ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਨਿਰੀਖਣ
Published : May 20, 2020, 7:34 am IST
Updated : May 20, 2020, 7:34 am IST
SHARE ARTICLE
ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਨਿਰੀਖਣ
ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਨਿਰੀਖਣ

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਨਿਰੀਖਣ

ਪਟਿਆਲਾ, 19 ਮਈ (ਤੇਜਿੰਦਰ ਫ਼ਤਿਹਪੁਰ) : ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਅੱਜ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਸੀ.ਜੀ.ਐਮ. -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੀ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬਾਲ ਨਿਕੇਤਨ ਵਿਚ ਰਹਿ ਰਹੇ ਬੱਚਿਆਂ ਨਾਲ ਉਨ੍ਹਾਂ ਦੇ ਰਹਿਣ-ਸਹਿਣ ਅਤੇ ਪੜ੍ਹਾਈ ਸਬੰਧੀ ਗੱਲਬਾਤ ਕੀਤੀ ਅਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਖੁੱਲ੍ਹ ਕੇ ਗੱਲਬਾਤ ਕਰਨ ਲਈ ਬੱਚਿਆਂ ਨੂੰ ਕਿਹਾ।

ਰਾਜਿੰਦਰ ਅਗਰਵਾਲ ਨੇ ਸੈਂਟਰ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕਰਦਿਆ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ ਅਤੇ ਬੱਚਿਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਤੇ ਉਨ੍ਹਾਂ ਦੇ ਸਟਾਫ਼ ਵੱਲੋਂ ਸਮੇਂ-ਸਮੇਂ 'ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਤੇ ਅਜਿਹੇ ਉਪਰਾਲਿਆਂ 'ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ। ਉਨ੍ਹਾਂ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੀ ਲੋੜਵੰਦਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫਰੀ ਨੰਬਰ 1968 ਜਾਰੀ ਕੀਤਾ ਗਿਆ ਹੈ ਜਿਸ 'ਤੇ ਸੰਪਰਕ ਕਰਕੇ ਕਾਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਹੋਮ ਦਾ ਸਟਾਫ਼ ਵੀ ਹਾਜ਼ਰ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement