
Jalandhar News : ਭਗਵਾਨ ਮਹਾਵੀਰ ਜਯੰਤੀ ਵਾਲੇ ਦਿਨ, ਇਹ ਹੁਕਮ ਸ਼ਰਧਾਲੂਆਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਸਖ਼ਤੀ ਨਾਲ ਹੋਣਗੇ ਲਾਗੂ
Jalandhar News : ਜਲੰਧਰ –ਪੂਰੇ ਦੇਸ਼ ਭਰ ਵਿਚ 21 ਅਪ੍ਰੈਲ ਨੂੰ ਭਗਵਾਨ ਮਹਾਵੀਰ ਜਯੰਤੀ ਮਨਾਈ ਜਾ ਰਹੀ ਹੈ। ਇਸੇ ਸਬੰਧ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੁਕਾਨਾਂ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਦੰਡ ਜ਼ਾਬਤੇ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 21 ਅਪ੍ਰੈਲ ਨੂੰ ਭਗਵਾਨ ਮਹਾਵੀਰ ਜਯੰਤੀ ਵਾਲੇ ਦਿਨ ਜਲੰਧਰ ਵਿਚ ਸਾਰੀਆਂ ਦੁਕਾਨਾਂ ਅਤੇ ਰੇਹੜੀਆਂ ’ਤੇ ਮੀਟ ਅਤੇ ਆਂਡਿਆਂ ਦੀ ਵਿਕਰੀ ’ਤੇ ਰੋਕ ਲਾਈ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਸ਼ਰਧਾਲੂਆਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਸਖ਼ਤੀ ਨਾਲ ਹੋਣਗੇ।
(For more news apart from Shops will remain closed in this district tomorrow, magistrate has issued order News in Punjabi, stay tuned to Rozana Spokesman)