ਢਾਈ ਲੱਖ ਤੋਂ ਵੱਧ ਮਜ਼ਦੂਰ ਵਿਸ਼ੇਸ਼ ਰੇਲ ਗੱਡੀਆਂ ਰਾਂਹੀ ਪੰਜਾਬ ਤੋਂ ਪਿੱਤਰੀ ਰਾਜਾਂ ’ਚ ਵਾਪਸ ਭੇਜੇ
Published : May 20, 2020, 4:44 am IST
Updated : May 20, 2020, 4:44 am IST
SHARE ARTICLE
File Photo
File Photo

ਪ੍ਰਵਾਸੀਆਂ ਲਈ ਅੱਜ ਅੰਮ੍ਰਿਤਸਰ ਤੋਂ 200ਵੀਂ ਸ਼੍ਰਮਿਕ ਰੇਲ ਕੀਤੀ ਰਵਾਨਾ

ਚੰਡੀਗੜ੍ਹ, 19 ਮਈ (ਸਪੋਕਸਮੈਨ ਸਮਾਚਾਰ ਸੇਵਾ) : ਅੱਜ ਅੰਮ੍ਰਿਤਸਰ ਤੋਂ 200ਵੀਂ ਸ਼੍ਰਮਿਕ ਰੇਲ ਦੀ ਰਵਾਨਗੀ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਵਿਸ਼ੇਸ਼ ਰੇਲ ਗੱਡੀਆਂ ਰਾਹੀਂ 2,50,000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ ਵਿੱਚ ਵਾਪਸ ਜਾਣ ਦੀ ਸਹੂਲਤ ਮੁਹੱਈਆ ਕਰਵਾਈ ਹੈ। 

ਨੋਡਲ ਅਧਿਕਾਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਪ੍ਰਵਾਸੀ ਮਜ਼ਦੂਰਾਂ ਲਈ 15 ਹੋਰ ਵਿਸ਼ੇਸ਼ ਰੇਲਾਂ ਚਲਾਉਣ ਨਾਲ ਹੁਣ 5 ਤੋਂ 19 ਮਈ ਤੱਕ ਅਜਿਹੀ ਰੇਲਾਂ ਦੀ ਕੁੱਲ ਗਿਣਤੀ 215 ਹੋ ਗਈ ਹੈ ਅਤੇ ਅਜਿਹਾ ਕਰਨ ਵਾਲਾ ਪੰਜਾਬ ਮੋਹਰੀ ਸੂਬਾ ਬਣ ਗਿਆ ਹੈ। 
ਡੀ ਸੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਅੰਮ੍ਰਿਤਸਰ ਤੋਂ 200 ਵੀਂ ਟ੍ਰੇਨ ਹਰੀ ਝੰਡੀ ਦਿਖਾ ਕੇ ਪ੍ਰਵਾਸੀਆਂ ਨੂੰ ਮਹਾਰਾਸ਼ਟਰ(ਮਜ਼ਦੂਰਾਂ ਦੇ ਪਿੱਤਰੀ ਸੂਬੇ) ਭੇਜਣ ਲਈ ਰਵਾਨਾ ਕੀਤੀ।

ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਵਾਪਸ ਜਾਣ ਦੀ ਇੱਛਾ ਰੱਖਣ ਵਾਲੇ ਪ੍ਰਵਾਸੀ ਜਲਦੀ ਤੋਂ ਜਲਦੀ ਬਿਨਾਂ ਕਿਸੇ ਮੁਸ਼ਕਲ ਤੋਂ ਆਪਣੇ ਪਰਿਵਾਰਾਂ ਕੋਲ ਪਹੁੰਚ ਸਕਣ। ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਸਰਕਾਰ ਸਾਡੇ ਪ੍ਰਵਾਸੀ ਕਾਮਿਆਂ ਨੂੰ ਹਰ ਤਰ੍ਹਾਂ ਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ। ਨੋਡਲ ਅਫ਼ਸਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਡਿਪਟੀ ਕਮਿਸ਼ਨਰਜ਼ ਅਤੇ ਅੰਬਾਲਾ ਤੇ ਫਿਰੋਜ਼ਪੁਰ ਡਿਵੀਜ਼ਨ ਦੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ ਇਹ ਕੰਮ ਪੂਰਾ ਕੀਤਾ ਜਾ ਰਿਹਾ ਹੈ। 

