ਸਾਬਕਾ ਅਕਾਲੀ ਵਿਧਾਇਕ ਸਮੇਤ ਦਰਜਨਾਂ ਆਗੂਆਂ ਵਿਰੁਧ ਇਰਾਦਾ ਕਤਲ ਦਾ ਪਰਚਾ ਦਰਜ 
Published : May 20, 2019, 8:05 pm IST
Updated : May 20, 2019, 8:05 pm IST
SHARE ARTICLE
Murder case registered against dozens of leaders Akali leaders
Murder case registered against dozens of leaders Akali leaders

ਤਲਵੰਡੀ ਸਾਬੋ ਫ਼ਾਈਰਿੰਗ ਮਾਮਲੇ 'ਚ ਨਵਾਂ ਮੋੜ 

ਬਠਿੰਡਾ/ਤਲਵੰਡੀ ਸਾਬੋ : ਬੀਤੇ ਕਲ  ਚੋਣਾਂ ਦੌਰਾਨ ਤਲਵੰਡੀ ਸਾਬੋ ਦੇ ਬੂਥ ਨੰਬਰ 122 ਉਪਰ ਹੋਈ ਲੜਾਈ ਤੇ ਗੋਲੀਬਾਰੀ ਦੇ ਮਾਮਲੇ ਵਿਚ ਅੱਜ ਨਵਾ ਮੋੜ ਆ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸਬਾਜ ਸਿੰਘ ਜਟਾਣਾ ਦੇ ਨਿੱਜੀ ਸਹਾਇਕ ਦੇ ਬਿਆਨਾਂ ਉਪਰ ਸਾਬਕਾ ਅਕਾਲੀ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਸਹਿਤ ਦਰਜ਼ਨਾਂ ਅਕਾਲੀ ਆਗੂਆਂ ਤੇ ਵਰਕਰਾਂ ਵਿਰੁਧ ਇਰਾਦਾ ਕਤਲ ਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ਼ ਕਰ ਲਿਆ ਹੈ।

Violence in Talwandi Sabo during pollingViolence in Talwandi Sabo during polling

ਹਾਲਾਂਕਿ ਪੁਲਿਸ ਵਲੋਂ ਦਰਜ਼ ਇਸ ਮੁਕੱਦਮੇ ਵਿਚ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਖਬੀਰ ਸਿੰਘ ਚੱਠਾ ਦੀ ਭੂਮਿਕਾ ਨੂੰ ਸ਼ੱਕੀ  ਦਸਦੇ ਹੋਏ ਇਸਦੀ  ਵਖਰੀ ਪੜਤਾਲ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਦਸਣਾ ਬਣਦਾ ਹੈ ਕਿ ਬਣਦਾ ਹੈ ਕਿ ਬੀਤੇ ਕੱਲ ਇਸ ਮਾਮਲੇ ਵਿਚ ਅਕਾਲੀ ਵਰਕਰ ਜਲੌਰ ਸਿੰਘ ਦੀ ਸਿਕਾਇਤ ਉਪਰ ਤਲਵੰਡੀ ਸਾਬੋ ਪੁਲਿਸ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਉਸ ਦੇ ਦਰਜਨਾਂ ਸਾਥੀਆਂ ਉਪਰ ਗੋਲੀਆਂ ਚਲਾਉਣ ਅਤੇ ਅਕਾਲੀ ਵਰਕਰ ਨੂੰ ਜਾਤੀਸੂਚਕ ਬੋਲਣ ਦੇ ਦੋਸ਼ਾਂ ਹੇਠ ਪਰਚਾ ਦਰਜ ਕੀਤਾ ਸੀ।

Violence in Talwandi Sabo during pollingViolence in Talwandi Sabo during polling

ਇਸ ਪਰਚੇ ਨੂੰ ਦਰਜ਼ ਕਰਵਾਉਣ ਨੂੰ ਲੈ ਕੇ ਅਕਾਲੀ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਬੂਥ ਦੇ ਬਾਹਰ ਸਰਕਾਰੀ ਸਕੂਲ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਦਿਤਾ ਸੀ। ਜਿਸ ਤੋਂ ਬਾਅਦ ਆਈ.ਜੀ ਤੇ ਐਸ.ਐਸ.ਪੀ ਸਹਿਤ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਸਨ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਲੜਾਈ ਵਿਚ ਜ਼ਖ਼ਮੀ ਹੋਏ ਜ਼ਿਲ੍ਹਾ ਪ੍ਰਧਾਨ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਅਤੇ ਉਨ੍ਹਾਂ ਦਾ ਇੱਕ ਸਾਥੀ ਕਾਲਾ ਸਿੰਘ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਸਨ।

Violence in Talwandi Sabo during pollingViolence in Talwandi Sabo during polling

ਇਨ੍ਹਾਂ ਦੇ ਬਿਆਨਾਂ ਉਪਰ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਸੁਖਬੀਰ ਸਿੰਘ ਚੱਠਾ, ਅਕਾਲੀ ਆਗੂ ਜਲੌਰ ਸਿੰਘ ਅਤੇ ਉਸਦੇ ਪੁੱਤਰ ਗੁਰਸ਼ਰਨ ਸਿੰਘ, ਸਾਬਕਾ ਕੌਂਸਲਰ ਰਣਜੀਤ ਸਿੰਘ ਮਲਕਾਣਾ, ਨਿੱਪੀ ਮਲਕਾਣਾ,ਤਰਸੇਮ ਸ਼ਰਮਾਂ ਤੋਂ ਇਲਾਵਾ ਉਕਤ ਵਾਰਡ ਦੀਆਂ ਦੋ ਔਰਤਾਂ ਸੁਖਵਿੰਦਰ ਕੌਰ ਅਤੇ ਅਮਰਜੀਤ ਕੌਰ ਵਿਰੁਧ ਧਾਰਾ 307, 324,323,327,148,149 ਆਈ.ਪੀ.ਸੀ ਅਤੇ 25/27/54/59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Violence in Talwandi Sabo during pollingViolence in Talwandi Sabo during polling

ਇਥੇ ਦਸਣਾ ਬਣਦਾ ਹੈ ਕਿ ਕਲ ਕਾਂਗਰਸੀਆਂ ਉਪਰ ਦਰਜ ਮਾਮਲੇ ਵਿਚ ਜਿੱਥੇ ਜਲੌਰ ਸਿੰਘ ਮੁੱਦਈ ਹੈ, ਉੱਥੇ ਉਕਤ ਦਲਿਤ ਔਰਤਾਂ ਸੁਖਵਿੰਦਰ ਕੌਰ ਅਤੇ ਅਮਰਜੀਤ ਕੌਰ ਨੇ ਅਪਣੇ ਬਿਆਨਾਂ ਵਿਚ ਕਾਂਗਰਸੀ ਆਗੂਆਂ ਉਪਰ ਛੇੜਛਾੜ ਦੇ ਦੋਸ਼ ਲਗਾਏ ਸਨ। ਉਧਰ ਪੁਲਿਸ ਅਧਿਕਾਰੀਆਂ ਨੇ ਕਰਾਸ ਕੇਸ ਦਰਜ਼ ਕਰਨ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਕਿ ਇਸ ਕੇਸ ਵਿਚ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਅਤੇ ਸੁਖਬੀਰ ਸਿੰਘ ਚੱਠਾ ਦਾ ਜੋ ਨਾਮ ਲਿਖਵਾਇਆ ਹੈ, ਉਹ ਮਾਮਲਾ ਸ਼ੱਕੀ ਹੈ ਤੇ ਇਸ ਦੀ ਵਖਰੀ ਪੜਤਾਲ ਕੀਤੀ ਜਾਵੇਗੀ। ਦੂਜੇ ਪਾਸੇ ਸਾਬਕਾ ਵਿਧਾਇਕ ਸਿੱਧੂ ਨੇ ਦਰਜ ਮਾਮਲੇ ਨੂੰ ਕਾਂਗਰਸੀ ਆਗੂਆਂ ਦੀ ਬੁਖਲਾਹਟ ਦਸਦਿਆਂ ਇਸ ਨੂੰ ਦਬਾਅ ਪਾਉਣ ਲਈ ਦਰਜ ਕੀਤਾ ਗਿਆ ਝੂਠਾ ਕੇਸ ਕਰਾਰ ਦਿਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement