰ ਗਿਆ ਭਾਣਾ  

ਇਸ ਦੌਰਾਨ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰੋਗਰਾਮ (ਐਨ.ਏ.ਪੀ.) ਤਹਿਤ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦਾ ਨਾਮ ਦਰਜ ਕਰਵਾਇਆ ਗਿਆ ਹੈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ, ਸਕੱਤਰ ਖਰਚਾ ਸ੍ਰੀ ਮੁਹੰਮਦ ਤਈਅਬ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸ੍ਰੀ ਡੀ.ਪੀ.ਐਸ.ਖਰਬੰਦਾ ਅਤੇ ਐਮ.ਡੀ ਇਨਫੋਟੈਕ ਸ੍ਰੀ ਮਹਿੰਦਰ ਪਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement