ਗੈਸਟ ਫ਼ੈਕਲਟੀ ਲੈਕਚਰਾਰਾਂ ਨੂੰ 180 ਦਿਨਾਂ ਦੀ ਜਣੇਪਾ ਛੁੱਟੀ ਦਾ ਲਾਭ ਦੇਣ ਦਾ ਫ਼ੈਸਲਾ
Published : May 20, 2020, 4:32 am IST
Updated : May 20, 2020, 4:32 am IST
SHARE ARTICLE
File Photo
File Photo

ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਰਾਂ ਦੀ ਚਿਰਾਂ ਤੋਂ ਲਟਕਦੀ ਮੰਗ ਮੰਨਦਿਆਂ, ਉਹਨਾਂ ਨੂੰ ਸਰਕਾਰ ਦੇ ਰੈਗਲੂਰ

ਚੰਡੀਗੜ੍ਹ, 19 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਰਾਂ ਦੀ ਚਿਰਾਂ ਤੋਂ ਲਟਕਦੀ ਮੰਗ ਮੰਨਦਿਆਂ, ਉਹਨਾਂ ਨੂੰ ਸਰਕਾਰ ਦੇ ਰੈਗਲੂਰ ਕਰਮਚਾਰੀਆਂ ਦੀ ਤਰਜ਼ ’ਤੇ ਜਣੇਪਾ ਛੁੱਟੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਕਰਦਿਆਂ ਉਚੇਰੀ ਸਿਖਿਆ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਸਿਆ ਕਿ ਇਸ ਫ਼ੈਸਲੇ ਨਾਲ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰਦੇ 1000 ਤੋਂ ਵੱਧ ਲੈਕਚਰਾਰਾਂ ਨੂੰ ਲਾਭ ਮਿਲੇਗਾ।

 File PhotoFile Photo

ਉਚੇਰੀ ਸਿਖਿਆ ਮੰਤਰੀ ਸ੍ਰੀ ਬਾਜਵਾ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦਸਿਆ ਕਿ ਹੁਣ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਮੈਟਰਨਿਟੀ ਬੈਨੀਫਿਟ ਐਕਟ, 1961 ਅਨੁਸਾਰ ਵੱਧ ਤੋਂ ਵੱਧ 180 ਦਿਨ ਜਣੇਪਾ ਛੁੱਟੀ ਮਿਲਣਯੋਗ ਹੋਵਗੀ। ਉਨ੍ਹਾਂ ਦਸਿਆ ਕਿ ਗੈਸਟ ਫਕੈਲਟੀ ਲੈਕਚਰਾਰਾਂ ਦੀ ਪਿਛਲੀ ਸਰਕਾਰ ਦੇ ਸਮੇਂ ਤੋਂ ਇਹ ਮੰਗ ਸੀ, ਪਰ ਜਦੋਂ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤੁਰਤ ਇਸ ਫ਼ੈਸਲੇ ਲਾਗੂ ਕਰਵਾਉਣ ਲਈ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਸੀ। ਉਨ੍ਹਾਂ ਨਾਲ ਹੀ ਦਸਿਆ ਕਿ ਜਣੇਪਾ ਛੁੱਟੀ ਦਾ ਲਾਭ ਪਹਿਲਾਂ ਪੱਕੇ ਅਤੇ ਪਾਰਟ ਟਾਈਮ ਲੈਕਚਰਾਰਾਂ ਨੂੰ ਹੀ ਮਿਲਦਾ ਸੀ, ਪਰ ਹੁਣ ਇਸ ਫ਼ੈਸਲੇ ਦੇ ਲਾਗੂ ਹੋਣ ਲਈ ਗੈਸਟ ਫਕੈਲਟੀ ਲੈਕਚਰਾਰਾਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਚੇਰੀ ਸਿਖਿਆ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦਸਿਆ ਕਿ ਇਸ ਫ਼ੈਸਲੇ ਨੂੰ ਸਿਰੇ ਚਾੜ੍ਹਨ ਲਈ ਉਚੇਰੀ ਸਿਖਿਆ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਕ੍ਰਿਤ ਅਤੇ ਵਿੱਤ ਵਿਭਾਗ ਕੋਲ ਮਾਮਲਾ ਬੜੀ ਸੁਹਿਰਦਾ ਨਾਲ ਉਠਾਇਆ ਗਿਆ ਅਤੇ ਸਾਰੀਆਂ ਅੜਚਣਾਂ ਦੂਰ ਕਰ ਕੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਲੈਕਚਰਾਰਾਂ ਦੀ ਪ੍ਰਸੂਤੀ ਛੁੱਟੀ ਸਬੰਧੀ ਫ਼ੈਸਲੇ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਨਾਲ ਹੀ ਦਸਿਆ ਕਿ ਇਸ ਸਬੰਧੀ ਹੁਕਮ ਜਾਰੀ ਕਰ ਦਿਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement