
ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੀ ਪਾਰਟੀ ਦੇ ਸਾਥੀਆਂ ਤੇ ਵਿਧਾਇਕਾਂ ਨਾਲ ਕੋਵਿਡ ਦੀ ਸਥਿਤੀ ਉਤੇ ਵਿਚਾਰ ਵਟਾਂਦਰਾ ਕੀਤਾ।
ਚੰਡੀਗੜ•, 20 ਮਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੀ ਪਾਰਟੀ ਦੇ ਸਾਥੀਆਂ ਤੇ ਵਿਧਾਇਕਾਂ ਨਾਲ ਕੋਵਿਡ ਦੀ ਸਥਿਤੀ ਉਤੇ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਗੈਰ ਰਸਮੀ ਤੌਰ ਉਤੇ ਦੁਪਹਿਰ ਦੇ ਖਾਣੇ ਉਤੇ ਬੁਲਾਇਆ ਸੀ ਜਿੱਥੇ ਉਨ੍ਹਾਂ ਸੂਬੇ ਵਿੱਚ ਚੱਲ ਰਹੇ ਕੋਵਿਡ ਸੰਕਟ ਅਤੇ ਲੰਬੇ ਸਮੇਂ ਤੋਂ ਲਗਾਏ ਲੌਕਡਾਊਨ ਬਾਰੇ ਵਿਚਾਰ ਚਰਚਾ ਕੀਤੀ। ਸਮਾਜਿਕ ਵਿੱਥ ਦੇ ਨਿਯਮਾਂ ਅਤੇ ਕੋਵਿਡ ਨਾਲ ਸਬੰਧਤ ਸੁਰੱਖਿਆ ਇਹਤਿਆਤਾਂ ਦੀ ਸਖਤੀ ਨਾਲ ਪਾਲਣਾ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸਿਰਫ ਕੁਝ ਕੁ ਆਗੂਆਂ ਨੂੰ ਸੱਦਾ ਦਿੱਤਾ ਸੀ
Photo
ਜਿਨ੍ਹਾਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜ਼ੀਆ ਸ਼ਾਮਲ ਸਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ/ਵਿਧਾਇਕਾਂ ਨੇ ਮੁੱਖ ਮੰਤਰੀ ਨਾਲ ਕੋਵਿਡ ਮਹਾਮਾਰੀ ਅਤੇ ਲੌਕਡਾਊਨ ਦੇ ਨਤੀਜੇ ਵਜੋਂ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਆਪਣੇ ਸੁਝਾਅ ਸਾਂਝੇ ਕੀਤੇ। ਕੈਪਟਨ ਅਮਰਿੰਦਰ ਨੇ ਸੁਝਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਧਿਆਨ ਵਿੱਚ ਰੱਖਣਗੇ ਕਿਉਂਕਿ ਸੂਬਾ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਵੱਲ ਵੱਧ ਰਿਹਾ ਹੈ। ਵਿਦੇਸ਼ਾਂ ਅਤੇ ਹੋਰ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਪੰਜਾਬ ਵਾਪਸ ਆਉਣ ਵਾਲੇ ਲੋਕਾਂ ਦੇ ਸੰਦਰਭ ਵਿੱਚ ਜ਼ਿਲ੍ਹਿਆਂ ਦੇ ਹਾਲਾਤ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ।
Punjab cm captain amrinder singh
ਪਾਰਟੀ ਨੇਤਾਵਾਂ ਨੇ ਮਹਾਮਾਰੀ ਦੇ ਫੈਲਣ ਨੂੰ ਰੋਕਣ ਲਈ ਚੁੱਕੇ ਵੱਖ-ਵੱਖ ਕਦਮਾਂ, ਕਣਕ ਦੀ ਨਿਰਵਿਘਨ ਖਰੀਦ ਪ੍ਰਕਿਰਿਆ, ਸਿਹਤ ਅਤੇ ਟੈਸਟਿੰਗ ਬੁਨਿਆਦੀ ਢਾਂਚੇ ਨੂੰ ਵਧਾਉਣਾ ਅਤੇ ਸੂਬਾ ਸਰਕਾਰ ਦੁਆਰਾ ਸਥਿਤੀ ਦੇ ਸਮੁੱਚੇ ਪ੍ਰਬੰਧਨ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਇਨ੍ਹਾਂ ਆਗੂਆਂ ਨੂੰ ਮਿਲਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਆਗੂਆਂ ਅਤੇ ਮੈਂਬਰਾਂ ਨਾਲ ਸਮਾਂ ਬਿਤਾ ਕੇ ਖੁਸ਼ੀ ਹੋਈ ਹੈ ਕਿਉਂਜੋ ਸਾਰੇ ਗੰਭੀਰ ਮਸਲਿਆਂ ਵਿੱਚ ਇਨ੍ਹਾਂ ਆਗੂਆਂ ਦੀ ਸਲਾਹ ਉਨ੍ਹਾਂ ਲਈ ਮੁੱਲਵਾਨ ਰਹੀ ਹੈ।
Captain
ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਕੋਵਿਡ ਦੇ ਅਸਰ ਨੂੰ ਘੱਟ ਕਰਨ ਲਈ ਉਨ੍ਹਾਂ ਦੀ ਸਰਕਾਰ ਹਰ ਸੰਭਵ ਕਦਮ ਉਠਾ ਰਹੀ ਹੈ ਅਤੇ ਉਨ੍ਹਾਂ ਲੋਕਾਂ ਦੀ ਜਾਨਾਂ ਬਚਾਉਣ ਦੀ ਆਪਣੀ ਪ੍ਰਮੁੱਖਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸੇ ਸਮੇਂ ਹੀ ਸੂਬਾ ਸਰਕਾਰ ਲੋਕਾਂ ਦੀਆਂ ਤਕਲੀਫਾਂ ਘਟਾਉਣ ਲਈ ਆਮ ਜਨਜੀਵਨ ਨੂੰ ਮੁੜ ਬਹਾਲ ਕਰਨ ਖਾਤਰ ਯਤਨ ਕਰ ਰਹੀ ਹੈ। ਇਸ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਆਗੂਆਂ ਵੱਲੋਂ ਮੁੱਖ ਸਕੱਤਰ ਅਤੇ ਸੂਬੇ ਨੂੰ ਹੋਏ ਆਬਕਾਰੀ ਮਾਲੀਏ ਦੇ ਕਥਿਤ ਨੁਕਸਾਨ ਦਾ ਵੀ ਮੁੱਦਾ ਉਠਾਇਆ ਗਿਆ ਸੀ ਜਿਸ ਬਾਰੇ ਉਨ੍ਹਾਂ ਕਿਹਾ ਕਿ ਇਹ ਮੁੱਦਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਇਸ ਨੂੰ ਉਹ ਨਿੱਜੀ ਤੌਰ 'ਤੇ ਵੇਖ ਰਹੇ ਹਨ।
punjab coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।