Jaito News : ਜੈਤੋ ਪੁਲਿਸ ਨੇ ਜਬਰਜਨਾਹ ਕਰਨ ਵਾਲਾ ਦੋਸ਼ੀ ਕੀਤਾ ਕਾਬੂ

By : BALJINDERK

Published : Apr 20, 2025, 12:44 pm IST
Updated : Apr 20, 2025, 12:44 pm IST
SHARE ARTICLE
ਜੈਤੋ ਪੁਲਿਸ ਨੇ ਜਬਰਜਨਾਹ ਕਰਨ ਵਾਲਾ ਦੋਸ਼ੀ ਕੀਤਾ ਕਾਬੂ
ਜੈਤੋ ਪੁਲਿਸ ਨੇ ਜਬਰਜਨਾਹ ਕਰਨ ਵਾਲਾ ਦੋਸ਼ੀ ਕੀਤਾ ਕਾਬੂ

Jaito News : ਮੁਲਜ਼ਮ ਦੀ ਪਛਾਣ ਸਿਕੰਦਰ ਸਿੰਘ ਵਾਸੀ ਕੋਠੇ ਮਹਿਲੜ ਦਬੜੀਖਾਨਾ ਵਜੋਂ ਹੋਈ 

Jaito News in Punjabi: ਜੈਤੋ ਪੁਲਿਸ ਨੇ ਇੱਕ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤਕਰਤਾ ਲੜਕੀ ਨੇ ਪੁਲਿਸ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਜਿਸ ਵਿੱਚ ਉਸਨੇ ਦੱਸਿਆ ਕਿ ਦੋਸ਼ੀ ਸਿਕੰਦਰ ਸਿੰਘ ਪੁੱਤਰ ਜਗਸੀਰ ਸਿੰਘ, ਵਾਸੀ ਕੋਠੇ ਮਹਿਲੜ ਦਬੜੀਖਾਨਾ ਨੇ ਉਸਦੀ ਸਹਿਮਤੀ ਤੋਂ ਬਿਨਾਂ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। 

ਜੈਤੋ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸ਼ਿਕਾਇਤ ਕਰਤਾ ਦੇ ਬਿਆਨ ਦੇ ਆਧਾਰ 'ਤੇ ਦੋਸ਼ੀ ਸਿਕੰਦਰ ਸਿੰਘ ਵਿਰੁੱਧ ਬਲਾਤਕਾਰ ਦਾ ਮਾਮਲਾ ਦਰਜ ਕਰ ਲਿਆ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਡੀਐਸਪੀ ਜੈਤੋ ਸੁਖਦੀਪ ਸਿੰਘ ਅਤੇ ਥਾਣਾ ਇੰਚਾਰਜ ਗੁਰਵਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from  Jaito police arrest rape accused News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement