ਖ਼ਬਰਾਂ |

ਤਾਜ਼ਾ |

ਹੱਦਬੰਦੀ ਨਾਲ ਦੱਖਣੀ ਭਾਰਤੀ ਰਾਜਾਂ ਦੀ ਨੁਮਾਇੰਦਗੀ ਘੱਟ ਜਾਵੇਗੀ: ਰਾਜਾ ਵੜਿੰਗ
Published : Apr 20, 2026, 3:49 pm IST
Updated : Apr 20, 2026, 3:49 pm IST
SHARE ARTICLE
Delimitation will reduce representation of South Indian states: Raja Warring
Delimitation will reduce representation of South Indian states: Raja Warring

'ਰਾਜਾਂ ਦੀਆਂ ਸੀਟਾਂ ਵਧਾ ਕੇ ਭਾਜਪਾ ਇਸ ਦਾ ਫਾਇਦਾ ਲੈਣਾ ਚਾਹੁੰਦੀ ਹੈ'

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇੱਕ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਹੱਦਬੰਦੀ ਨਾਲ ਦੱਖਣੀ ਭਾਰਤੀ ਰਾਜਾਂ ਦੀ ਨੁਮਾਇੰਦਗੀ ਘੱਟ ਜਾਵੇਗੀ। ਇਸ ਨਾਲ ਉੱਤਰ ਭਾਰਤ ਦੇ ਕੁਝ ਰਾਜਾਂ ਵਿਚ ਹੀ ਜਿੱਤ ਦਰਜ ਕਰਵਾ ਕੇ ਕੇਂਦਰ ਵਿਚ ਸਰਕਾਰ ਲਿਆਂਦੀ ਜਾ ਸਕਦੀ ਹੈ। ਉੱਤਰ ਪ੍ਰਦੇਸ਼ ਵਿਚ ਸੀਟਾਂ 80 ਤੋਂ ਵੱਧ ਕੇ 140 ਹੋ ਜਾਣਗੀਆਂ ਅਤੇ ਬਿਹਾਰ ਵਿਚ 39, ਰਾਜਸਥਾਨ ਵਿਚ 25 ਸੀਟਾਂ ਵਧਣਗੀਆਂ। ਇਸ ਦੇ ਨਾਲ ਹੀ ਤਾਮਿਲਨਾਡੂ ਵਿਚ ਸਿਰਫ਼ 12 ਸੀਟਾਂ ਹੀ ਵਧਣਗੀਆਂ। ਇਹ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ RSS ਮਨੂ ਸਮ੍ਰਿਤੀ ਤਹਿਤ ਰਾਜਾਂ ਦੀਆਂ ਸੀਟਾਂ ਵਧਾ ਕੇ ਭਾਜਪਾ ਇਸ ਦਾ ਫਾਇਦਾ ਲੈਣਾ ਚਾਹੁੰਦੀ ਹੈ। ਹੱਦਬੰਦੀ 'ਤੇ 2001 ਵਿਚ ਅਟਲ ਬਿਹਾਰੀ ਵਾਜਪਾਈ ਨੇ 25 ਸਾਲਾਂ ਲਈ ਰੋਕ ਲਗਾਈ ਸੀ। ਇਹ ਇਸ ਲਈ ਕੀਤਾ ਗਿਆ ਸੀ, ਤਾਂ ਜੋ ਬਰਾਬਰ ਨੁਮਾਇੰਦਗੀ ਵਿਚ ਕਮੀ ਨਾ ਆਵੇ।

ਇਸ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਔਰਤਾਂ ਤੋਂ ਬਿਨਾਂ ਦੇਸ਼ ਅਤੇ ਸ੍ਰਿਸ਼ਟੀ ਅਧੂਰੀ ਹੈ। ਕੇਂਦਰ ਸਰਕਾਰ 2023 ਦਾ ਬਿਲ ਲੈ ਕੇ ਆਵੇ। ਉਨ੍ਹਾਂ ਕਿਹਾ ਕਿ 543 ਸੀਟਾਂ 'ਤੇ ਔਰਤਾਂ ਨੂੰ ਰਾਖਵਾਂਕਰਨ ਦਿੱਤਾ ਜਾਵੇ। ਕਾਂਗਰਸ ਪਾਰਟੀ ਵੱਲੋਂ ਇਸ ਦਾ ਸਮਰਥਨ ਕੀਤਾ ਜਾਵੇਗਾ। ਦੇਸ਼ ਵਿਚ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਮਹਿਲਾ ਰਾਖਵੇਂਕਰਨ ਦੇ ਖ਼ਿਲਾਫ਼ ਹੈ, ਇਹ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ 543 ਸੀਟਾਂ 'ਤੇ ਮਹਿਲਾ ਰਾਖਵੇਂਕਰਨ ਦਾ ਪੂਰਨ ਸਮਰਥਨ ਕਰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement