Farmers Protest News: ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਅੰਬਾਲਾ-ਅੰਮ੍ਰਿਤਸਰ ਰੂਟ 'ਤੇ 54 ਰੇਲ ਗੱਡੀਆਂ ਰੱਦ
Published : Apr 20, 2024, 6:58 pm IST
Updated : Apr 20, 2024, 6:58 pm IST
SHARE ARTICLE
54 trains cancelled on Ambala-Amritsar route following farmers' protest
54 trains cancelled on Ambala-Amritsar route following farmers' protest

ਅਧਿਕਾਰੀਆਂ ਅਨੁਸਾਰ ਨਵੀਂ ਦਿੱਲੀ-ਅੰਮ੍ਰਿਤਸਰ, ਰਿਸ਼ੀਕੇਸ਼ ਤੋਂ ਸ੍ਰੀ ਗੰਗਾਨਗਰ ਅਤੇ ਲੁਧਿਆਣਾ ਤੋਂ ਅੰਬਾਲਾ ਕੈਂਟ ਰੇਲ ਗੱਡੀਆਂ ਸਮੇਤ ਕਈ ਟਰੇਨਾਂ ਰੱਦ ਕਰ ਦਿਤੀਆਂ ਗਈਆਂ

Farmers' protest News: ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਲਗਾਤਾਰ ਚੌਥੇ ਦਿਨ ਪਟੜੀਆਂ 'ਤੇ ਪ੍ਰਦਰਸ਼ਨ ਕਰਨ ਤੋਂ ਬਾਅਦ ਅੰਬਾਲਾ-ਅੰਮ੍ਰਿਤਸਰ ਰੂਟ 'ਤੇ ਸ਼ਨਿਚਰਵਾਰ ਨੂੰ ਕੁੱਲ 54 ਟਰੇਨਾਂ ਰੱਦ ਕਰ ਦਿਤੀਆਂ ਗਈਆਂ। ਪ੍ਰਦਰਸ਼ਨਕਾਰੀ ਚੱਲ ਰਹੇ ਅੰਦੋਲਨ ਦੇ ਸਬੰਧ ਵਿਚ ਹਰਿਆਣਾ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਤਿੰਨ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।

ਅਧਿਕਾਰੀਆਂ ਅਨੁਸਾਰ ਨਵੀਂ ਦਿੱਲੀ-ਅੰਮ੍ਰਿਤਸਰ, ਰਿਸ਼ੀਕੇਸ਼ ਤੋਂ ਸ੍ਰੀ ਗੰਗਾਨਗਰ ਅਤੇ ਲੁਧਿਆਣਾ ਤੋਂ ਅੰਬਾਲਾ ਕੈਂਟ ਰੇਲ ਗੱਡੀਆਂ ਸਮੇਤ ਕਈ ਰੇਲ ਗੱਡੀਆਂ ਰੱਦ ਕਰ ਦਿਤੀਆਂ ਗਈਆਂ ਹਨ। ਕਿਸਾਨ ਸ਼ੰਭੂ ਵਿਚ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਹ ਪ੍ਰਦਰਸ਼ਨ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਤਿੰਨਾਂ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।

ਕਿਸਾਨ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਹੱਦਾਂ 'ਤੇ ਡਟੇ ਹੋਏ ਹਨ। ਅੰਦੋਲਨ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਕਿਸਾਨਾਂ ਨਵਦੀਪ ਜਲਬੇੜਾ, ਗੁਰਕੀਰਤ ਸ਼ਾਹਪੁਰ ਅਤੇ ਅਨੀਸ਼ ਖਟਕੜ ਨੂੰ ਗ੍ਰਿਫਤਾਰ ਕੀਤਾ ਸੀ। ਨਵਦੀਪ ਅਤੇ ਗੁਰਕੀਰਤ ਨੂੰ 28 ਫਰਵਰੀ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਅਨੀਸ਼ ਖਟਕੜ ਨੂੰ ਹਰਿਆਣਾ ਪੁਲਿਸ ਨੇ ਕਿਸਾਨ ਅੰਦੋਲਨ ਦੇ ਸਬੰਧ ਵਿਚ 13 ਫਰਵਰੀ ਨੂੰ ਦਰਜ ਕਤਲ ਦੀ ਕੋਸ਼ਿਸ਼ ਦੇ ਕੇਸ ਵਿਚ 19 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।

ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਅਨੀਸ਼ ਖਟਕੜ ਅਪਣੀ ਗ੍ਰਿਫਤਾਰੀ ਤੋਂ ਬਾਅਦ ਭੁੱਖ ਹੜਤਾਲ 'ਤੇ ਹਨ ਅਤੇ ਹਰ ਲੰਘਦੇ ਦਿਨ ਦੇ ਨਾਲ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਸੀ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ ਦੀ ਅਗਵਾਈ ਕਰ ਰਹੇ ਹਨ ਅਤੇ ਸਰਕਾਰ ਨੂੰ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕਰ ਰਹੇ ਹਨ।

 (For more Punjabi news apart from 54 trains cancelled on Ambala-Amritsar route following farmers' protest, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement