ਪੰਜਾਬ ਦੇ ਮੈਡੀਕਲ ਕਾਲਜਾਂ ਤੇ ਯੂਨੀਵਰਸਟੀਆਂ ਦੀਆਂ ਫ਼ੀਸਾਂ ਵਿਚ ਇਕਸਾਰਤਾ ਲਿਆਂਦੀ : ਸੋਨੀ
Published : May 20, 2020, 5:08 am IST
Updated : May 20, 2020, 5:08 am IST
SHARE ARTICLE
File Photo
File Photo

ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ 6.50 ਲੱਖ ਤੋਂ ਵੱਧ ਫੀਸ ਨਹੀਂ ਲੈ ਸਕਣਗੇ

ਚੰਡੀਗੜ੍ਹ, 19 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਰਾਜ ਵਿੱਚ ਸਥਿਤ ਸਾਰੇ ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜ ਤੇ ਯੂਨੀਵਰੀਸਟੀਆਂ ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਇਕਸਾਰਤਾ ਲਿਆਉਣ ਦੇ ਮਕਸਦ ਨਾਲ ਅੱਜ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਸਾਲ 2020 ਵਿੱਚ ਜਾਰੀ ਨੋਟੀਫੀਕੇਸ਼ਨ ਨੰਬਰ 5/26/2016-5ਐਚ.ਬੀ.3/1121 ਵਿੱਚ ਅੰਸ਼ਿਕ ਸੋਧ ਕਰ ਦਿੱਤੀ ਗਈ ਹੈ, ਜਿਸ ਸਬੰਧੀ ਅੱਜ ਸੋਧ ਪੱਤਰ ਜਾਰੀ ਕਰ ਦਿੱਤਾ ਗਿਆ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਦਿੱਤੀ।

ਸ੍ਰੀ ਸੋਨੀ ਨੇ ਦੱਸਿਆ ਕਿ ਨਿੱਜੀ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਵੱਲੋਂ ਰਾਜ ਵਿੱਚ ਫੀਸ ਸਬੰਧੀ ਲਾਗੂ &2015 ਵਿਚ ਲਾਗੂ ਹੋਇਆ ਫੀਸਾਂ  ਤੋਂ ਬਹੁਤ ਜ਼ਿਆਦਾ ਫੀਸ ਲਈ ਜਾ ਰਹੀ ਸੀ ਹਾਲਾਤ ਇਹ ਸਨ ਕਿ ਆਦੇਸ਼ ਯੂਨੀਵਰਸਿਟੀ ਵਲੋਂ  ਐਮ.ਡੀ. ਕਰਨ ਵਾਲੇ ਵਿਦਿਆਰਥੀਆਂ ਤੋਂ 6.50 ਲੱਖ ਰੁਪਏ ਸਾਲਾਨਾ ਫੀਸ ਲੈਣ ਦੀ ਬਜਾਏ 16.50 ਲੱਖ ਰੁਪਏ ਫੀਸ ਲਈ ਜਾ ਰਹੀ ਸੀ। ਜਿਸ ਕਾਰਨ ਡਾਕਟਰੀ ਦੀ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਉਤੇ ਬਹੁਤ ਜ਼ਿਆਦਾ ਆਰਥਿਕ ਬੋਝ ਪੈਂਦਾ ਸੀ।

ਉਨ੍ਹਾਂ ਕਿਹਾ ਕਿ ਵਿਭਾਗ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਸੀ, ਜੋ ਕਿ ਉਨ੍ਹਾਂ ਨੂੰ ਬਿਲਕੁਲ ਵੀ ਤਰਕਸੰਗਤ ਨਹੀਂ ਲੱਗਾ। ਇਸ ਤੋਂ ਬਾਅਦ ਉਨ੍ਹਾਂ ਇਸ ਮਾਮਲੇ ਨੂੰ ਨਿੱਜੀ ਦਿਲਚਸਪੀ ਲੈ ਕੇ ਹੱਲ ਕਰਨ ਲਈ ਯਤਨ ਆਰੰਭ ਕਰ ਦਿੱਤੇ ਤਾਂ ਜੋ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਉਤੇ ਪੈਂਦੇ ਇਸ ਆਰਥਿਕ ਬੋਝ ਨੂੰ ਖਤਮ ਕਰਕੇ ਫੀਸਾਂ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ। ਹੁਣ ਇਸ ਸਬੰਧੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਤੋਂ ਬਾਅਦ ਅੱਜ ਫੀਸਾਂ ਵਿੱਚ ਇਕਸਾਰਤਾ ਲਿਆਉਣ ਲਈ ਸੋਧ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਹੁਣ ਦਿਆਨੰਦ ਮੈਡੀਕਲ ਕਾਲਜ ਲੁਧਿਆਣਾ, ਕ੍ਰਿਸਚਨ ਮੈਡੀਕਲ ਕਾਲਜ ਲੁਧਿਆਣਾ ਅਤੇ ਕ੍ਰਿਸਚਨ ਡੈਂਟਲ ਕਾਲਜ ਲੁਧਿਆਣਾ, ਸ਼੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮ੍ਰਿਤਸਰ, ਦੇਸ਼ ਭਗਤ ਯੂਨੀਵਰਸਿਟੀ ਅਤੇ ਆਦੇਸ਼ ਯੂਨੀਵਰਸਿਟੀ ਬਠਿੰਡਾ ਵਿੱਚ ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ ਫੀਸ 6.50 ਲੱਖ ਸਾਲਾਨਾ ਹੋਵੇਗੀ, ਜਦੋਂ ਕਿ ਐਨ.ਆਰ.ਆਈ. ਕੋਟੇ ਦੀ ਸੀਟ ਲਈ ਇਸ ਪੂਰੇ ਕੋਰਸ ਦੀ ਫੀਸ 1 ਲੱਖ 25 ਹਜ਼ਾਰ ਅਮਰੀਕੀ ਡਾਲਰ ਹੈ।

ਸ੍ਰੀ ਸੋਨੀ ਨੇ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਇਸ ਮਾਮਲੇ ਤੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਅਤੇ ਆਪ ਵੱਲੋਂ ਇਸ ਸਬੰਧੀ ਕਦੀ ਵੀ ਵਿਧਾਨ ਸਭਾ ਵਿੱਚ ਮੁੱਦਾ ਉਠਾਇਆ ਗਿਆ। ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਨਾ ਹੀ ਕਦੀ ਉਨ੍ਹਾਂ ਨਾਲ ਇਸ ਬਾਰੇ ਗੱਲ ਕੀਤੀ ਗਈ।ਹੁਣ ਜਦੋਂ ਸੋਧ ਪੱਤਰ ਜਾਰੀ ਹੋ ਗਿਆ ਹੈ ਤਾਂ ਇਨ੍ਹਾਂ ਪਾਰਟੀਆਂ ਦੇ ਆਗੂ ਆਪਣੀ ਰਾਜਨੀਤੀ ਚਮਕਾਉਣ ਲਈ ਫੋਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਮਾਮਲੇ ਵਿੱਚ ਸਰਕਾਰ ਦੀ ਵਿਰੋਧੀ ਪਾਰਟੀਆਂ ਨੂੰ ਸ਼ਲਾਘਾ ਕਰਨੀ ਚਾਹੀਦੀ ਹੈ, ਉਸ ਮਾਮਲੇ ਉਤੇ ਫੋਕੀ ਬਿਆਨਬਾਜ਼ੀ ਕਰ ਕੇ ਆਪਣੀਆਂ ਰਾਜਨੀਤਕ ਰੋਟੀਆਂ ਸੇਕੀਆਂ ਜਾ ਰਹੀਆਂ ਹਨ ਤਾਂ ਕਿ ਲੋਕਾਂ ਨੂੰ ਵਰਗਲਾਇਆ ਜਾ ਸਕੇ ਪਰ ਲੋਕ ਹੁਣ ਬਹੁਤ ਸਮਝਦਾਰ ਹੋ ਚੁੱਕੇ ਹਨ ਤੇ ਉਹ ਅਜਿਹੇ ਆਗੂਆਂ ਦੀਆਂ ਝੂਠੀਆਂ ਗੱਲਾਂ ਵਿੱਚ ਨਹੀਂ ਆਉਣਗੇ। ਉਨ੍ਹਾਂ ਵਿਰੋਧੀ ਸਿਆਸੀ ਆਗੂ ਨੂੰ ਫੋਕੀ ਸ਼ੋਹਰਤ ਲੈਣ ਤੋਂ ਬਾਜ ਆਉਣ ਚੇਤਾਵਨੀ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement