Sri Muktsar Sahib News : ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵੱਡਾ ਬਿਆਨ

By : BALJINDERK

Published : Apr 20, 2025, 2:46 pm IST
Updated : Apr 20, 2025, 2:46 pm IST
SHARE ARTICLE
ਸਿਹਤ ਮੰਤਰੀ ਡਾ. ਬਲਬੀਰ ਸਿੰਘ
ਸਿਹਤ ਮੰਤਰੀ ਡਾ. ਬਲਬੀਰ ਸਿੰਘ

Sri Muktsar Sahib News : ਕਿਹਾ -ਪੁਲਿਸ ਦੇ ਡੰਡੇ ਤੋਂ ਇਲਾਵਾ ਸਰਕਾਰ ਕਰ ਰਹੀ ਹੈ ਹੋਰ ਉਪਰਾਲੇ 

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਤੋਂ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਬਰਸਾਤ ਆਉਂਦੀ ਹੈ ਸੀਵਰੇਜ ਦਾ ਪਾਣੀ, ਗੰਦੇ ਪਾਣੀ ਦੀ ਟੈਸਟਿੰਗ ਕਰ ਰਹੇ ਹਾਂ, ਉਸ ਨੂੰ ਹੋਰ ਚੁਸਤ ਰੁਸਤ ਕਰਨ ਵਾਸਤੇ ਸਾਰੇ ਡਿਪਾਰਮੈਂਟ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 

ਸਿਹਤ ਮੰਤਰੀ ਕਿਹਾ ਕਿ ਦੋ ਮੁੱਖ ਮੰਤਵ ‘ਯੁੱਧ ਨਸ਼ਿਆਂ ਵਿਰੁਧ’ ਤੇ ਗੰਦੇ ਪਾਣੀ ਦੀ ਰੋਕਥਾਮ ਨੂੰ ਲੈ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।  ਸਿਹਤ ਮੰਤਰੀ ਨੇ ਕਿਹਾ ਕਿ ਪੁਲਿਸ ਦੇ ਡੰਡੇ ਤੋਂ ਇਲਾਵਾ ਸਰਕਾਰ ਹੋਰ ਉਪਰਾਲੇ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ  50-50 ਬਿਸਤਰਿਆਂ ਦੇ ਨਸ਼ਾ ਛੁਡਾਓ ਕੇਂਦਰ  ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨਾਂ ਨਸ਼ਾ ਛੁਡਾਓ ਕੇਂਦਰਾਂ ’ਚ ਹੁਨਰ ਸਿਖ਼ਲਾਈ ਸੈਂਟਰ ਬਣਾਏ ਜਾਣਗੇ।  ਨਸ਼ਾ ਕਰ ਰਹੇ ਨੌਜਵਾਨਾਂ ਨੂੰ ਨਸ਼ੇ ਛੁਡਵਾ ਕੇ ਰੁਜ਼ਗਾਰ ਦਿੱਤਾ ਜਾਵੇਗਾ।  

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗੰਦੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ , ਚਿਕਨਗੁਨੀਆਂ ਜਾਂ ਮਲੇਰੀਆ ਆਦਿ ਰੋਕਥਾਮ ਲਈ ਵਲੰਟੀਅਰ ਤਿਆਰ ਕੀਤੇ ਗਏ ਹਨ। ਉਨ੍ਹਾਂ ਨੂੰ ਵਿਦਿਆਰਥੀਆ ਨੂੰ ਲਾਰਵੇ ਦੀ ਪਛਾਣ ਕਰਨ ਲਈ ਸਿਖ਼ਲਾਈ ਦਿੱਤੀ ਗਈ ਹੈ। ਇਸ ਨਾਲ ਲੋਕਾਂ ਨੂੰ ਫ਼ਾਇਦਾ ਹੋਵੇਗਾ। 

(For more news apart from Health Minister Dr. Balbir Singh's big statement on drug prevention News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement