ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ
Published : May 20, 2020, 4:55 am IST
Updated : May 20, 2020, 4:55 am IST
SHARE ARTICLE
File photo
File photo

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਪਹਿਲਕਦਮੀ

ਚੰਡੀਗੜ੍ਹ, 19 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਨੇ ਦਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਪੂਰੀ ਦੁਨੀਆਂ ਵਿਚ ਆਰਥਕ ਤੌਰ ’ਤੇ ਬਹੁਤ ਹੀ ਨਕਾਰਾਤਮਕ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਤੋਂ ਵਾਂਝੇ ਹੋ ਗਏ ਹਨ ਅਤੇ ਗ਼ਰੀਬ ਪਰਵਾਰਾਂ ਦੀ ਰੋਜ਼ੀ-ਰੋਟੀ ’ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ।

ਸ੍ਰੀ ਸੂਦ ਨੇ ਦਸਿਆ ਕਿ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਪਰਵਾਰਾਂ ਨੂੰ ਆਪੋ-ਅਪਣਾ ਰੁਜ਼ਗਾਰ ਸਥਾਪਤ ਕਰਨ ਲਈ ਬੈਂਕ ਟਾਈਅਪ ਸਕੀਮ ਤਹਿਤ 1404 ਲਾਭਪਾਤਰੀਆਂ ਨੂੰ ਅਪਣਾ ਰੁਜ਼ਗਾਰ ਸਥਾਪਤ ਕਰਨ ਲਈ 140.40 ਲੱਖ ਰੁਪਏ ਦੀ ਸਬਸਿਡੀ ਜਾਰੀ ਕਰ ਦਿਤੀ ਗਈ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਸਬਸਿਡੀ ਸਬੰਧਤ ਲਾਭਪਾਤਰੀਆਂ ਦੇ ਖਾਤੇ ਵਿਚ ਪਾਉਣ ਲਈ ਨਿਰਦੇਸ਼ ਦਿਤੇ ਗਏ ਹਨ। ਇਨ੍ਹਾਂ ਲਾਭਪਾਤਰੀਆਂ ਨੂੰ ਆਉਣ ਵਾਲੇ ਕੁੱਝ ਦਿਨਾਂ ਵਿਚ ਆਪੋ-ਅਪਣਾ ਕਾਰੋਬਾਰ ਸ਼ਰੂ ਕਰਨ ਲਈ ਲਗਭਗ 8 ਤੋਂ 9 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਦੁਆਰਾ ਪ੍ਰਾਪਤ ਹੋ ਜਾਵੇਗਾ। ਸ੍ਰੀ ਸੂਦ ਨੇ ਕਾਰਪੋਰੇਸ਼ਨ ਦੀ ਇਸ ਪਹਿਲਕਦਮੀ ਮਹਾਮਾਰੀ ਦੇ ਸੰਕਟ ਦੇ ਸਮੇਂ ਵਿਚ ਇਕ ਰਾਹਤ ਦੇਣ ਵਾਲੀ ਕਾਰਵਾਈ ਦਸਿਆ ਹੈ।

File photoFile photo

ਸ੍ਰੀ ਸੂਦ ਨੇ ਅੱਗੇ ਦਸਿਆ ਕਿ ਇਸ ਤੋਂ ਇਲਾਵਾ ਕਾਰਪੋਰੇਸ਼ਨ ਵਲੋਂ ਅਪਣੀਆਂ ਹੋਰ ਸਕੀਮਾਂ ਅਧੀਨ ਵੀ ਸਾਲ 2019-20 ਦੌਰਾਨ 1235.24 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 911.33 ਲੱਖ ਰੁਪਏ ਦੇ ਕਰਜ਼ੇ ਸਬੰਧਤ ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮਾਰਚ, 2020 ’ਚ ਕੋਰੋਨਾ ਕਾਰਨ ਲਗਾਏ ਲਾਕਡਾਊਨ ਤੇ ਕਰਫ਼ਿਊ ਕਾਰਨ ਜਿਹੜੇ ਕਰਜ਼ੇ ਵੰਡਣ ਤੋਂ ਰਹਿ ਗਏ ਸਨ

, ਉਨ੍ਹਾਂ ਦੀ ਵੰਡ ਜਲਦੀ ਹੀ ਕਰ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵਲੋਂ ਬਕਾਇਆ 323.91 ਲੱਖ ਰੁਪਏ ਦੇ ਕਰਜ਼ਿਆਂ ਦੀ ਅਦਾਇਗੀ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿਤੀ ਗਈ ਹੈ। ਚੇਅਰਮੈਨ ਵਲੋਂ ਕਾਰਪੋਰੇਸ਼ਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਭਾਵਨਾ ਦੀ ਵੀ ਪ੍ਰਸ਼ੰਸਾ ਕੀਤੀ। ਵਰਣਨਯੋਗ ਹੈ ਕਿ ਕਾਰਪੋਰੇਸ਼ਨ ਦੇ ਸਮੁੱਚੇ ਸਟਾਫ਼ ਵਲੋਂ ਕਰੋਨਾ ਮਹਾਂਮਾਰੀ ਦੇ ਔਖੇ ਸਮੇਂ ਵਿਚ ਵੀ ਯੋਧਿਆਂ ਵਾਂਗ ਕੰਮ ਕੀਤਾ ਤੇ ਅਪਣੀ ਇਕ ਦਿਨ ਦੀ ਤਨਖਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਯੋਗਦਾਨ ਦਿਤਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement