Karamjit Chaudhary: ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਕਰਮਜੀਤ ਚੌਧਰੀ ਭਾਜਪਾ ਵਿਚ ਸ਼ਾਮਲ 
Published : Apr 20, 2024, 12:10 pm IST
Updated : Apr 20, 2024, 12:56 pm IST
SHARE ARTICLE
Karamjit Chaudhary joins BJP
Karamjit Chaudhary joins BJP

ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ। 

Karamjit Chaudhary: ਨਵੀਂ ਦਿੱਲੀ - ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਨੂੰ ਦੂਜਾ ਵੱਡਾ ਝਟਕਾ ਲੱਗਿਆ ਹੈ। ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ। 

ਕਰਮਜੀਤ ਕੌਰ ਚੌਧਰੀ ਜਲੰਧਰ ਤੋਂ ਲੋਕ ਸਭਾ ਟਿਕਟ ਦੀ ਦਾਅਵੇਦਾਰ ਸੀ ਪਰ ਕਾਂਗਰਸ ਨੇ ਉਨ੍ਹਾਂ ਦੀ ਜਗ੍ਹਾ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਟਿਕਟ ਦੇ ਦਿੱਤੀ। ਚੰਨੀ ਵਿਧਾਨ ਸਭਾ ਚੋਣਾਂ ਵਿਚ 2 ਸੀਟਾਂ ਤੋਂ ਹਾਰ ਗਏ ਸਨ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਕਰਮਜੀਤ ਕੌਰ ਚੌਧਰੀ ਦੇ ਪਤੀ ਸੰਤੋਖ ਚੌਧਰੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਾਂਗਰਸ ਨੇ ਜ਼ਿਮਨੀ ਚੋਣ 'ਚ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਸੀ ਪਰ ਉਹ 'ਆਪ' ਦੇ ਸੁਸ਼ੀਲ ਰਿੰਕੂ ਤੋਂ ਹਾਰ ਗਏ ਸਨ। ਹਾਲਾਂਕਿ ਹੁਣ ਸੁਸ਼ੀਲ ਰਿੰਕੂ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ।  

ਕਰਮਜੀਤ ਕੌਰ ਚੌਧਰੀ ਦੇ ਪੁੱਤਰ ਵਿਕਰਮਜੀਤ ਸਿੰਘ ਕਾਂਗਰਸ ਦੀ ਟਿਕਟ 'ਤੇ ਫਿਲੌਰ ਤੋਂ ਵਿਧਾਇਕ ਹਨ। ਹਾਲਾਂਕਿ ਉਹ ਆਪਣੀ ਮਾਂ ਨਾਲ ਭਾਜਪਾ 'ਚ ਸ਼ਾਮਲ ਨਹੀਂ ਹੋਏ। ਉਹ ਜਲੰਧਰ ਵਿਚ ਟਿਕਟ ਨਾ ਮਿਲਣ ਅਤੇ ਚਰਨਜੀਤ ਚੰਨੀ ਨੂੰ ਉਮੀਦਵਾਰ ਬਣਾਉਣ ਦਾ ਵੀ ਖੁੱਲ੍ਹ ਕੇ ਵਿਰੋਧ ਕਰ ਰਹੇ ਸਨ। ਹਾਲਾਂਕਿ ਉਨ੍ਹਾਂ ਨੇ ਕਾਂਗਰਸ ਨਹੀਂ ਛੱਡੀ ਹੈ। ਉਹ ਫਿਲਹਾਲ ਕਾਂਗਰਸ 'ਚ ਹੀ ਰਹਿਣਗੇ।

ਭਾਜਪਾ ਵਿਚ ਸ਼ਾਮਲ ਹੁੰਦਿਆਂ ਕਰਮਜੀਤ ਕੌਰ ਨੇ ਕਿਹਾ ਕਿ ਵਫ਼ਾਦਾਰੀ ਮੇਰੇ ਪਰਿਵਾਰ ਦੇ ਖ਼ੂਨ ਵਿਚ ਹੈ ਜਿਸ ਦੀ ਹਾਮੀ ਪੰਜਾਬ ਦੇ ਲੋਕ ਭਰਦੇ ਹਨ। ਪਰ ਵਫ਼ਾਦਾਰੀ ਦਾ ਅਰਥ ਅਪਣੇ ਸਵੈਮਾਣ ਦੇ ਖਿਲਾਫ਼ ਘੋਰ ਨਾ-ਇਨਸਾਫ਼ੀ ਬਰਸ਼ਾਦਤ ਕਰਨਾ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸ ਨੂੰ ਵੀ ਇਹ ਸਲਾਹ ਦਿੱਤੀ ਹੈ ਕਿ ਕਾਂਗਰਸ ਲੀਡਰਸ਼ਿਪ ਲਈ ਇਕ ਡੂੰਘੀ ਆਤਮ ਪੜਚੋਲ ਕਰਨ ਦਾ ਸਮਾਂ ਹੈ ਕਿ ਕਿਉਂ ਪਾਰਟੀ ਦੇ ਦਹਾਕਿਆਂ ਪੁਰਾਣੇ ਵਫ਼ਾਦਾਰ ਪਰਿਵਾਰ ਉਹਨਾਂ ਦੀ ਕਾਰਜ਼ਸ਼ੈਲੀ ਤੋਂ ਨਿਰਾਸ਼ ਹਨ ਤੇ ਪਾਰਟੀ ਛੱਡਣ ਲਈ ਮਜਬੂਰ ਹਨ।  


 

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement