”ਆਪ” ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ
Published : Apr 20, 2025, 4:09 pm IST
Updated : Apr 20, 2025, 4:09 pm IST
SHARE ARTICLE
AAP government announces mega action plan of Rs 500 crore to stop crop residue burning incidents
AAP government announces mega action plan of Rs 500 crore to stop crop residue burning incidents

• ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਕਿਸਾਨਾਂ, ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਲਈ 50% ਤੋਂ 80% ਤੱਕ ਸਬਸਿਡੀ ਲੈਣ ਦਾ ਮੌਕਾ

ਚੰਡੀਗੜ੍ਹ: ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀ ਲੈਣ ਲਈ ਸੂਬੇ ਦੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਉਤੇ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੀ.ਆਰ.ਐਮ. ਮਸ਼ੀਨਾਂ ਤੱਕ ਕਿਸਾਨਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹਿਤ ਕਰਦਿਆਂ ਸਾਰਿਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਸਬਸਿਡੀ ਸੀ.ਆਰ.ਐਮ. ਮਸ਼ੀਨਾਂ, ਜਿਨ੍ਹਾਂ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿੱਲ, ਬੇਲਰ, ਰੇਕ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ, ਪੈਡੀ ਸਟ੍ਰੀਟ ਚੌਪਰ/ਸ਼੍ਰੈਡਰ/ਮਲਚਰ, ਕ੍ਰੌਪ ਰੀਪਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਸ਼ਾਮਲ ਹਨ, ਉਤੇ ਉਪਲੱਬਧ ਹੋਵੇਗੀ।

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਪੰਜਾਬ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਵਿਅਕਤੀਗਤ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਸਬਸਿਡੀ ‘ਤੇ 17,600 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 1,331 ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਸਥਾਪਿਤ ਕੀਤੇ ਸਨ। ਇਨ੍ਹਾਂ ਯਤਨਾਂ ਬਦੌਲਤ ਪਿਛਲੇ ਸੀਜ਼ਨ ਦੌਰਾਨ ਸਾਲ 2023 ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ ਕੀਤੀ ਗਈ, ਜੋ ਸਾਲ 2023 ਵਿੱਚ ਰਿਪੋਰਟ ਹੋਏ 36,663 ਦੇ ਮੁਕਾਬਲੇ ਪਿਛਲੇ ਸਾਲ ਘਟ ਕੇ ਸਿਰਫ਼ 10,909 ਰਹਿ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement