
ਸਪੋਕਸਮੈਨ ਵੈੱਬ ਟੀਵੀ ਵੱਲੋਂ ਪੰਜਾਬ ਦੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੀ ਸੀਟ ਤੋਂ ਸਰਵੇਖਣ ਕੀਤਾ ਗਿਆ।
ਅਨੰਦਪੁਰ ਸਾਹਿਬ: ਲੋਕ ਸਭਾ ਚੋਣਾਂ 2019 ਦੇ ਆਖਰੀ ਗੇੜ ਤਹਿਤ 19 ਮਈ ਨੂੰ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਵੋਟਿੰਗ ਮੁਕੰਮਲ ਹੋ ਗਈ ਸੀ। ਇਹਨਾਂ ਚੋਣਾਂ ਵਿਚ ਵੋਟਰਾਂ ਨੇ ਅਪਣਾ ਫੈਸਲਾ ਈਵੀਐਮ ਮਸ਼ੀਨਾਂ ਵਿਚ ਕੈਦ ਕਰ ਦਿੱਤਾ ਹੈ। ਇਸਦੇ ਨਾਲ ਹੀ ਜਨਤਾ ਦੀ ਪਸੰਦ ਦੇਖਣ ਲਈ ਸਪੋਕਸਮੈਨ ਵੈੱਬ ਟੀਵੀ ਵੱਲੋਂ ਪੰਜਾਬ ਦੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੀ ਸੀਟ ਤੋਂ ਸਰਵੇਖਣ ਕੀਤਾ ਗਿਆ।
Vote
ਇਸ ਸਰਵੇਖਣ ਤਹਿਤ ਜਨਤਾ ਕੋਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਕਾਂਗਰਸ ਦੇ ਮਨੀਸ਼ ਤਿਵਾੜੀ ਬਾਰੇ ਪੁੱਛਿਆ ਗਿਆ। ਜਿਸ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰ ਸਕਦੀ ਹੈ ਅਤੇ ਸ੍ਰੋਮਣੀ ਅਕਾਲੀ ਦਲ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
‘ਸਪੋਕਸਮੈਨ ਵੈੱਬਟੀਵੀ’ ਵਲੋਂ ਕੀਤੀ ਐਗਜ਼ਿਟ ਪੋਲ ਦੇ ਅੰਕੜਿਆਂ ਮੁਤਾਬਕ, 65 ਫੀਸਦੀ ਜਨਤਾ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਹੈ ਅਤੇ ਬਾਕੀ 35 ਫੀਸਦੀ ਜਨਤਾ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ‘ਚ ਹੇ। ਇਸਦੇ ਨਾਲ ਹੀ ਕਈ ਲੋਕਾਂ ਨੇ ਬਸਪਾ ਉਮੀਦਵਾਰ ਬਿਕਰਮਜੀਤ ਸਿੰਘ ਸੋਢੀ ਅਤੇ ਬੀਰ ਦਵਿੰਦਰ ਸਿੰਘ ਦੇ ਹੱਕ ਵਿਚ ਕੁਮੈਂਟ ਵੀ ਕੀਤੇ।