
ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਅਧੀਨ 19 ਮਈ ਨੂੰ ਵੋਟਿੰਗ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ...
ਫਿਰੋਜ਼ਪੁਰ: ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਅਧੀਨ 19 ਮਈ ਨੂੰ ਵੋਟਿੰਗ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਦੌਰਾਨ ਜਨਤਾ ਨੇ ਅਪਣਾ ਫ਼ੈਸਲਾ ਈ.ਵੀ.ਐਮ. ਮਸ਼ੀਨਾਂ ਵਿਚ ਕੈਦ ਕਰ ਦਿਤਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਨੂੰ ਲੈ ਕੇ ਜਨਤਾ ਦਾ ਰੁਝਾਨ ਜਾਣਨ ਲਈ ‘ਸਪੋਕਸਮੈਨ ਵੈੱਬ ਟੀਵੀ’ ਵੱਲੋਂ ਇਕ ਸਰਵੇ ਕੀਤਾ ਗਿਆ।
ਸਰਵੇ ਮੁਤਾਬਕ ਪੰਜਾਬ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰ ਸਕਦੀ ਹੈ ਤੇ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਰਵੇ ਦੇ ਅੰਕੜਿਆਂ ਮੁਤਬਿਕ 63 ਫ਼ੀਸਦੀ ਜਨਤਾ ਨੇ ਕਾਂਗਰਸ ਦੇ ਹੱਕ ਵਿਚ ਵੋਟਿੰਗ ਕੀਤੀ ਤੇ 37 ਫ਼ੀਸਦੀ ਵੋਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਕੀਤੀ।
Congress and Akali Dal
ਇਸ ਤੋਂ ਇਲਾਵਾ ਪੰਜਾਬ ‘ਚ ਬਾਕੀ ਪਾਰਟੀਆਂ ਦੇ ਅੰਕੜੇ ਵੀ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ। ਹੁਣ ਦੇਖਣਾ ਇਹ ਹੋਵੇਗਾ ਕਿ 23 ਮਈ ਨੂੰ ਨਤੀਜੇ ਕਹਿੜੀ ਪਾਰਟੀ ਦੇ ਹੱਕ ਵਿਚ ਹੁੰਦੇ ਹਨ।