File photoFile photo

ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਕਟ ਦੇ ਸ਼ੁਰੂ ਤੋਂ ਹੀ ਸੂਬੇ ਵਿੱਚ ਕੰਮ ਕਰ ਰਹੇ ਸਾਰੇ ਪ੍ਰਵਾਸੀਆਂ, ਜੋ ਆਪਣੇ ਪਿੱਤਰੀ ਰਾਜਾਂ ਨੂੰ ਵਾਪਸ ਜਾਣਾ ਚਾਹੁੰਦੇ ਹਨ, ਨੂੰ ਹਰ ਤਰਾਂ ਦੀ ਸਹਾਇਤਾ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸੀ। ਪ੍ਰਵਾਸੀਆ ਨੂੰ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਪਹੁੰਚਾਉਣ ਲਈ ਕੁੱਲ 215 ਵਿਚੋਂ, ਸਭ ਤੋਂ ਵੱਧ ਰੇਲ ਗੱਡੀਆਂ (89) ਲੁਧਿਆਣਾ ਤੋਂ ਅਤੇ 61 ਰੇਲ ਗੱਡੀਆਂ ਜਲੰਧਰ ਤੋਂ ਚਲਾਈਆਂ ਗਈਆਂ ਹਨ। ਹੋਰ ਥਾਵਾਂ  ਜਿੱਥੋਂ ਰੇਲ ਗੱਡੀਆਂ ਪ੍ਰਵਾਸੀਆਂ ਨੂੰ ਲੈ ਕੇ ਰਵਾਨਾ ਹੋਈਆਂ ਹਨ ਉਨਾਂ ਵਿਚ ਅੰਮ੍ਰਿਤਸਰ ਤੋਂ 19, ਪਟਿਆਲਾ(16), ਮੁਹਾਲੀ(15), ਬਠਿੰਡਾ(3), ਫਿਰੋਜ਼ਪੁਰ(6) ਅਤੇ ਸਰਹਿੰਦ ਤੋਂ 5 ਗੱਡੀਆਂ ਸ਼ਾਮਲ ਹਨ। 

ਸਭ ਤੋਂ ਵੱਧ ਰੇਲ ਗੱਡੀਆਂ ਯੂ.ਪੀ. ਅਤੇ ਉਸ ਤੋਂ ਬਾਅਦ ਬਿਹਾਰ ਅਤੇ ਝਾਰਖੰਡ ਨੂੰ ਜਾ ਰਹੀਆਂ ਹਨ। ਪੰਜਾਬ ਸਰਕਾਰ ਛੱਤੀਸਗੜ, ਮਨੀਪੁਰ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਨੂੰ ਵੀ ਰੇਲਾਂ ਭੇਜ ਰਹੀ ਹੈ। ਪ੍ਰਵਾਸੀਆਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਘੱਟ ਕਰਨ ਲਈ ਸੂਬੇ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਭਰੋਸਾ ਦਿੰਦਿਆਂ ਉਨਾਂ ਕਿਹਾ ਕਿ ਘਰ ਵਾਪਸ ਜਾਣ ਵਾਲੇ ਸਾਰੇ ਲੋਕਾਂ  ਨੂੰ ਉਨਾਂ ਦੇ ਸਫ਼ਰ ਲਈ  ਭੋਜਨ, ਪਾਣੀ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ, ਇਨਾਂ ਸਾਰੇ ਰਾਜਾਂ ਲਈ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਜੋ ਪ੍ਰਵਾਸੀਆਂ ਦੀ ਉਨਾਂ ਦੇ ਗ੍ਰਹਿ ਰਾਜਾਂ ਨੂੰ ਸੁਰੱਖਿਅਤ ਵਾਪਸੀ ਦੀ ਸਹੂਲਤ ਲਈ ਦੂਜੇ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸਰਗਰਮੀ ਨਾਲ ਸੰਪਰਕ ਵਿੱਚ ਹਨ ਅਤੇ ਪ੍ਰਵਾਸੀਆਂ ਦੀ ਲਾਜ਼ਮੀ ਡਾਕਟਰੀ ਜਾਂਚ ਲਈ ਡਿਪਟੀ ਕਮਿਸਨਰਜ਼ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement