
ਵਾਰਦਾਤ ਨੂੰ ਅੰਜ਼ਾਮ ਦੇ ਕੇ ਮੌਕੇ ਤੋਂ ਫ਼ਰਾਰ ਹੋਏ ਮੁਲਜ਼ਮ.......
ਕਪੂਰਥਲਾ: ਕਪੂਰਥਲਾ ਦੇ ਮੁਹੱਲਾ ਮਹਿਤਾਬਗੜ੍ਹ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਫੈਲ ਗਿਆ ਜਦੋਂ ਤਿੰਨ ਨੌਜਵਾਨਾਂ ਨੇ ਘਰ ਵਿਚ ਦਾਖ਼ਲ ਹੋ ਕੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
photo
ਜਿਸ ਕਾਰਨ ਸੰਨੀ ਚੰਦ ਨਾਂਅ ਦੇ ਨੌਜਵਾਨ ਨੂੰ ਤਿੰਨ ਗੋਲੀਆਂ ਵੱਜੀਆਂ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਕਪੂਰਥਲਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
photo
ਇਸ ਸਬੰਧੀ ਗੱਲਬਾਤ ਕਰਦਿਆਂ ਸਬ ਡਿਵੀਜ਼ਨ ਕਪੂਰਥਲਾ ਦੇ ਡੀਐਸਪੀ ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੁਢਲੀ ਜਾਂਚ ਦੌਰਾਨ ਇਹ ਮਾਮਲਾ ਆਪਸੀ ਰੰਜ਼ਿਸ ਦਾ ਹੈ। ਪੀੜਤ ਦੇ ਭਰਾ ਵੱਲੋਂ ਦਿੱਤੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ।
photo
ਜਦੋਂ ਇਸ ਸਬੰਧੀ ਹਸਪਤਾਲ ਵਿਚ ਦਾਖ਼ਲ ਪੀੜਤ ਸੰਨੀ ਚੰਦ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਉਸ ਨੂੰ ਫ਼ੋਨ 'ਤੇ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਤਿੰਨ ਜਣਿਆਂ ਨੇ ਉਸ ਨੂੰ ਘਰ ਆ ਕੇ ਗੋਲੀਆਂ ਮਾਰ ਦਿੱਤੀਆਂ।
photo
ਸਥਾਨਕ ਪੁਲਿਸ ਨੇ ਫਿਲਹਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ, ਜਾਂਚ ਤੋਂ ਬਾਅਦ ਹੀ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆ ਸਕੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।