'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ 79 ਨਸ਼ਾ ਤਸਕਰ ਗ੍ਰਿਫ਼ਤਾਰ
Published : Apr 20, 2025, 8:58 pm IST
Updated : Apr 20, 2025, 8:58 pm IST
SHARE ARTICLE
Punjab Police arrests 79 drug smugglers under 'War on Drugs' campaign
Punjab Police arrests 79 drug smugglers under 'War on Drugs' campaign

85 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਾਲੀਆਂ 180 ਟੀਮਾਂ ਨੇ 537 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 51ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11.5 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 690 ਗ੍ਰਾਮ ਹੈਰੋਇਨ ਅਤੇ 4.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 51 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6822 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 483 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 537 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement