ਸਮਾਜ ਸੇਵੀ ਸੰਸਥਾ ਵੱਲੋਂ ਪੀਪੀਈ ਕਿੱਟਾਂ, ਸੈਨੇਟਾਈਜ਼ਰ ਵੰਡੇ ਗਏ
Published : May 20, 2020, 5:20 pm IST
Updated : May 20, 2020, 5:20 pm IST
SHARE ARTICLE
FILE PHOTO
FILE PHOTO

ਕੋਰੋਨਾ ਮਹਾਂਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ, ਹਰ ਰੋਜ਼ ਕੋਰੋਨਾ ਸਕਾਰਾਤਮਕ ਮਾਮਲੇ  ਸਾਹਮਣੇ ਆ ਰਹੇ ਹਨ.

ਲਾਲੜੂ : ਕੋਰੋਨਾ ਮਹਾਂਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ, ਹਰ ਰੋਜ਼ ਕੋਰੋਨਾ ਸਕਾਰਾਤਮਕ ਮਾਮਲੇ  ਸਾਹਮਣੇ ਆ ਰਹੇ ਹਨ। ਇਸ ਨਾਲ ਬਹੁਤ ਸਾਰੀਆਂ ਜਾਨਾਂ ਵੀ ਜਾ ਚੁੱਕੀਆਂ ਹਨ।

file photo photo

ਕੋਰੋਨਾ ਵਾਇਰਸ  ਤੇ ਕਾਬੂ ਪਾਉਣ ਲਈ ਭਾਰਤ ਸਰਕਾਰ ਜ਼ੋਰਾਂ ਸ਼ੋਰਾਂ ਤੇ ਕੰਮ ਕਰ ਰਹੀ ਹੈ। ਉੱਥੇ ਦੂਜੇ ਪਾਸੇ ਸਮਾਜ ਸੇਵੀ ਸੰਸਥਾਵਾਂ ਵੀ ਹਰ ਤਰ੍ਹਾਂ ਦੀ ਸੰਭਵ ਮਦਦ ਕਰ ਰਹੀਆਂ ਹਨ।

file photophoto

ਕੋਈ ਜ਼ਰੂਰਤਮੰਦਾਂ ਨੂੰ ਭੋਜਨ ਮੁਹੱਈਆਂ ਕਰਵਾ ਰਿਹਾ ਅਤੇ ਕੋਈ ਹਸਪਤਾਲਾਂ ਵਿੱਚ ਜ਼ਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕਰ ਰਿਹਾ ਹੈ। ਜਾਣਕਾਰੀ ਦਿੰਦਿਆਂ ਅਰਪਿਤ ਗੁਪਤਾ ਨੇ ਦੱਸਿਆ। 

photophoto

ਕਿ ਸੀਨੀਅਰ ਕਾਂਗਰਸੀ ਲੀਡਰ ਰਾਕੇਸ਼ ਸ਼ਰਮਾ ਨੇ ਈਐਸਆਈ ਡਿਸਪੈਂਸਰੀ ਲਾਲੜੂ ਸਥਿਤ ਹਾਈਟੇਕ ਇੰਟਰਨੈਸ਼ਨਲ ਲੁਧਿਆਣਾ ਦੁਆਰਾ ਦਿੱਤੀਆਂ ਗਈਆਂ ਪੀਪੀਈ ਕਿੱਟਾਂ, ਸੈਨੇਟਾਈਜ਼ਰ ਵੰਡੇ ਗਏ।

Sanitizer and mask making rail coach factoriesPHOTO

ਇਸ ਮੌਕੇ ਤੇ ਸ਼ਰਮਾ ਨੇ  ਡਾਕਟਰਾਂ  ਅਤੇ ਨਰਸਾਂ ਦਾ ਹੌਸਲਾ ਵਧਾਉਂਦੇ ਹੋਏ  ਕਿਹਾ ਕਿ ਤੁਹਾਡੇ ਕਰਕੇ ਹੀ ਅਸੀਂ ਕੋਰੋਨਾ ਦੇ ਖਿਲਾਫ ਜੰਗ ਜਿੱਤ ਪਾਵਾਂਗੇ ਇਸ ਮੌਕੇ  ਤੇ ਡਾਕਟਰ ਸੁਮਿਤ ਮੋਦੀ ਮੈਡੀਕਲ ਅਫਸਰ,ਅਨਿਲ ਗੁਪਤਾ ਸਮਾਜ ਸੇਵਕ, ਬਲਜਿੰਦਰ ਕੌਰ ਏਐਨਐਮ, ਬਲਬੀਰ ਚੰਦ ਅਤੇ ਨੇਕ ਚੰਦ ਹਾਜ਼ਰ ਸਨ।

coronavirus punjabPHOTO

ਇਸਦੇ ਨਾਲ ਹੀ ਸੂਬੇ ਵਿੱਚ  ਕੋਰੋਨਾ ਦੇ ਕੇਸਾਂ ਦੀ ਗੱਲ ਕਰੀਏ ਤਾਂ ਅੱਜ ਜਲੰਧਰ ਵਿੱਚ ਇੱਕ ਹੋਰ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ।

ਮ੍ਰਿਤਕ ਦੀ ਪਛਾਣ ਸੰਤੋਸ਼ ਕੁਮਾਰੀ (69) ਵਾਸੀ ਜਲੰਧਰ ਵਜੋਂ ਹੋਈ ਹੈ। ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿੱਥੇ  ਉਸਦਾ  ਇਲਾਜ ਚੱਲ ਰਿਹਾ ਸੀ। 

ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 215 ਤੱਕ ਪਹੁੰਚ ਗਈ ਹੈ, ਜਿਸ ਕਾਰਨ ਸ਼ਹਿਰ ਵਾਸੀਆਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਕਰਫਿਊ ਖਤਮ ਹੋਣ ਤੋਂ ਬਾਅਦ ਲੋਕ ਆਮ ਦਿਨਾਂ ਵਾਂਗ ਸੜਕਾਂ ਤੇ ਆ ਗਏ ਹਨ। ਜਿਸ ਕਾਰਨ ਸੜਕਾਂ ਅਤੇ ਬਾਜ਼ਾਰਾਂ ਵਿਚ ਭੀੜ ਲੱਗਣੀ ਸ਼ੁਰੂ ਹੋ ਗਈ ਹੈ।

ਲੋਕ ਭੁੱਲ ਗਏ ਹਨ ਕਿ ਕਰਫਿਊ ਖਤਮ ਹੋ ਗਿਆ ਹੈ, ਕੋਰੋਨਾ ਨਹੀਂ। ਜੇ ਲੋਕ ਅਜੇ ਵੀ ਸੁਧਾਰ ਨਹੀਂ ਕਰਦੇ ਤਾਂ ਕੋਰੋਨਾ ਸ਼ਹਿਰ ਨੂੰ ਆਪਣੇ ਕਬਜ਼ੇ ਵਿਚ ਲੈ ਲਵੇਗਾ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement