Punjab Vigilance Bureau News: 5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published : Apr 20, 2024, 7:58 pm IST
Updated : Apr 20, 2024, 7:58 pm IST
SHARE ARTICLE
Punjab Vigilance Bureau arrests Sub Inspector for taking Rs 5000 bribe
Punjab Vigilance Bureau arrests Sub Inspector for taking Rs 5000 bribe

ਵਿਅਕਤੀ ਕੋਲੋਂ ਕਾਰ ਵਾਪਸ ਕਰਵਾਉਣ ਬਦਲੇ ਮੰਗੀ ਸੀ 10,000 ਰੁਪਏ ਦੀ ਰਿਸ਼ਵਤ

Punjab Vigilance Bureau News:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਨੇਸ਼ ਸ਼ਰਮਾ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸ ਨੇ ਅੱਗੇ ਦਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦਸਿਆ ਕਿ ਉਸ ਨੇ ਅਪਣੀ ਕਾਰ ਅਪਣੇ ਜਾਣਕਾਰ ਮਲਕੀਤ ਸਿੰਘ ਨੂੰ ਵੇਚੀ ਸੀ ਪਰ ਉਸ ਨੇ ਵੇਚੀ ਕਾਰ ਦੀ ਰਕਮ ਦੇਣ ਤੋਂ ਇਨਕਾਰ ਕਰ ਦਿਤਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਤੋਂ ਉਸ ਦੀ ਕਾਰ ਵਾਪਸ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਇਸ ਸਬੰਧੀ 2000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement