
ਲੁਧਿਆਣਾ ਦੇ ਚੰਦਰ ਨਗਰ ਇਲਾਕੇ ਵਿਚ ਮੱਲ੍ਹੀ ਪੈਲੇਸ ਲਾਗੇ ਅੱਜ ਬੁੱਧਵਾਰ ਨੂੰ ਸਵੇਰੇ ਰਾਮੂ ਨਾ ਦੇ ਨੌਜਵਾਨ ਦਾ ਕਤਲ ਹੋ ਗਿਆ।
ਲੁਧਿਆਣਾ : ਲੁਧਿਆਣਾ ਦੇ ਚੰਦਰ ਨਗਰ ਇਲਾਕੇ ਵਿਚ ਮੱਲ੍ਹੀ ਪੈਲੇਸ ਲਾਗੇ ਅੱਜ ਬੁੱਧਵਾਰ ਨੂੰ ਸਵੇਰੇ ਰਾਮੂ ਨਾ ਦੇ ਨੌਜਵਾਨ ਦਾ ਕਤਲ ਹੋ ਗਿਆ। ਇਹ 22 ਸਾਲਾ ਨੌਜਵਾਨ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। ਦਰਅਸਲ ਅੱਜ ਸਵੇਰੇ ਕਰੀਬ 5:30 ਵਜੇ ਜਦੋਂ ਰਾਮੂ ਸਬਜ਼ੀਆਂ ਖੀਦਣ ਲਈ ਮੰਡੀ ਜਾ ਰਿਹਾ ਸੀ, ਉਸ ਸਮੇਂ ਲੁਟੇਰਿਆਂ ਨੇ ਉਸ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।
punjab police
ਜਾਣਕਾਰੀ ਤੋਂ ਪਤਾ ਲੱਗਾ ਕਿ ਉਨ੍ਹਾਂ ਲੁਟੇਰਿਆਂ ਨੇ ਰਾਮੂ ਨੂੰ ਆਪਣੀ ਜੇਬ ਖਾਲੀ ਕਰਨ ਲਈ ਕਿਹਾ, ਪਰ ਰਾਮੂ ਦੇ ਇਸ ਗੱਲ ਤੇ ਵਿਰੋਧ ਕਰਨ ਨਾਲ ਉਨ੍ਹਾਂ ਲੁਟੇਰਿਆਂ ਨੇ ਉਸ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ। ਜਿਸ ਤੋਂ ਬਾਅਦ ਰਾਮੂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਲੁਟੇਰੇ ਰਾਮੂ ਦੀ ਜੇਬ ਵਿਚਲੀ ਸਾਰੀ ਨਗਦੀ ਲੈ ਕੇ ਫਰਾਰ ਹੋ ਗਏ।
police
ਬਾਅਦ ਵਿਚ ਕੁਝ ਰਾਹਗੀਰਾਂ ਵੱਲੋਂ ਪੁਲਿਸ ਨੂੰ ਰਸਤੇ ਦੇ ਕਿਨਾਰੇ ਪਈ ਰਾਮੂ ਦੀ ਲਾਸ਼ ਬਾਰੇ ਸੂਚਿਤ ਕੀਤਾ ਗਿਆ। ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ । ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ। ਪੁਲਿਸ ਵੱਲੋਂ ਉਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਦੇਖੀ ਜਾ ਰਹੀ ਹੈ।
Punjab Police
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।