ਬਾਲ ਵਿਕਾਸ ਪ੍ਰਾਜੈਕਟ ਅਫਸਰ ਅਤੇ ਚਪੜਾਸੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
Published : Apr 20, 2023, 8:16 pm IST
Updated : Apr 20, 2023, 8:16 pm IST
SHARE ARTICLE
Vigilance Bureau nabs CDPO, his Peon for taking bribe Rs 20,000
Vigilance Bureau nabs CDPO, his Peon for taking bribe Rs 20,000

ਸੀਡੀਪੀਓ ਮੰਜੂ ਭੰਡਾਰੀ ਅਤੇ ਬਲੀਹਾਰ ਸਿੰਘ ਨੇ ਆਂਗਨਵਾੜੀ ਹੈਲਪਰ ਦੇ ਅਹੁਦੇ 'ਤੇ ਨੌਕਰੀ ਦੇਣ ਬਦਲੇ ਮੰਗੀ 35,000 ਰੁਪਏ ਰਿਸ਼ਵਤ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀਡੀਪੀਓ), ਮੰਜੂ ਭੰਡਾਰੀਅਤੇ ਉਸਦੇ ਚਪੜਾਸੀ ਬਲੀਹਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ: ਬਟਾਲਾ ’ਚ ASI ਰੁਪਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ, ਸਕਾਰਪਿਓ ਦੇ ਅੰਦਰ ਮਿਲੀ ਲਾ

ਅੱਜ ਇੱਥੇ ਇਸ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸੀਡੀਪੀਓ ਅਤੇ ਉਸਦੇ ਚਪੜਾਸੀ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਿਉਣਾ ਨੀਵਾਂ ਦੀ ਰਹਿਣ ਵਾਲੀ ਮਮਤਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ  ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਦੋਵੇਂ ਕਰਮਚਾਰੀਆਂ ਨੇ ਆਂਗਨਵਾੜੀ ਹੈਲਪਰ ਦੇ ਖਾਲੀ ਅਹੁਦੇ 'ਤੇ ਉਸਨੂੰ ਨੌਕਰੀ ਉਤੇ ਰੱਖਣ ਬਦਲੇ 35,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ ਜਿਸ ਲਈ ਉਹ ਪਹਿਲਾਂ ਹੀ ਅਰਜ਼ੀ ਦਿੱਤੀ ਹੋਈ ਹੈ।

ਇਹ ਵੀ ਪੜ੍ਹੋ: ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਲਗਾਤਾਰ 48 ਘੰਟੇ ਚੌਂਕੜਾ ਲਗਾ ਕੇ ਇਕੱਲਿਆਂ ਕੀਤੀ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾ ਕੇ ਦੋਹਾਂ ਦੋਸ਼ੀ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 20,000 ਰੁਪਏ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਪਟਿਆਲਾ ਰੇਂਜ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement