ਬਕਾਇਆ ਹਾਊਸ  ਤੇ ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ 30 ਜੂਨ ਤਕ ਵਧਾਈ
Published : May 20, 2020, 3:35 am IST
Updated : May 20, 2020, 3:35 am IST
SHARE ARTICLE
File Phtoo
File Phtoo

ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਨੂੰ ਦਰਪੇਸ਼

ਚੰਡੀਗੜ੍ਹ 19 ਮਈ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਧਿਆਨ 'ਚ ਰਖਦਿਆਂ, ਬਕਾਇਆ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਅਦਾ ਕਰਨ ਦੀ ਮਿਆਦ 30 ਜੂਨ, 2020 ਤਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸੇ ਤਰ੍ਹਾਂ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ (ਓ.ਟੀ.ਐਸ.) ਦੀ ਸਮਾਂ ਸੀਮਾ ਵੀ 30 ਜੂਨ 2020 ਤਕ ਵਧਾ ਦਿਤੀ ਹੈ।

File photoFile photo

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਨਵੀਂ ਨੀਤੀ ਅਨੁਸਾਰ, ਉਹ ਵਿਅਕਤੀ, ਜੋ ਐਕਟ ਅਧੀਨ ਲਏ ਗਏ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਜਮ੍ਹਾਂ ਕਰਾਉਣ ਵਿਚ ਅਸਫ਼ਲ ਰਹੇ ਹਨ, ਹੁਣ ਉਹ 10 ਫ਼ੀ ਸਦੀ ਛੋਟ ਨਾਲ ਮੂਲ ਰਕਮ 30 ਜੂਨ, 2020 ਤੱਕ ਯਕਮੁਸਤ ਜਮ੍ਹਾ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਵਿਅਕਤੀ ਕਿਸੇ ਵੀ ਕਾਰਨ ਕਰ ਕੇ 30 ਜੂਨ 2020 ਤਕ ਮਕਾਨ ਟੈਕਸ ਜਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਿਚ ਅਸਫ਼ਲ ਰਹਿੰਦੇ ਹਨ, ਉਹ ਅਗਲੇ ਤਿੰਨ ਮਹੀਨੇ ਦੇ ਅੰਦਰ, 10 ਫ਼ੀ ਸਦੀ ਦੀ ਦਰ ਨਾਲ ਜੁਰਮਾਨੇ ਸਮੇਤ ਮੂਲ ਰਕਮ ਜਮ੍ਹਾਂ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement