ਲਾਕਡਾਊਨ ਦੀਆਂ ਬੰਦਿਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ
Published : May 20, 2020, 4:03 am IST
Updated : May 20, 2020, 4:03 am IST
SHARE ARTICLE
Photo
Photo

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਪੁਲਿਸ ਨੂੰ ਹੁਕਮ

ਚੰਡੀਗੜ੍ਹ, 19 ਮਈ (ਸਪਕੋਸਮੈਨ ਸਮਾਚਾਰ ਸੇਵਾ) : ਸੂਬੇ ਵਿਚ ਅੱਜ ਬਹੁਤ ਸਾਰੀਆਂ ਛੋਟਾਂ ਅਮਲ ਵਿਚ ਆਉਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਸਮਾਜਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲ ਸਬੰਧਤ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਦਿਤੇ ਹਨ। ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਆਖਿਆ ਕਿ ਆਰਥਿਕਤਾ ਦੇ ਨਾਲ-ਨਾਲ ਦਫ਼ਤਰਾਂ ਤੇ ਵਪਾਰਕ ਗਤੀਵਿਧੀਆਂ ਸ਼ੁਰੂ ਹੋਣ ਦੇ ਮੱਦੇਨਜ਼ਰ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅਗਲੇ 25-30 ਦਿਨ ਬਹੁਤ ਜ਼ਿਆਦਾ ਨਾਜ਼ੁਕ ਹਨ।

ਮੁੱਖ ਮੰਤਰੀ ਨੇ ਪੰਜਾਬ ਪੁਲਿਸ ਨੂੰ ਪ੍ਰੋਟੋਕੋਲ ਅਤੇ ਬੰਦਿਸ਼ਾਂ ਦਾ ਪੂਰੀ ਤਰ੍ਹਾਂ ਪਾਲਣ ਕਾਇਮ ਰੱਖਣ ਲਈ ਸਖ਼ਤ ਮਿਹਨਤ ਅਤੇ ਵਚਨਬੱਧਤਾ ਨਾਲ ਡਿਊਟੀ ਜਾਰੀ ਰੱਖਣ ਦੇ ਨਿਰਦੇਸ਼ ਦਿਤੇ ਜਿਸ ਨਾਲ ਸੂਬੇ ਨੂੰ ਮਹਾਮਾਰੀ ਦੇ ਫੈਲਾਅ ਨੂੰ ਕਾਬੂ ਹੇਠ ਰੱਖਣ ਵਿਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਪਿਛਲੇ 55 ਦਿਨਾਂ ਤੋਂ ਤੁਹਾਡੇ ਵਲੋਂ ਕੀਤੇ ਕੰਮਾਂ ਦੇ ਲਾਭ ਅਤੇ ਪੰਜਾਬ ਦੇ ਲੋਕਾਂ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਹੁਣ ਅਵੇਸਲੇ ਹੋਣ ਜਾਣ ਨਾਲ ਰੋਲ ਨਹੀਂ ਸਕਦੇ।’’

File photoFile photo

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਹਫ਼ਤੇ 18 ਮਈ ਤੋਂ ਕਰਫਿਊ ਹਟਾਉਣ ਦਾ ਐਲਾਨ ਕੀਤਾ ਸੀ ਪਰ ਸੂਬੇ ਵਿਚ ਲਾਕਡਾਊਨ 30 ਮਈ ਤਕ ਜਾਰੀ ਰਹੇਗਾ। ਕੇਂਦਰ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਲੀਹ ’ਤੇ ਸੂਬੇ ਨੇ ਗ਼ੈਰ-ਸੀਮਿਤ ਜ਼ੋਨਾਂ ਵਿਚ ਕਈ ਛੋਟਾਂ ਦਿਤੀਆਂ ਅਤੇ ਅੱਜ ਤੋਂ ਪੜਾਅਵਾਰ ਢੰਗ ਨਾਲ ਸਥਾਨਕ ਬਸਾਂ ਵੀ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਅਮਲ ਕਰਦਿਆਂ ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਵਲੋਂ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਲਾਕਡਾਊਨ ਦੀਆਂ ਪਾਬੰਦੀਆਂ ਦੀ ਉਲੰਘਣਾ ਦੇ ਮਾਮਲੇ ਵਿਚ ਐਫ਼.ਆਈ.ਆਰ ਦਰਜ ਕਰਨ, ਵਾਹਨਾਂ ਨੂੰ ਜ਼ਬਤ ਕਰਨ ਅਤੇ ਚਲਾਨ ਕੱਟਣ ਲਈ ਆਖਿਆ ਹੈ।

ਮੁੱਖ ਮੰਤਰੀ ਦੇ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਪੰਜਾਬ ਪੁਲਿਸ ਮੁਖੀ ਵਲੋਂ ਅਧਿਕਾਰੀਆਂ ਨੂੰ ਆਖਿਆ ਗਿਆ ਕਿ ਵੱਖ-ਵੱਖ ਪਾਬੰਦੀਆਂ ਨੂੰ ਪੁਖਤਾ ਰੂਪ ’ਚ ਲਾਗੂ ਕਰਨ ਲਈ ਸਖ਼ਤ ਸੁਨੇਹਾ ਜਾਣਾ ਚਾਹੀਦਾ ਹੈ। ਸੂਬਾ ਪੁਲਿਸ ਮੁਖੀ ਵਲੋਂ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਕਿਹਾ ਗਿਆ ਕਿ ਉਹ ਨਿਸ਼ਚਤ ਰੂਪ ਵਿਚ ਇਹ ਯਕੀਨੀ ਬਣਾਉਣ ਕਿ ਹਰ ਕੋਈ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਜ਼ਰੂਰ ਪਹਿਨੇ। ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਗਏ ਕਿ ਉਹ ਦੁਕਾਨਾਂ, ਦਫਤਰਾਂ, ਬੈਂਕਾਂ ਅਤੇ ਸ਼ਰਾਬ ਦੇ ਠੇਕਿਆਂ ਦੇ ਨਾਲ-ਨਾਲ ਵਾਹਨਾਂ (ਕਾਰ, ਸਕੂਟਰ, ਮੋਟਰ ਸਾਈਕਲ) ਅਤੇ ਪਬਲਿਕ/ਪ੍ਰਾਈਵੇਟ ਬਸਾਂ ’ਚ ਵੀ ਸਮਾਜਕ ਦੂਰੀ ਨੂੰ ਯਕੀਨੀ ਬਣਾਉਣ।

ਪਾਬੰਦੀਆਂ ਵਿਚ ਢਿੱਲ ਵਾਲੀਆਂ ਨਵੀਆਂ ਹਦਾਇਤਾਂ ਤਹਿਤ ਇਹ ਵਾਹਨ ਰਾਜ ਦੀ ਹਦੂਦ ਅੰਦਰ, ਸੀਮਤ ਜ਼ੋਨਾਂ ਨੂੰ ਛੱਡ ਕੇ, ਚੱਲ ਸਕਣਗੇ ਪਰ ਇਸ ਸਬੰਧੀ ਨਿਯਮਾਂ ਦਾ ਸਖ਼ਤੀ ਨਾਲ ਪਾਲਣਾ ਕਰਨਾ ਹੋਵੇਗਾ। ਮੁੱਖ ਮੰਤਰੀ ਵਲੋਂ ਰਾਤ ਦੇ ਵੇਲੇ ਦੇ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਕੇਂਦਰ ਵਲੋਂ ਲਾਕਡਾਊਨ ਦੇ ਚੌਥੇ ਗੇੜ ਲਈ ਜਾਰੀ ਹਦਾਇਤਾਂ ਅਨੁਸਾਰ ਮੈਡੀਕਲ ਅਤੇ ਜ਼ਰੂਰੀ ਲੋੜਾਂ ਤੋਂ ਇਲਾਵਾ ਲੋਕਾਂ ਦੇ ਰਾਤ ਦੇ 7 ਵਜੇ ਤੋਂ ਸਵੇਰ ਦੇ 7 ਵਜੇ ਤੱਕ ਬਾਹਰ ਨਿਕਲਣ ’ਤੇ ਰੋਕ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement