
Gurdaspur News : SSP ਦੇ ਹੁਕਮਾਂ ’ਤੇ ਦੋ ਵਿਅਕਤੀਆਂ ਵਿਰੁਧ ਹੋਇਆ ਮਾਮਲਾ ਦਰਜ
Gurdaspur News in Punjabi : 6-7 ਮਹੀਨੇ ਪਹਿਲਾਂ, ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਕੁਝ ਨੌਜਵਾਨਾਂ ਨੂੰ ਹਵਾ ਵਿੱਚ ਗੋਲੀਆਂ ਚਲਾਉਂਦੇ ਅਤੇ ਖੁੱਲ੍ਹੇਆਮ ਹੁੱਕਾ ਪੀਂਦੇ ਦੇਖਿਆ ਜਾ ਸਕਦਾ ਹੈ। ਇਹ ਵੀਡੀਓ ਗੁਰਦਾਸਪੁਰ ਵਿੱਚ ਇੱਕ ਵਾਰ ਫਿਰ ਵਾਇਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਵੱਲੋਂ ਗੋਲੀਬਾਰੀ ਕਰਨ ਵਾਲੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਫੋਟੋ ਵੀ ਮਿਲੀ ਹੈ ਜਿਸ ’ਚ ਇੱਕ ਨੌਜਵਾਨ ਹੱਥ ਵਿੱਚ ਹਥਿਆਰ ਫੜਿਆ ਹੋਇਆ ਹੈ, ਉਸ ਵਿਰੁੱਧ ਵੀ ਕੇਸ ਦਰਜ ਕਰ ਲਿਆ ਗਿਆ ਹੈ। ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਇਹ ਦੋਵੇਂ ਮਾਮਲੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ’ਚ ਆਏ, ਦੋਵਾਂ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
(For more news apart from Case registered against those who posted video firing on social media News in Punjabi, stay tuned to Rozana Spokesman)